By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
Jalandhar

ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ

Talk Hindustan
Last updated: 2023/10/11 at 6:37 PM
Talk Hindustan
Share
3 Min Read
ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
SHARE

ਪੁਲਿਸ ਨਸ਼ਾ ਤਸਕਰੀ ‘ਚ ਸ਼ਾਮਲ ਲੋਕਾਂ ਖਿਲਾਫ ਚਲਾਏ ਨਿਰਣਾਯਕ ਅਪ੍ਰੇਸ਼ਨ : ਸ਼ਾਮ ਸੁੰਦਰ ਅਗਰਵਾਲ/ਅਨੀਸ਼ ਅਗਰਵਾਲ

ਕਪੂਰਥਲਾ(ਗੌਰਵ ਮੜੀਆ )ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਅਤੇ ਭਾਜਪਾ ਆਈਟੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਨੀਸ਼ ਅਗਰਵਾਲ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਮੁਲਾਕਾਤ ਕੀਤੀ ਕਰਕੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਖਾਸ ਕਰਕੇ ਦਹਿਸ਼ਤਗਰਦਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਸ਼ਾਮ ਸੁੰਦਰ ਅਗਰਵਾਲ ਅਤੇ ਅਨੀਸ਼ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨਵ-ਨਿਯੁਕਤ ਐਸਐਸਪੀ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸਐਸਪੀ ਵਤਸਲਾ ਗੁਪਤਾ ਨੇ ਕਿਹਾ ਕਿ ਕਾਨੂੰਨ ਦੇ ਦਾਇਰੇ ਚ ਰਹਿ ਕੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਕੱਸਣ,ਅਮਨ-ਕਾਨੂੰਨ ਨੂੰ ਕਾਇਮ ਰੱਖਣ,ਲੋਕਾਂ ਦੀ ਜਾਨ ਮਾਲ ਦੀ ਰਾਖੀ ਆਦਿ ਹਮੇਸ਼ਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਰਹੀ ਹੈ।ਇਸ ਵਿੱਚ ਜਨਤਾ ਦਾ ਸਹਿਯੋਗ ਵੀ ਜਰੂਰੀ ਹੈ।

ਉਨ੍ਹਾਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਮਨ-ਕਾਨੂੰਨ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ,ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨ ਅਤੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾ ਕੇ ਰੱਖਣਾ ਆਦਿ ਕੰਮ ਤੇ ਕੰਮ ਕਰਣਗੇ।ਇਸ ਦੌਰਾਨ ਸ਼ਾਮ ਸੁੰਦਰ ਅਗਰਵਾਲ ਨੇ ਕਿਹਾ ਕਿ ਭਾਜਪਾ ਨੇਕ ਕੰਮ ਨੂੰ ਦੇਸ਼ ਭਗਤੀ,ਸਮਾਜ ਸੇਵਾ ਅਤੇ ਪ੍ਰਮਾਤਮਾ ਦੀ ਭਗਤੀ ਦੀ ਹਿੱਸਾ ਮੰਨਦੇ ਹੋਏ ਆਖਰੀ ਸਾਹ ਤੱਕ ਇਸਦੀ ਸ਼ਲਾਂਘਾ ਅਤੇ ਸਮਰਥਨ ਕਰੇਗੀ।

ਉਨ੍ਹਾਂ ਐਸਐਸਪੀ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਕਪੂਰਥਲਾ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਰੱਖਿਆ ਕਰਨ ਲਈ ਭਾਜਪਾ ਜੋ ਵੀ ਮੁਹਿੰਮ ਚਲਾਏਗੀ ਭਾਜਪਾ ਹਰ ਤਰ੍ਹਾਂ ਨਾਲ ਪੂਰਾ ਸਹਿਯੋਗ ਦੇਵੇਗੀ।ਇਸ ਮੌਕੇ ਸੁੰਦਰ ਅਗਰਵਾਲ ਅਤੇ ਅਨੀਸ਼ ਅਗਰਵਾਲ ਨੇ ਐਸਐਸਪੀ ਕਪੂਰਥਲਾ ਤੋਂ ਨਸ਼ੇ ਨੂੰ ਰੋਕਣ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਨਸ਼ਿਆਂ ਦੀ ਗ੍ਰਿਫ਼ਤ ਵਿਚ ਹੈ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਨਸ਼ੇ ਦੀ ਸਪਲਾਈ ਕਰਨ ਵਾਲੇ ਲੋਕ ਜਿੱਥੇ ਨਸ਼ੇ ਦੇ ਜਾਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰ ਰਹੇ ਹਨ,ਜਿਸ ਕਾਰਨ ਵੱਡੀ ਗਿਣਤੀ ਵਿਚ ਪਰਿਵਾਰ ਬਰਬਾਦ ਹੋ ਰਹੇ ਹਨ।

ਇਸ ਲਈ ਪੁਲਿਸ ਨੂੰ ਹੁਣ ਨਸ਼ਾ ਤਸਕਰੀ ਦੇ ਧੰਦੇ ‘ਚ ਸ਼ਾਮਲ ਵਿਅਕਤੀਆਂ ਖਿਲਾਫ ਨਿਰਣਾਯਕ ਅਪ੍ਰੇਸ਼ਨ ਚਲਾਉਣਾ ਚਾਹੀਦਾ ਹੈ।ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਚ ਫਸੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਨੂੰ ਸਿਵਲ ‘ਚ ਬਣਾਏ ਗਏ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਇਆ ਜਾਵੇ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਜਿੰਨ੍ਹਾਂ ਦੇ ਬੱਚੇ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਹਨ,ਕਿ ਉਹ ਉਨ੍ਹਾਂ ਨਾਲ ਮਰੀਜ਼ਾਂ ਦੀ ਤਰ੍ਹਾਂ ਪੇਸ਼ ਆਉਣ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਝਿਜਕ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਲੈ ਕੇ ਜਾਣ ਅਤੇ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਨਸ਼ੇ ਦੇ ਸੋਦਾਗਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਣ।

Share This Article
Facebook Twitter Whatsapp Whatsapp Telegram Copy Link
Share
Previous Article ਪਰਾਲੀ ਪ੍ਰਬੰਧਨ ’ਚ ਬਲਾਕ ਫਿਲੌਰ ਦੇ ਕਿਸਾਨ ਬਣੇ ਰਾਹ ਦਸੇਰਾ, ਹਾਈਟੈਕ ਮਸ਼ੀਨਰੀ ਨਾਲ ਕਰ ਰਹੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਪਰਾਲੀ ਪ੍ਰਬੰਧਨ ’ਚ ਬਲਾਕ ਫਿਲੌਰ ਦੇ ਕਿਸਾਨ ਬਣੇ ਰਾਹ ਦਸੇਰਾ, ਹਾਈਟੈਕ ਮਸ਼ੀਨਰੀ ਨਾਲ ਕਰ ਰਹੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ
Next Article ਲੋਕ ਮਸਲਿਆਂ ਦੇ ਹੱਲ ਸਬੰਧੀ ਜਿਲ੍ਹੇ ਦੇ ਚੇਅਰਮੈਨਾਂ ਨੇ ਕੀਤੀ ਡੀਸੀ ਕਪੂਰਥਲਾ ਨਾਲ ਮੀਟਿੰਗ,ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ ਲੋਕ ਮਸਲਿਆਂ ਦੇ ਹੱਲ ਸਬੰਧੀ ਜਿਲ੍ਹੇ ਦੇ ਚੇਅਰਮੈਨਾਂ ਨੇ ਕੀਤੀ ਡੀਸੀ ਕਪੂਰਥਲਾ ਨਾਲ ਮੀਟਿੰਗ,ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?