By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
PoliticsPunjab

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

Talk Hindustan
Last updated: 2023/12/25 at 5:06 PM
Talk Hindustan
Share
3 Min Read
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
SHARE
ਗਿਆਨੀ ਜ਼ੈਲ ਸਿੰਘ ਨੇ ਆਪਣੇ ਕਾਰਜ਼ਕਾਲ ਦੌਰਾਨ ਹਰ ਵਰਗ ਨੂੰ ਸਤਿਕਾਰ ਦਿੱਤਾ
ਫਰੀਦਕੋਟ, 25 ਦਸੰਬਰ :-  05 ਮਈ 1916 ਨੂੰ ਗਿਆਨੀ ਜ਼ੈਲ ਸਿੰਘ ਨੇ ਮਾਤਾ ਇੰਦ ਕੌਰ ਦੀ ਕੁਖੋ ਭਾਈ ਕਿਸ਼ਨ ਸਿੰਘ ਦੇ ਘਰ ਪਿੰਡ ਸੰਧਵਾਂ ਵਿਖੇ ਜਨਮ ਲਿਆ ਸੀ।ਉਨਾਂ ਦਾ ਸਿੱਖ ਧਰਮ ਅਤੇ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਅਤੇ ਸ਼ਰਧਾ ਸੀ। ਇਨ੍ਹਾਂ ਦਾ ਪਿਛੋਕੜ ਕ੍ਰਿਤੀ ਪ੍ਰੀਵਾਰ ਸਬੰਧਿਤ ਸੀ। ਗਿਆਨੀ ਜੀ ਨੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਇਸ ਕੱਥਨ ਅਨੁਸਾਰ ਢਾਲਿਆ, “ਫ਼ਰੀਦਾ ਸਭ ਸੇ ਹਮੁ ਬੁਰੇ, ਹਮ ਤੱਜ ਭਲਾ ਸਭ ਕੋਇ” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਓਹਨਾਂ ਦੀ ਯਾਦਗਰ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕੀਤਾ। ਸਰਦਾਰ ਸੰਧਵਾਂ ਨੇ ਕਿਹਾ ਕਿ ਗਿਆਨੀ ਜੀ ਨੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣ ਉਪਰੰਤ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦੋ ਤਖ਼ਤਾਂ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਜੋੜ੍ਹਨ ਵਾਲਾ 640 ਕਿਲੋਮੀਟਰ “ਗੁਰੂ ਗੋਬਿੰਦ ਸਿੰਘ ਮਾਰਗ” ਬਣਵਾਇਆ।
ਗਿਆਨੀ ਜ਼ੈਲ ਸਿੰਘ ਬਹੁਤ ਸੂਝਵਾਨ ਅਤੇ ਦੂਰਦਰਸ਼ੀ ਸਨ। ਉਹ ਨਿੱਘੇ ਸੁਭਾਅ ਦੇ ਵਿਅਕਤੀ ਸਨ। ਉਨਾਂ ਦਾ ਵਡੱਪਣ ਇਹ ਸੀ ਕਿ ਉਹ ਆਮ ਲੋਕਾਂ ਤੋਂ ਲੈ ਕੇ ਆਪਣੇ ਵਿਰੋਧੀਆਂ ਤਕ ਨਿਮਰਤਾ ਤੇ ਹਲੀਮੀ ਨਾਲ ਪੇਸ਼ ਆਉਦੇ ਸਨ। ਇਤਿਹਾਸਕ ਪੱਖ ਤੇ ਨਜ਼ਰ ਮਾਰੀਏ ਤਾਂ ਇਤਫ਼ਾਕ ਨਾਲ ਗਿਆਨੀ ਜ਼ੈਲ ਸਿੰਘ ਨੂੰ 25 ਜੁਲਾਈ 1982 ਨੂੰ ਭਾਰਤ ਦੇ 7ਵੇਂ ਰਾਸ਼ਟਰਪਤੀ ਬਣਨ ਉਪਰੰਤ ਲਾਲ ਕਿਲੇ ਦੀ ਫ਼ਸੀਲ ਤੇ 26 ਜਨਵਰੀ 1983 ਨੂੰ ਤਿਰੰਗਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਸੀ ਅਤੇ ਉਹ ਇਸ ਅਹੁੱਦੇ ਤੇ 25 ਜੁਲਾਈ, 1987 ਤਕ ਰਹੇ। ਉਹ ਇਸ ਤੋਂ ਪਹਿਲਾ ਪੈਪਸੂ ਵਿਚ ਮਾਲ ਅਤੇ ਖੇਤੀਬਾੜੀ ਮੰਤਰੀ, 1972 ਤੋਂ 1977 ਵਿਚ ਪੰਜਾਬ ਦੇ ਮੁੱਖ ਮੰਤਰੀ, 1980 ਤੋਂ 1982 ਤਕ ਵਿਚ ਭਾਰਤ ਦੇ ਗ੍ਰਹਿ ਮੰਤਰੀ ਰਹੇ। ਉਹ ਸਾਰੀ ਉਮਰ ਭਾਰਤੀ ਰਾਸ਼ਟਰੀ ਕਾਗਰਸ ਪਾਰਟੀ ਦੇ ਸਰਗਰਮ ਨੇਤਾ ਰਹੇ।
ਗਿਆਨੀ ਜੀ ਵੱਲੋਂ ਫ਼ਰੀਦਕੋਟ ਵਿਖੇ ਗੁਰੁ ਗੋਬਿੰਦ ਸਿੰਘ ਮੈਡੀਕਲ ਕਾਲਜ ਬਣਵਾਇਆ ਗਿਆ,ਜੋ ਹੁਣ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਟੀ ਬਣ ਗਈ ਹੈ, ਪੱਛੜੇ ਇਲਾਕੇ ਦੇ ਲੋਕਾਂ ਲਈ ਵੱਡੀ ਸਹੂਲਤ ਹੈ। ਗਿਆਨੀ ਜੀ ਨੇ ਜੇਲ੍ਹਾਂ ਦੇ ਸੁਧਾਰ ਲਈ ਵੀ ਵਿਸ਼ੇਸ ਧਿਆਨ ਦਿੱਤਾ।ਉਨ੍ਹਾਂ ਦੀ ਯਾਦ ਵਿਚ ਫ਼ਰੀਦਕੋਟ ਦੀ ਪੁਰਾਣੀ ਜੇਲ੍ਹ ਵਾਲੀ ਥਾਂ ਤੇ ਯਾਦਗਾਰ ਕਾਇਮ ਕੀਤੀ ਗਈ ਹੈ,ਜਿੱਥੇ ਉਨਾਂ ਜੇਲ੍ਹ ਕੱਟੀ ਸੀ। ਅੱਜ ਸ. ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗਿਆਨੀ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ। ਇਸ ਮੌਕੇ ਸਪੀਕਰ ਸੰਧਵਾ ਨੇ ਕਿਹਾ ਕੇ ਬਦਖੋਰੀ ਦੀ ਸਿਆਸਤ ਤੋਂ ਉਪਰ ਉੱਠ ਕੇ ਪੰਜਾਬ, ਪੰਜਾਬੀ ਅਤੇ ਪੰਜਬੀਅਤੇ ਦੇ ਭਲੇ ਲਈ ਮਿਲਜੁਲ ਕੇ ਕੰਮ ਕਰੀਏ। ਉਨ੍ਹਾਂ ਕਿਹਾ ਕਿ ਗਿਆਨੀ ਜੈਲ ਸਿੰਘ ਨੇ ਆਪਣੇ ਜੀਵਨ ਦੌਰਾਨ ਧਾਰਮਿਕ ਨਿਰਪੱਖਤਾ, ਮਨੁੱਖਤਾ ਨਾਲ ਪਿਆਰ, ਪੰਜਾਬ ਤੇ ਪੰਜਾਬੀਆਂ ਦੇ ਵਿਕਾਸ ਲਈ ਹਮੇਸ਼ਾ ਯਤਨ ਕੀਤੇ
TAGGED: Political
Share This Article
Facebook Twitter Whatsapp Whatsapp Telegram Copy Link
Share
Previous Article कांग्रेस की सरकारों ने किया ढटवाल क्षेत्र का अथाह विकास: विधायक इंद्र दत्त लखनपाल कांग्रेस की सरकारों ने किया ढटवाल क्षेत्र का अथाह विकास: विधायक इंद्र दत्त लखनपाल
Next Article ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?