By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ
Punjab

ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ

Talk Hindustan
Last updated: 2023/12/25 at 5:10 PM
Talk Hindustan
Share
2 Min Read
ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ
SHARE
ਸੂਬਾਈ ਜਥੇਬੰਦੀ ਵਲੋਂ ਲਿਆਂਦੇ ਪੱਤਰਕਾਰਾਂ ਨੂੰ ਸਪੀਕਰ ਸੰਧਵਾਂ ਨੇ ਵੰਡੇ ਸ਼ਨਾਖਤੀ ਕਾਰਡ
ਕੋਟਕਪੂਰਾ, 25 ਦਸੰਬਰ :- ਆਪਣੀ ਜਾਨ ਜੋਖਮ ਵਿੱਚ ਪਾ ਕੇ ਜਿੱਥੇ ਸਮਾਜਿਕ ਤਾਣੇ ਬਾਣੇ ਨੂੰ ਦਰੁਸਤ ਰੱਖਣ ਲਈ ਪੱਤਰਕਾਰ ਭਾਈਚਾਰਾ ਵਧੀਆ ਸੇਵਾ ਕਾਰਜ ਕਰ ਰਿਹਾ ਹੈ, ਉੱਥੇ ਮੈਨੂੰ ਸਪੀਕਰ ਦੇ ਅਹੁਦੇ ਤੱਕ ਪਹੁੰਚਾਉਣ ਵਿੱਚ ਪੱਤਰਕਾਰ ਭਾਈਚਾਰੇ ਦਾ ਵੀ ਵੱਡਮੁੱਲਾ ਯੋਗਦਾਨ ਹੈ। ਪੰਜਾਬ ਚੰਡੀਗੜ ਜਰਨਲਿਸਟ ਯੂਨੀਅਨ ਦੀ ਮੀਟਿੰਗ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿੱਥੇ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨਣ ਦਾ ਵਿਸ਼ਵਾਸ਼ ਦਿਵਾਇਆ, ਉੱਥੇ ਨਿਰਪੱਖ ਪੱਤਰਕਾਰਾਂ ਦੀ ਸਰਗਰਮੀ ਦੀ ਪ੍ਰਸੰਸਾ ਵੀ ਕੀਤੀ।
ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਯੂਨੀਅਨ ਦੇ ਸਰਗਰਮ ਮੈਂਬਰ ਡਾ. ਸੁਰਿੰਦਰ ਕੁਮਾਰ ਦਿਵੇਦੀ ਦੇ ਵਿਛੋੜੇ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਉਹਨਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਯੂਨੀਅਨ ਦੇ ਕੌਮੀ ਸਕੱਤਰ ਜਨਰਲ ਅਤੇ ਸੂਬਾਈ ਚੇਅਰਮੈਨ ਬਲਵਿੰਦਰ ਸਿੰਘ ਜੰਮੂ ਨੇ ਪੱਤਰਕਾਰਾਂ ਨੂੰ ਆਉਂਦੀਆਂ ਮੁਸ਼ਕਿਲਾਂ, ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਉਂਦਿਆਂ ਆਖਿਆ ਕਿ ਤਤਕਾਲੀਨ ਰਵਾਇਤੀ ਪਾਰਟੀਆਂ ਦੀਆਂ ਸਮੇਂ ਸਮੇਂ ਬਣਦੀਆਂ ਸਰਕਾਰਾਂ ਦੀ ਤਰਾਂ ਸੱਤਾਧਾਰੀ ਧਿਰ ਵੀ ਪੱਤਰਕਾਰਾਂ ਨੂੰ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿਵਾਉਣ ਲਈ ਗੰਭੀਰ ਨਹੀਂ ਅਤੇ ਨਾ ਹੀ ਪੱਤਰਕਾਰਾਂ ਦੀਆਂ ਵਾਜਬ ਮੰਗਾਂ ਅਤੇ ਲੋੜਾਂ ਵੱਲ ਧਿਆਨ ਦੇਣ ਦੀ ਜਰੂਰਤ ਸਮਝੀ ਜਾ ਰਹੀ ਹੈ।
ਯੂਨੀਅਨ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਨੇ ਯੂਨੀਅਨ ਦੀ ਹੁਣ ਤੱਕ ਦੀ ਕਾਰਗੁਜਾਰੀ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਸਟੇਜ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਬਲਾਕ ਕੋਟਕਪੂਰਾ ਜਥੇਬੰਦੀ ਦੇ ਇਕ ਸਾਲ ਦੇ ਸੇਵਾ ਕਾਰਜਾਂ ਦੀ ਸੰਖੇਪ ਵਿੱਚ ਰਿਪੋਰਟ ਸਾਹਮਣੇ ਰੱਖੀ। ਪੰਜਾਬੀ ਨਿਊਜ ਆਨਲਾਈਨ ਤੋਂ ਸੁਖਨੈਬ ਸਿੱਧੂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸੂਬਾਈ ਜਥੇਬੰਦੀ ਵਲੋਂ ਪੱਤਰਕਾਰਾਂ ਲਈ ਲਿਆਂਦੇ ਸ਼ਾਨਦਾਰ ਸ਼ਨਾਖਤੀ ਕਾਰਡ ਸਪੀਕਰ ਸੰਧਵਾਂ ਰਾਹੀਂ ਪੱਤਰਕਾਰਾਂ ਨੂੰ ਵੰਡੇ ਗਏ। ਇਸ ਮੌਕੇ ਬਲਾਕ ਕੋਟਕਪੂਰਾ ਦੀ ਸਮੁੱਚੀ ਕਾਰਜਕਾਰਨੀ ਸਮੇਤ ਬਠਿੰਡਾ ਤੋਂ ਗੁਰਤੇਜ ਸਿੰਘ ਸਿੱਧੂ ਅਤੇ ਮਨਿੰਦਰ ਸਿੰਘ ਆਦਿ ਵੀ ਹਾਜਰ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
Next Article ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ 26 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏਗੀ: ਉਮੇਸ਼ ਸ਼ਾਰਦਾ ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ 26 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏਗੀ: ਉਮੇਸ਼ ਸ਼ਾਰਦਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?