By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ
KapurthlaJalandhar

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ

Talk Hindustan
Last updated: 2023/11/27 at 6:48 PM
Talk Hindustan
Share
3 Min Read
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ  ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ
SHARE

ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਵਿੱਚ ਗੋਲੀਆਂ ਚਲਾ ਆਪ ਸਰਕਾਰ ਨੇ ਸਿੱਖ ਸੰਗਤਾਂ ਦੇ ਪੁਰਾਣੇ ਜ਼ਖਮਾਂ ਨੂੰ ਕੁਰੇਦਿਆ : ਸਰਬਜੀਤ ਝਿੰਜਰ

ਸੁਲਤਾਨਪੁਰ ਲੋਧੀ ਵਿਖੇ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ।

ਸੁਲਤਾਨਪੁਰ ਲੋਧੀ ਵਿਖੇ ਗੁਰੂ ਘਰ ਵਿੱਚ ਸਰਕਾਰ ਦੀ ਸ਼ੈਅ ਤੇ ਪੁਲਿਸ ਵੱਲੋਂ ਚਲਾਈ ਗੋਲੀ ਨਿੰਦਣਯੋਗ ਕਾਰਵਾਈ।

ਸੁਲਤਾਨਪੁਰ ਲੋਧੀ/ਕਪੂਰਥਲਾ 27  ਨਵੰਬਰ (ਗੌਰਵ ਮੜੀਆ ) :  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਨੂੰ ਅੱਜ ਪ੍ਰਕਾਸ਼ ਪੁਰਬ ਤੇ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸੱਜਦਾ ਕਰਦਿਆਂ ਹਨ। ਉਥੇ ਇਸ ਪਵਿੱਤਰ ਦਿਹਾੜੇ ਦੇ ਦਿਨਾਂ ਵਿੱਚ ਪੰਜਾਬ ਸਰਕਾਰ ਦੀ ਸ਼ੈਅ ਤੇ ਪੁਲਿਸ ਪ੍ਰਸ਼ਾਸਨ ਵਲੋਂ ਗੁਰਦੁਆਰਾ ਸਾਹਿਬ ਅੰਦਰ ਗੋਲੀ ਚਲਾਉਣ ਦੀ ਕਾਰਵਾਈ ਨੇ ਸਮੁੱਚੀਆਂ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਆਪ ਸਰਕਾਰ ਵੱਲੋਂ ਗੋਲੀਆਂ ਚਲਾ ਕੇ ਸਿੱਖ ਸੰਗਤਾਂ ਦੇ ਅੱਲੇ ਜ਼ਖਮਾਂ ਨੂੰ ਕੁਰੇਦਿਆ ਹੈ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਪੱਤਰਕਾਰਾ ਨਾਲ ਗੱਲਬਾਤ ਸਮੇਂ ਕੀਤਾ। ਝਿੰਜਰ ਨੇ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਜਿਥੇ ਪੰਜਾਬ ਦੀਆਂ ਸੰਗਤਾਂ ਗੁਰੂ ਘਰਾਂ ਵਿੱਚ ਜਾ ਕਿ ਅਰਦਾਸਾਂ ਕਰਦੀਆਂ ਹਨ। ਉਥੇ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਵੱਡੇ ਪੱਧਰ ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਪ੍ਰਧਾਨ ਝਿੰਜਰ ਨੇ ਕਿਹਾ ਕਿ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੇ ਪਵਿੱਤਰ ਅਸਥਾਨ ਤੇ ਗੋਲਾਬਾਰੀ ਕਰਵਾਏ ਭਾਵੇਂ ਸੰਗਤਾਂ ਵਿੱਚ ਸਹਿਮ ਦਾ ਮਾਹੌਲ ਬਣਾਉਣ ਦੀ ਕੋਝੀ ਸਾਜ਼ਿਸ਼ ਰਚੀ ਗਈ ਸੀ।

ਪਰ ਸੰਗਤਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨੂੰ ਨਕਾਰਦੇ ਹੋਏ ਤੇ ਗੋਲਾਬਾਰੀ ਦੀ ਸਖ਼ਤ ਨਿੰਦਾ ਕਰਦੇ ਹੋਏ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਸਰਬਜੀਤ ਸਿੰਘ ਝਿੰਜਰ ਨੇ ਆਪ ਸਰਕਾਰ ਤੇ ਪ੍ਰਸ਼ਾਸਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਦੇ ਹਮੇਸ਼ਾ ਯਤਨ ਕੀਤੇ ਜਾ ਰਹੇ ਹਨ।ਪਰ ਸਮੁੱਚੀਆਂ ਸਿੱਖ ਸੰਗਤਾਂ ਹੁਣ ਆਪ ਸਰਕਾਰ ਦੀ ਹਰ ਚਾਲ ਨੂੰ ਸਮਝ ਚੁੱਕੀਆਂ ਹਨ।ਜਿਸ ਕਾਰਨ ਆਮ ਲੋਕ ਤੇ ਸਿੱਖ ਸੰਗਤਾਂ ਸਰਕਾਰ ਦੀ ਹਰ ਕੋਝੀ ਚਾਲ ਨੂੰ ਕਾਮਯਾਬ ਹੋਣ ਤੋਂ ਰੋਕ ਹੀ ਨਹੀਂ ਰਹੀਆਂ ਸਗੋਂ ਗੁਰੂ ਘਰਾਂ ਦੀ ਸੁਰੱਖਿਆ ਲਈ ਵੀ ਅੱਗੇ ਆ ਰਹੀਆਂ ਹਨ।

ਸ ਝਿੰਜਰ ਨੇ ਅੱਜ ਇਸ ਆਗਮਨ ਦਿਵਸ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਚੜਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਤੇ ਉਹਨਾਂ ਨਾਲ ਯੂਥ ਆਗੂ ਰਵਿੰਦਰ ਸਿੰਘ ਖੇੜਾ,ਜਰਨੈਲ ਸਿੰਘ ਮੈਨੇਜਰ, ਗੁਰਮੀਤ ਸਿੰਘ ਬੂਹ ਮੈਬਰ ਸ਼੍ਰੋਮਣੀ ਕਮੇਟੀ, ਯੂਥ ਪ੍ਰਧਾਨ ਮਨਵੀਰ ਸਿੰਘ ਬਡਾਲਾ,ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਕਮੇਟੀ, ਜਰਨੈਲ ਸਿੰਘ ਡੋਗਰਾਂਵਾਲ ਮੈਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਪ੍ਰਧਾਨ ਆਈ ਟੀ ਵਿੰਗ ਸੁਲਤਾਨਪੁਰ ਲੋਧੀ, ਦਵਿੰਦਰ ਸਿੰਘ ਖੁਸੀਪੁਰ,ਚੀਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਆਗੂ ਤੇ ਸੰਗਤਾਂ ਮੌਜੂਦ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article डिप्टी कमिश्नर द्वारा विकसित भारत संकल्प यात्रा को कल किया जाएगा रवाना , केंद्रीय योजनाओं का लाभ योग्य लाभपत्रियों तक पहुंचाने में होगा मददगार डिप्टी कमिश्नर द्वारा विकसित भारत संकल्प यात्रा को कल किया जाएगा रवाना , केंद्रीय योजनाओं का लाभ योग्य लाभपत्रियों तक पहुंचाने में होगा मददगार
Next Article गुरुपर्व के अवसर पर द लाइफ हेल्पर्स कपूरथला और अर्बन एस्टेट वेलफेयर सोसायटी  द्वारा लगाया गया सातवां मेगा रक्तदान शिविर गुरुपर्व के अवसर पर द लाइफ हेल्पर्स कपूरथला और अर्बन एस्टेट वेलफेयर सोसायटी द्वारा लगाया गया सातवां मेगा रक्तदान शिविर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?