By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਸਰਕਾਰ ਨੇ ਥਰਮਲ ਪਲਾਂਟ ਖਰੀਦ ਕੇ ਲੋਕਾਂ ਨੂੰ ਦਿੱਤਾ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਤੋਹਫ਼ਾ : ਚੇਅਰਮੈਨ ਇੰਡੀਅਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪ ਸਰਕਾਰ ਨੇ ਥਰਮਲ ਪਲਾਂਟ ਖਰੀਦ ਕੇ ਲੋਕਾਂ ਨੂੰ ਦਿੱਤਾ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਤੋਹਫ਼ਾ : ਚੇਅਰਮੈਨ ਇੰਡੀਅਨ
JalandharKapurthla

ਆਪ ਸਰਕਾਰ ਨੇ ਥਰਮਲ ਪਲਾਂਟ ਖਰੀਦ ਕੇ ਲੋਕਾਂ ਨੂੰ ਦਿੱਤਾ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਤੋਹਫ਼ਾ : ਚੇਅਰਮੈਨ ਇੰਡੀਅਨ

Talk Hindustan
Last updated: 2024/01/02 at 8:21 PM
Talk Hindustan
Share
3 Min Read
ਆਪ ਸਰਕਾਰ ਨੇ ਥਰਮਲ ਪਲਾਂਟ ਖਰੀਦ ਕੇ ਲੋਕਾਂ ਨੂੰ ਦਿੱਤਾ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਤੋਹਫ਼ਾ : ਚੇਅਰਮੈਨ ਇੰਡੀਅਨ
SHARE

ਕਿਹਾ ਪਿਛਲੀਆਂ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਦੇ ਕਾਰਜਕਾਲ ਵਿਕਾਸ ਕਾਰਜ ਕੇਵਲ ਆਪਣੇ ਢਿੱਡ ਭਰਨ ਲਈ ਕੀਤੇ ਜਾਂਦੇ ਸਨ

ਕਪੂਰਥਲਾ(ਗੌਰਵ ਮੜੀਆ )ਪੰਜਾਬ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਬਹੁਤ ਵਧੀਆ ਹੋਈ ਹੈ।ਸੂਬੇ ਚ ਬਿਜਲੀ ਸੰਕਟ ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਸਤੇ ਭਾਅ ਤੇ ਬਿਜਲੀ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ।ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿਤਾ ਹੈ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਨਗਰ ਸੁਧਾਰ ਟਰਸਟ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਆਪਣੇ ਕੀਤੇ ਵਾਅਦੇ ਤੇ ਅੱਗੇ ਵੱਧਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦ ਕੇ ਸੂਬੇ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੀ ਗਾਰੰਟੀ ਪੂਰੀ ਕਰਵਾਉਣ ਦਾ ਸ਼ਲਾਂਘਾਯੋਗ ਕਾਰਜ ਕੀਤਾ ਹੈ।

ਇੰਡੀਅਨ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਪ੍ਰਾਈਵੇਟ ਥਰਮਲ ਪਲਾਂਟ ਤੋਂ ਬਿਜਲੀ 4 ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਮਿਲੇਗੀ। ਜਦਕਿ ਪਹਿਲਾਂ ਇਸ ਦੀ ਕੀਮਤ 9 ਤੋਂ 10 ਰੁਪਏ ਸੀ।ਪੰਜਾਬ ਵਿਚ ਸੱਭ ਤੋਂ ਮਹਿੰਗੀ ਬਿਜਲੀ ਇਸ ਥਰਮਲ ਪਾਵਰ ਤੋਂ ਮਿਲੀ।ਪਾਵਰਕੌਮ ਹੁਣ ਅਪਣੀ ਪਛਵਾੜਾ ਕੋਲਾ ਖਾਨ ਵਿਚੋਂ ਕੋਲੇ ਦੀ ਵਰਤੋਂ ਕਰ ਸਕੇਗਾ।ਇਸ ਨਾਲ ਬਿਜਲੀ ਦੀ ਲਾਗਤ ਘਟੇਗੀ ਤੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।ਇੰਡੀਅਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਮਹਿੰਗੇ ਬਿਜਲੀ ਸਮਝੌਤਿਆਂ ਨੂੰ ਪੁੱਠਾ ਗੇੜਾ ਦਿੰਦਿਆਂ ਸ੍ਰੀ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਜੀਵੀਕੇ ਥਰਮਲ ਪਲਾਂਟ ਨੂੰ ਖਰੀਦ ਕੇ ਜਿਥੇ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।

ਉਥੇ ਪੰਜਾਬ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਦਾ ਨਾਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ਤੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ ਦੇ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਰਵਾਇਤੀ ਸਿਆਸੀ ਪਾਰਟੀਆਂ ਨਾਲੋਂ ਵੱਖਰੀ ਸਰਕਾਰ ਹੈ।ਜਿਸਨੇ ਆਪਣੇ ਨਿੱਜੀ ਹਿੱਤ ਨਹੀਂ ਪਾਲੇ,ਸਗੋਂ ਪੰਜਾਬ ਦੇ ਲੋਕਾਂ ਦੇ ਹਿੱਤ ਅੱਗੇ ਰੱਖੇ ਹਨ। ਇਸ ਮੌਕੇ ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਹਰਜੀਤ ਸਿੰਘ ਆਦਿ ਹਾਜਿਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਤੇਲ ਟੈਂਕਰ ਆਪ੍ਰੇਟਰਾਂ ਵਲੋਂ ਹੜਤਾਲ ਖਤਮ, ਸ਼ਾਮ ਤੋਂ ਪੈਟਰੋਲ/ਡੀਜ਼ਲ ਪੰਪਾਂ ’ਤੇ ਆਮ ਵਾਂਗ ਮਿਲੇਗਾ: ਡਿਪਟੀ ਕਮਿਸ਼ਨਰ ਤੇਲ ਟੈਂਕਰ ਆਪ੍ਰੇਟਰਾਂ ਵਲੋਂ ਹੜਤਾਲ ਖਤਮ, ਸ਼ਾਮ ਤੋਂ ਪੈਟਰੋਲ/ਡੀਜ਼ਲ ਪੰਪਾਂ ’ਤੇ ਆਮ ਵਾਂਗ ਮਿਲੇਗਾ: ਡਿਪਟੀ ਕਮਿਸ਼ਨਰ
Next Article ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸੀਨੀਅਰ ਆਗੂਆਂ ਦਾ ਇੱਕ ਵਿਸ਼ੇਸ਼ ਵਫ਼ਦ ਐਸਐਸਪੀ ਵਤਸਲਾ ਗੁਪਤਾ ਨੂੰ ਮਿਲਿਆ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸੀਨੀਅਰ ਆਗੂਆਂ ਦਾ ਇੱਕ ਵਿਸ਼ੇਸ਼ ਵਫ਼ਦ ਐਸਐਸਪੀ ਵਤਸਲਾ ਗੁਪਤਾ ਨੂੰ ਮਿਲਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?