By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਧਾਰਮਿਕ ਸਥਾਨਾਂ ਲਈ ਹੋਈ ਬੱਸ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਧਾਰਮਿਕ ਸਥਾਨਾਂ ਲਈ ਹੋਈ ਬੱਸ ਰਵਾਨਾ
JalandharKapurthla

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਧਾਰਮਿਕ ਸਥਾਨਾਂ ਲਈ ਹੋਈ ਬੱਸ ਰਵਾਨਾ

Talk Hindustan
Last updated: 2024/01/17 at 9:47 PM
Talk Hindustan
Share
3 Min Read
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਧਾਰਮਿਕ ਸਥਾਨਾਂ ਲਈ ਹੋਈ ਬੱਸ ਰਵਾਨਾ
SHARE

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਸੂਬਾ ਸਰਕਾਰ 40 ਕਰੋੜ ਰੁਪਏ ਖਰਚ ਕਰ ਰਹੀ ਹੈ – ਚੇਅਰਮੈਨ ਇੰਡੀਅਨ

ਸ਼ਰਧਾਲੂਆਂ ਨੇ ਧਾਰਮਿਕ ਯਾਤਰਾ ਲਈ ਸੂਬਾ ਸਰਕਾਰ ਵੱਲੋਂ ਕੀਤੇ ਚੰਗੇ ਪ੍ਰਬੰਧਾਂ ਦੀ ਕੀਤੀ ਭਰਪੂਰ ਸ਼ਲਾਘਾ

ਕਪੂਰਥਲਾ(ਗੌਰਵ ਮੜੀਆ )ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਇੱਕ ਬੱਸ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਰਵਾਨਾ ਹੋਈ।ਇਸ ਬੱਸ ਨੂੰ ਹਰੀ ਝੰਡੀ ਦੇ ਕੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਅਤੇ ਐਸਡੀਐਮ ਲਾਲ ਬਿਸਵਾਸ ਵਲੋਂ ਰਵਾਨਾ ਕੀਤਾ ਗਿਆ।ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਅਤੇ ਐਸਡੀਐਮ ਲਾਲ ਬਿਸਵਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਬੱਸ ਰਾਹੀਂ ਸ਼ਰਧਾਲੂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਯਾਤਰਾ ਦੌਰਾਨ ਸ਼ਰਧਾਲੂਆਂ ਲਈ ਮੁਫਤ ਭੋਜਨ ਅਤੇ ਰਿਹਾਇਸ਼ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਇੰਡੀਅਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰੀ ਹਜ਼ੂਰ ਸਾਹਿਬ,ਸ੍ਰੀ ਪਟਨਾ ਸਾਹਿਬ,ਸ਼੍ਰੀ ਅਨੰਦਪੁਰ ਸਾਹਿਬ,ਮਾਤਾ ਨੈਣਾ ਦੇਵੀ ਜੀ,ਸ਼੍ਰੀ ਵਰਿੰਦਾਵਨ ਧਾਮ,ਮਾਤਾ ਵੈਸ਼ਨੋ ਦੇਵੀ ਜੀ,ਮਾਤਾ ਚਿੰਤਪੁਰਨੀ ਜੀ,ਮਾਤਾ ਜਵਾਲਾ ਜੀ,ਵਾਰਾਣਸੀ,ਸ਼੍ਰੀ ਖਾਟੂ ਸ਼ਿਆਮ ਜੀ,ਸ਼੍ਰੀ ਸਾਲਾਸਰ ਧਾਮ ਅਤੇ ਖਵਾਜਾ ਅਜਮੇਰ ਸ਼ਰੀਫ ਦਰਗਾਹ ਦੀਆਂ ਮੁਫਤ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ 40 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਇਸ ਬੱਸ ਰਾਹੀਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਰਹੀ ਉਹ ਬਿਨਾਂ ਕਿਸੇ ਫੀਸ ਦੇ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ।ਉਨ੍ਹਾਂ ਕਿਹਾ ਕਿ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਲੋਕ ਧਾਰਮਿਕ ਸਥਾਨਾਂ ਦਾ ਦੌਰਾ ਕਰ ਰਹੇ ਹਨ।ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਲਈ ਜ਼ਰੂਰੀ ਵਸਤਾਂ ਵਾਲਾ ਬੈਗ ਵੀ ਸ਼ਰਧਾਲੂਆਂ ਨੂੰ ਦਿੱਤਾ ਗਿਆ।ਇਸ ਮੌਕੇ ਬਲਾਕ ਪ੍ਰਧਾਨ ਅਮਰੀਕ ਸਿੰਘ ਢਿੱਲੋਂ,ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ,ਯੂਥ ਆਗੂ ਗੌਰਵ ਕੰਡਾ, ਸੁਖਦੇਵ ਸਿੰਘ ਰਿੰਕੂ ਆਦਿ ਹਾਜ਼ਰ ਸਨ।

TAGGED: Political, spiritual
Share This Article
Facebook Twitter Whatsapp Whatsapp Telegram Copy Link
Share
Previous Article कालिया परिवार को मिला राम मंदिर प्राण प्रतिष्ठा समारोह का निमंत्रण कालिया परिवार को मिला राम मंदिर प्राण प्रतिष्ठा समारोह का निमंत्रण
Next Article ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ  ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?