By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
Jalandhar

ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ

Talk Hindustan
Last updated: 2023/10/06 at 8:09 PM
Talk Hindustan
Share
3 Min Read
ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
SHARE

ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾਣ ਵਾਲੀ ਹਰ ਮੁਹਿੰਮ ਵਿੱਚ ਭਾਜਪਾ ਕਰੇਗੀ ਸਹਿਯੋਗ : ਖੋਜੇਵਾਲ

ਕਪੂਰਥਲਾ( ਗੌਰਵ ਮੜੀਆ )ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਕਪੂਰਥਲਾ ਦੀ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਖੋਜੇਵਾਲ ਨੇ ਪਹਿਲੇ ਐਸਐਸਪੀ ਰਾਜਪਾਲ ਸਿੰਘ ਸੰਧੂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐੱਸਐੱਸਪੀ ਰਾਜਪਾਲ ਸਿੰਘ ਸੰਧੂ ਦੇ ਕਪੂਰਥਲਾ ਚ ਆਉਣ ਤੋਂ ਬਾਅਦ ਜ਼ਿਲੇ ਚ ਕ੍ਰਾਈਮ ਗ੍ਰਾਫ ਚ ਗਿਰਾਵਟ ਆਈ ਹੈ ਅਤੇ ਪੁਲਸ ਨੇ ਪਿਛਲੇ ਸਮੇਂ ਚ ਨਸ਼ੇ ਤੇ ਲਗਾਮ ਕੱਸਣ ਲਈ ਬਹੁਤ ਵਧੀਆ ਕੰਮ ਕੀਤਾ ਹੈ।ਉਥੇ ਹੀ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਤੇ ਵੀ ਪੁਲਸ ਨੇ ਸ਼ਿਕੰਜਾ ਕੱਸਿਆ ਹੈ।ਜ਼ਿਲ੍ਹੇ ਵਿੱਚ ਅਪਰਾਧਾਂ ਦੇ ਅੰਕੜਿਆਂ ਵਿੱਚ ਕਮੀ ਆਈ ਹੈ।

ਖੋਜੇਵਾਲ ਨੇ ਨਵ ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਤੇ ਨਵ-ਨਿਯੁਕਤ ਐਸਐਸਪੀ ਵਤਸਲਾ ਗੁਪਤਾ ਨੇ ਕਿਹਾ ਕਿ ਕਪੂਰਥਲਾ ਗੁਰੂਆਂ-ਪੀਰਾਂ ਦੀ ਧਰਤੀ ਹੈ ਜਿੱਥੇ ਲੋਕ ਇੱਕ ਦੂਜੇ ਦੇ ਧਰਮ ਦਾ ਸਨਮਾਨ ਅਤੇ ਸਤਿਕਾਰ ਕਰਦੇ ਹਨ।ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹਨ।ਉਨ੍ਹਾਂ ਕਿਹਾ ਕਿ ਹਰ ਤਿਉਹਾਰ ਅਤੇ ਧਾਰਮਿਕ ਸਮਾਗਮ ਦੌਰਾਨ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਵਲੋਂ ਮਿਲ ਕੇ ਕੰਮ ਕੀਤਾ ਜਾਣਾ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਅਤੇ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕੱਸਣਾ ਉਨ੍ਹਾਂ ਦੀ ਪਹਿਲ ਹੈ।ਉਨ੍ਹਾਂ ਕਿਹਾ ਕਿ ਪੁਲੀਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਿਆ ਰਹੇ ਇਸਦੇ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੀ।ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਐਸਐਸਪੀ ਨੂੰ ਭਰੋਸਾ ਦਿਵਾਇਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾਣ ਵਾਲੀ ਹਰ ਮੁਹਿੰਮ ਵਿੱਚ ਭਾਜਪਾ ਸਹਿਯੋਗ ਦੇਣ ਲਈ ਹਮੇਸ਼ਾ ਤਿਆਰ ਰਹੇਗੀ।ਖੋਜੇਵਾਲ ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਨੂੰ ਤਬਾਹੀ ਵੱਲ ਧੱਕ ਰਿਹਾ ਹੈ।ਨੌਜਵਾਨਾਂ ਨੂੰ ਚੰਗੀ ਜ਼ਿੰਦਗੀ ਜਿਊਣ ਲਈ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨਾਂ ਵਿੱਚ ਵੱਧ ਰਿਹਾ ਨਸ਼ਾ ਬਹੁਤ ਹੀ ਗੰਭੀਰ ਰੂਪ ਧਾਰਨ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਨੇ ਨੌਜਵਾਨਾਂ ਨੂੰ ਅੰਦਰੋਂ ਖੋਖਲਾ ਕਰ ਦਿੱਤਾ ਹੈ, ਇਸ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਠੋਸ ਕਦਮ ਚੁੱਕਣੇ ਪੈਣਗੇ।ਨੌਜਵਾਨ ਛੋਟੀ ਉਮਰ ਵਿਚ ਹੀ ਰਸਤੇ ਤੋਂ ਭਟਕ ਜਾਂਦੇ ਹਨ ਅਤੇ ਗਲਤ ਸੰਗਤ ਦਾ ਪ੍ਰਭਾਵ ਉਨ੍ਹਾਂ ਦੀ ਜ਼ਿੰਦਗੀ ਨੂੰ ਬਰਬਾਦੀ ਵੱਲ ਲੈ ਜਾਂਦਾ ਹੈ ਜਿਸ ਕਾਰਨ ਉਹ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ,ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪਿਯੂਸ਼ ਮਨਚੰਦਾ,ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਮਹਾਜਨ,ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਕਮਲ ਪ੍ਰਭਾਕਰ,ਐਡਵੋਕੇਟ ਗੁਰਪ੍ਰੀਤ ਭੱਟੀ,ਐਡਵੋਕੇਟ ਬਲਜੀਤ ਸਿੰਘ,ਐਡਵੋਕੇਟ ਨਿਤਿਨ ਸ਼ਰਮਾ,ਐਡਵੋਕੇਟ ਪ੍ਰਿੰਸ ਖੋਸਲਾ,ਹਰਬਿੰਦਰ ਸਿੰਘ,ਬਲਵਿੰਦਰ ਸਿੰਘ ਅਰਾਈਆਂਵਾਲ,ਲੱਕੀ ਸਰਪੰਚ,ਸਰਬਜੀਤ ਸਿੰਘ ਦਿਓਲ,ਐਡਵੋਕੇਟ ਅਮਨ ਪੁਰੀ, ਨਿਖਿਲ ਪੁਰੀ ਆਦਿ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article राज्यसभा सांसद संजय सिंह की गिरफ्तारी के विरोध में ‘आप’ नेताओं ने फूंका मोदी सरकार का पुतला किया प्रदर्शन राज्यसभा सांसद संजय सिंह की गिरफ्तारी के विरोध में ‘आप’ नेताओं ने फूंका मोदी सरकार का पुतला किया प्रदर्शन
Next Article थाने में ही 10 हजार रुपये रिश्वत लेते इंस्पेक्टर को विजिलेंस ने रंगे हाथों दबोचा, मामला था 80,000  हज़ार की रिश्वत मांगने का थाने में ही 10 हजार रुपये रिश्वत लेते इंस्पेक्टर को विजिलेंस ने रंगे हाथों दबोचा, मामला था 80,000 हज़ार की रिश्वत मांगने का
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?