ਕਪੂਰਥਲਾ( ਗੌਰਵ ਮੜੀਆ )ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਰਕਰਾਂ ਵੱਲੋਂ ਸ਼ਹਿਰ ਦੇ ਧਰਮ ਸਭਾ ਸਥਿਤ ਮੰਦਰ ਵਿੱਚ ਤੁਲਸੀ ਪੂਜਨ ਦਿਵਸ ਮਨਾਇਆ ਗਿਆ।ਇਸ ਮੌਕੇ ਵਿਧੀਪੂਰਵਕ ਤੁਲਸੀ ਪੂਜਾ ਕਰਕੇ ਵਿਸ਼ਵ ਸ਼ਾਂਤੀ ਦੀ ਕਾਮਨਾ ਕੀਤੀ ਗਈ।ਇਸ ਤੋਂ ਬਾਅਦ ਪ੍ਰਸ਼ਾਦ ਵੰਡਿਆ ਗਿਆ।ਇਸ ਮੌਕੇ ਆਪਣੇ ਸੰਬੋਧਨ ਵਿਚ ਬਜਰੰਗ ਦਲ ਦੇ ਸਾਬਕਾ ਸੂਬਾ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਤੁਲਸੀ ਦੀ ਪੂਜਾ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੂ ਕਰਵਾਇਆ।ਨਾਲ ਹੀ ਤੁਲਸੀ ਦੇ ਅਧਿਆਤਮਿਕ ਅਤੇ ਆਯੁਰਵੈਦਿਕ ਗੁਣਾਂ ਬਾਰੇ ਵੀ ਦੱਸਿਆ।
ਨਰੇਸ਼ ਪੰਡਿਤ ਨੇ ਕਿਹਾ ਕਿ ਪੱਛਮੀ ਸੱਭਿਅਤਾ ਦੇਸ਼, ਧਰਮ ਅਤੇ ਸੰਸਕ੍ਰਿਤੀ ਦੇ ਵਿਰੁੱਧ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਵਿੱਚ ਪੱਛਮੀ ਸੱਭਿਅਤਾ ਭਾਰੂ ਹੋ ਰਹੀ ਹੈ,ਉਸ ਤੋਂ ਸੁਚੇਤ ਰਹਿਣ ਦੀ ਲੋੜ ਹੈ।ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਵਾਲੀਆ ਨੇ ਕਿਹਾ ਕਿ ਹਿੰਦੂ ਸੰਸਕ੍ਰਿਤੀ ਦੀ ਬੇਮਿਸਾਲ ਕਹਾਣੀ,ਪਰ ਅੱਜ ਦਾ ਨੌਜਵਾਨ ਪੱਛਮੀ ਸੱਭਿਅਤਾ ਵੱਲ ਖਿੱਚਿਆ ਜਾ ਰਿਹਾ ਹੈ,ਉਨ੍ਹਾਂ ਨੂੰ ਕ੍ਰਿਸਮਸ ਦਾ ਦਿਨ ਤਾਂ ਯਾਦ ਹੈ,ਪਰ ਤੁਲਸੀ ਦਿਵਸ ਕਿਉਂ ਮਨਾਇਆ ਜਾਂਦਾ ਹੈ,ਇਹ ਯਾਦ ਨਹੀਂ ਹੈ।
ਇਸ ਤੋਂ ਪਹਿਲਾਂ ਮਕਰ ਸੰਕ੍ਰਾਂਤੀ ਦਾ ਤਿਉਹਾਰ 25 ਦਸੰਬਰ ਨੂੰ ਪੈਂਦਾ ਸੀ।ਸਾਰੇ ਦੇਸ਼ ਮਿਲਕੇ ਇਸ ਦਿਨ ਸੂਰਜ ਦੇਵਤਾ ਦੀ ਪੂਜਾ ਕਰਦੇ ਸਨ।ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਸੰਸਕ੍ਰਿਤੀ ਅਤੇ ਸੱਭਿਅਤਾ ਨੂੰ ਸਮਝਣ ਅਤੇ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਸੰਸਕ੍ਰਿਤੀ ਤੇ ਗਰਵ ਕਰਨਾ ਚਾਹੀਦਾ ਹੈ ਅਤੇ ਹਰ ਸਾਲ ਇਸ ਦਿਨ ਨੂੰ ਤੁਲਸੀ ਪੂਜਾ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ,ਤੁਲਸੀ ਸਾਡੀਆਂ ਕਈ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਕਾਰਗਰ ਸਿੱਧ ਹੁੰਦੀ ਹੈ,ਇਸ ਲਈ ਸਾਨੂੰ ਹਮੇਸ਼ਾ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ,ਜ਼ਿਲ੍ਹਾ ਮੰਤਰੀ ਓਮਪ੍ਰਕਾਸ਼ ਕਟਾਰੀਆ,ਸੀਨੀਅਰ ਜ਼ਿਲ੍ਹਾ ਉਪ ਪ੍ਰਧਾਨ ਮੰਗਤ ਰਾਮ ਭੋਲਾ,ਜ਼ਿਲ੍ਹਾ ਉਪ ਪ੍ਰਧਾਨ ਜੋਗਿੰਦਰ ਤਲਵਾੜ,ਬਜਰੰਗ ਦਲ ਦੇ ਜਿਲ੍ਹਾ ਮੀਤ ਪ੍ਰਧਾਨ ਆਨੰਦ ਯਾਦਵ,ਬਜਰੰਗ ਦਲ ਦੇ ਸੂਬਾਈ ਆਗੂ ਸੰਜੇ ਸ਼ਰਮਾ,ਸੋਨੂੰ,ਨਵਪੰਥ ਸਿੰਘ ਆਦਿ ਹਾਜ਼ਰ ਸਨ।

