By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਕੀਤਾ ਤਿਆਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਕੀਤਾ ਤਿਆਰ
Jalandhar

ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਕੀਤਾ ਤਿਆਰ

Talk Hindustan
Last updated: 2024/01/06 at 7:36 PM
Talk Hindustan
Share
3 Min Read
ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਕੀਤਾ ਤਿਆਰ
SHARE

ਕਿਹਾ ਕਿ ਯੋਜਨਾ ਨੂੰ ਧਿਆਨ ਨਾਲ ਤਿਆਰ ਕੀਤਾ ਗਿਆ ਹੈ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਰੱਖਿਆ ਲਈ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ

ਪੁਲਿਸ ਮੁਲਾਜ਼ਮਾ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਜਲੰਧਰ, 6 ਜਨਵਰੀ- ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇੱਕ ਵਿਸਥਾਰਤ ਮਾਸਟਰ ਪਲਾਨ ਤਿਆਰ ਕੀਤਾ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੰਤਵ ਇਕ ਪਾਸੇ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਹੈ ਅਤੇ ਦੂਜੇ ਪਾਸੇ ਅਪਰਾਧ ਨੂੰ ਰੋਕਣਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇਸ ਫੁਲਪਰੂਫ ਪਲਾਨ ਨੂੰ ਬੜੀ ਬਰੀਕੀ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਸ਼ਹਿਰ ਵਿੱਚ 31 ਰੈੱਡ ਅਲਰਟ ਨਾਕਾ ਪੁਆਇੰਟਾਂ ਦੇ ਨਾਲ-ਨਾਲ 31 ਸਿਟੀ ਸੀਲਿੰਗ ਨਾਕਾ ਪੁਆਇੰਟ ਸਥਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ 26 ਜ਼ੈਬਰਾ ਗੱਡੀਆਂ, 16 ਰੋਮੀਓ ਗੱਡੀਆਂ, ਸੱਤ ਬੋਲੈਰੋ ਕੈਂਪਰ ਅਤੇ 20-20 ਸਕਾਰਪੀਓ ਅਤੇ ਬੋਲੈਰੋ ਗੱਡੀਆਂ ਗਸ਼ਤ ਲਈ ਲਗਾਈਆਂ ਗਈਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਰੈੱਡ ਅਲਰਟ ਦੀ ਸੂਰਤ ਵਿੱਚ 300 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਸੁਰੱਖਿਆ ਲਈ ਤਾਇਨਾਤ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ 20 ਜੀ.ਓ., ਸਾਰੇ ਐਸ.ਐਚ.ਓਜ਼, ਪੁਲਿਸ ਚੌਕੀਆਂ ਦੇ ਸਾਰੇ ਇੰਚਾਰਜ, ਪੁਲਿਸ ਲਾਈਨ ਦੇ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਅਤੇ ਚਾਰ ਟ੍ਰੈਫਿਕ ਜ਼ੋਨ ਇੰਚਾਰਜਾਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਪਵੇਗੀ, ਪਹਿਲ ਦੇ ਆਧਾਰ ‘ਤੇ ਬੈਰੀਕੇਡਿੰਗ, ਲਾਈਟਾਂ ਅਤੇ ਕੈਮਰੇ ਲਗਾਏ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਸੰਬੰਧਤ ਡਿਊਟੀ ਪੁਆਇੰਟਾਂ ‘ਤੇ ਸਹੀ ਸਮੇਂ ਦੀ ਰਿਪੋਰਟਿੰਗ ਨੂੰ ਯਕੀਨੀ ਬਣਾ ਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੁਲਿਸ ਅਧਿਕਾਰੀ/ ਕਰਮਚਾਰੀ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਰੈਵੇਨਿਊ ਮੰਤਰੀ ਨੇ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ,ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਰੈਵੇਨਿਊ ਮੰਤਰੀ ਨੇ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ,ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ
Next Article ਅੰਬੇਦਕਰ ਸੰਘਰਸ਼ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ ਕਪੂਰਥਲਾ ਨੂੰ ਦਿੱਤਾ ਮੰਗ ਪੱਤਰ ਅੰਬੇਦਕਰ ਸੰਘਰਸ਼ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ ਕਪੂਰਥਲਾ ਨੂੰ ਦਿੱਤਾ ਮੰਗ ਪੱਤਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?