By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Faridkot > ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ
FaridkotPunjab

ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ

Talk Hindustan
Last updated: 2024/01/31 at 1:18 PM
Talk Hindustan
Share
2 Min Read
ਚਾਈਨਾ ਡੋਰ ਵਰਤਣ ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ- ਡਿਪਟੀ ਕਮਿਸ਼ਨਰ
SHARE
ਫ਼ਰੀਦਕੋਟ 31 ਜਨਵਰੀ,2024 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਚਾਈਨਾ ਡੋਰ ਦੇ ਇਸਤੇਮਾਲ ਅਤੇ ਸਟੋਰ ਕਰਨ ਤੇ ਬਿਨਾਂ ਕਿਸੇ ਝਿਜਕ ਦੇ ਵੱਧ ਤੋਂ ਵੱਧ ਪਰਚੇ ਦਰਜ ਕੀਤੇ ਜਾਣ ਅਤੇ ਅਜਿਹੇ ਲੋਕਾਂ ਨੂੰ ਸਖਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵਰਤਣ ਵਾਲਿਆਂ ਅਤੇ ਵੇਚਣ ਵਾਲਿਆਂ ਵਿਰੁੱਧ ਦੋਸ਼ੀ ਪਾਏ ਜਾਣ ਤੇ ਪੰਜ ਸਾਲ ਦੀ ਲਾਜ਼ਮੀ ਸਜਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ,ਜੈਤੋ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਤਹਿਸੀਲਦਾਰ,ਨਾਇਬ ਤਹਿਸੀਲਦਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ਤੇ ਇਸ ਕੰਮ ਤੇ ਡਿਊਟੀ ਲਗਾਈ ਹੈ ਕਿ ਉਹ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਤੇ ਕੜੀ ਨਿਗਰਾਨੀ ਰੱਖਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੁੰ ਰੋਕਣ ਲਈ ਜ਼ਰੂਰੀ ਕਦਮ ਉਠਾਏ ਜਾਣ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਲਿਖਤੀ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਐਸ.ਡੀ.ਐਮਜ਼, ਕਾਰਜਸਾਧਕ ਅਫਸਰ ਨਗਰ ਕੌਂਸਲ, ਬਲਾਕ ਅਤੇ ਪੰਚਾਇਤ ਅਫਸਰਾਂ ਨੂੰ ਨਿਜੀ ਤੌਰ ਤੇ ਪਹੁੰਚ ਕੇ ਰੈਗੂਲਰ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਕਰਨ ਸੰਬੰਧੀ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਵੀ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਵਾਸਤੇ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਲਈ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ
Next Article ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਲੋਕਪਾਲ ਰਣਬੀਰ ਸਿੰਘ ਬਾਠ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?