By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਪ੍ਰਸ਼ਾਸ਼ਨ ਦਾ ਨਿਵੇਕਲਾ ਉਪਰਾਲਾ ,ਮੋਗਾ ਵਿੱਚ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > moga > ਜ਼ਿਲ੍ਹਾ ਪ੍ਰਸ਼ਾਸ਼ਨ ਦਾ ਨਿਵੇਕਲਾ ਉਪਰਾਲਾ ,ਮੋਗਾ ਵਿੱਚ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ
mogaPunjab

ਜ਼ਿਲ੍ਹਾ ਪ੍ਰਸ਼ਾਸ਼ਨ ਦਾ ਨਿਵੇਕਲਾ ਉਪਰਾਲਾ ,ਮੋਗਾ ਵਿੱਚ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ

Talk Hindustan
Last updated: 2024/02/02 at 10:14 PM
Talk Hindustan
Share
4 Min Read
ਜ਼ਿਲ੍ਹਾ ਪ੍ਰਸ਼ਾਸ਼ਨ ਦਾ ਨਿਵੇਕਲਾ ਉਪਰਾਲਾ ,ਮੋਗਾ ਵਿੱਚ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ
SHARE
ਹੁਣ ਯੂ ਪੀ ਐੱਸ ਸੀ ਦੀ ਤਿਆਰੀ ਕਰਨ ਲਈ ਦਿੱਲੀ ਜਾਂ ਚੰਡੀਗੜ੍ਹ ਜਾਣ ਦੀ ਲੋੜ੍ਹ ਨਹੀਂ
ਸੈਂਟਰ ਖੁੱਲ੍ਹਣਾ, ਸੁਪਨਾ ਸੱਚ ਹੋਣ ਵਰਗਾ ਲੱਗਦਾ, ਦਿਨੋਂ ਦਿਨ ਵਧ ਰਹੀ ਪ੍ਰਵਾਸ ਦੀ ਹੋੜ ਉੱਤੇ ਰੋਕ ਲੱਗੇਗੀ – ਡਿਪਟੀ ਕਮਿਸ਼ਨਰ
ਮੋਗਾ, 2 ਫਰਵਰੀ – ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਨਿਵੇਕਲਾ ਉਪਰਾਲਾ ਕਰਦਿਆਂ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਕੋਚਿੰਗ ਸੈਂਟਰ ਸ਼ੁਰੂ ਕੀਤਾ ਹੈ ਜਿੱਥੇ ਕਿ ਨੌਜਵਾਨਾਂ ਨੂੰ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਇਸ ਸੈਂਟਰ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਮੋਗਾ ਪੰਜਾਬ ਦਾ ਪਹਿਲਾ ਉਹ ਜ਼ਿਲ੍ਹਾ ਬਣ ਗਿਆ ਹੈ, ਜਿਸਨੇ ਨੇ ਆਪਣੇ ਬਲਬੂਤੇ ਉੱਤੇ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸੈਂਟਰ ਸ਼ੁਰੂ ਕੀਤਾ ਹੈ। ਪਹਿਲਾਂ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਦੀ ਤਿਆਰੀ ਕਰਨ ਲਈ ਦਿੱਲੀ ਜਾਂ ਚੰਡੀਗੜ੍ਹ ਜਾਣਾ ਪੈਂਦਾ ਸੀ। ਪਰ ਹੁਣ ਇਹ ਸੈਂਟਰ ਖੁੱਲਣ ਨਾਲ ਕਿਤੇ ਵੀ ਦੂਰ ਜਾਣ ਦੀ ਲੋੜ੍ਹ ਨਹੀਂ ਹੈ।
ਦੱਸਣਯੋਗ ਹੈ ਕਿ ਇਸ ਸੈਂਟਰ ਵਿੱਚ ਦਾਖਲਾ ਲੈਣ ਲਈ ਜ਼ਿਲ੍ਹਾ ਮੋਗਾ ਦੇ 100 ਤੋਂ ਵਧੇਰੇ ਨੌਜਵਾਨ ਮੁੰਡੇ ਕੁੜੀਆਂ ਨੇ ਇੰਨਰੋਲਮੇਂਟ ਕਰਵਾਈ ਹੈ। ਇਕ ਹਫਤਾ ਇਹਨਾਂ ਮੁੰਡੇ ਕੁੜੀਆਂ ਦੀ ਓਰੀਏਂਟੇਸ਼ਨ ਕੀਤੀ ਜਾਵੇਗੀ। ਜਿਸ ਵਿਚੋਂ 50 ਮੁੰਡੇ ਕੁੜੀਆਂ ਦੀ ਮੈਰਿਟ ਉੱਤੇ ਚੋਣ ਕੀਤੀ ਜਾਵੇਗੀ, ਜਿੰਨਾ ਨੂੰ ਅਗਲੇਰੀ ਕੋਚਿੰਗ ਦਿੱਤੀ ਜਾਣੀ ਹੈ। ਇਹ ਟ੍ਰੇਨਿੰਗ ਇਕ ਸਾਲ ਦੀ ਹੋਵੇਗੀ। ਹਫਤੇ ਦੇ ਪੰਜ ਦਿਨ ਰੋਜ਼ਾਨਾ 3 ਤੋਂ 4 ਘੰਟੇ ਦੀ ਕਲਾਸ ਲੱਗੇਗੀ। ਕੋਚਿੰਗ ਦੌਰਾਨ ਪ੍ਰੀ ਅਤੇ ਮੇਨਜ਼ ਦੀ ਤਿਆਰੀ ਕਰਵਾਈ ਜਾਵੇਗੀ। ਜਿਹੜੇ ਬੱਚੇ ਇਹ ਦੋਵੇਂ ਪੜਾਅ ਪਾਰ ਕਰ ਲੈਣਗੇ ਉਹਨਾਂ ਨੂੰ ਬਾਅਦ ਵਿੱਚ ਇੰਟਰਵਿਊ ਦੀ ਤਿਆਰੀ ਵੀ ਮੁਫ਼ਤ ਕਰਵਾਈ ਜਾਵੇਗੀ। ਟ੍ਰੇਨਿੰਗ ਦੇਣ ਲਈ 3 ਟ੍ਰੇਨਰ ਰੱਖੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਕੋਚਿੰਗ ਲਈ 20 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ।.
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਇਸ ਸੈਂਟਰ ਨੂੰ ਖੋਲ੍ਹਣ ਲਈ ਪਿਛਲੇ ਦੋ ਸਾਲਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ। ਅੱਜ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਵੇਂ ਕੋਈ ਸੁਪਨਾ ਪੂਰਾ ਹੋ ਗਿਆ ਹੋਵੇ। ਉਹਨਾਂ ਦੱਸਿਆ ਕਿ ਜਦੋਂ ਤੱਕ ਕੋਚਿੰਗ ਸਟਾਫ਼ ਦੀ ਭਰਤੀ ਨਹੀਂ ਹੋ ਜਾਂਦੀ ਉਦੋਂ ਤੱਕ ਜ਼ਿਲ੍ਹਾ ਮੋਗਾ ਵਿੱਚ ਸੇਵਾਵਾਂ ਦੇ ਰਹੇ ਸਰਕਾਰੀ ਅਧਿਕਾਰੀ ਇਹਨਾਂ ਦੀਆਂ ਕਲਾਸਾਂ ਲਿਆ ਕਰਨਗੇ। ਉਹਨਾਂ ਕਿਹਾ ਕਿ ਕੋਚਿੰਗ ਲੈਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਨੂੰ ਬਹੁਤ ਵਧੀਆ ਮਾਹੌਲ ਸਿਰਜ ਕੇ ਦਿੱਤਾ ਜਾਵੇਗਾ। ਸੈਂਟਰ ਵਿਚ ਲਾਇਬ੍ਰੇਰੀ, ਹਰ ਤਰ੍ਹਾਂ ਦੀ ਪੜ੍ਹਨ ਸਮੱਗਰੀ, ਤਿਆਰੀ ਲਈ ਮਟੀਰੀਅਲ ਅਤੇ ਹਰ ਤਰ੍ਹਾਂ ਦੀ ਮਾਨਸਿਕ ਸਪੋਰਟ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਉਪਰਾਲੇ ਨਾਲ ਇਸ ਖਿੱਤੇ ਵਿੱਚੋਂ ਦਿਨੋਂ ਦਿਨ ਵਧ ਰਹੀ ਪ੍ਰਵਾਸ ਦੀ ਹੋੜ ਉੱਤੇ ਵੀ ਰੋਕ ਲੱਗੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮੋਗਾ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਟੈਨੋਗਰਾਫ਼ੀ ਦਾ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਕੋਰਸ ਪਹਿਲੀ ਜੂਨ ਤੋਂ ਸ਼ੁਰੂ ਕੀਤਾ ਗਿਆ ਸੀ। ਜੋ ਕਿ ਮਈ 2024 ਵਿੱਚ ਮੁਕੰਮਲ ਹੋਵੇਗਾ। ਕੋਰਸ ਮੁਕੰਮਲ ਹੋਣ ਉੱਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਿਖਿਆਰਥੀਆਂ ਦਾ ਟੈਸਟ ਲਿਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇਹ ਐਲਾਨ ਕੀਤਾ ਹੋਇਆ ਹੈ ਕਿ ਸੂਬੇ ਵਿੱਚ 9 ਕੋਚਿੰਗ ਸੈਂਟਰ ਖੋਲ੍ਹੇ ਜਾਣਗੇ, ਜਿੱਥੇ ਕਿ ਸੂਬੇ ਦੇ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਮੁਫ਼ਤ ਸਿਖ਼ਲਾਈ ਦਿੱਤੀ ਜਾਵੇਗੀ। ਇਹਨਾਂ ਵਿਚੋਂ ਇਕ ਸੈਂਟਰ ਮੋਗਾ ਵਿਖੇ ਵੀ ਖੁੱਲ੍ਹਣਾ ਹੈ। ਇਸ ਮੌਕੇ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀਮਤੀ ਡਿੰਪਲ ਅਤੇ ਹੋਰਾਂ ਨੇ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਹਾਜ਼ਰ ਨੌਜਵਾਨ ਮੁੰਡੇ ਕੁੜੀਆਂ ਨੇ ਇਸ ਉਪਰਾਲੇ ਲਈ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਐਮ.ਐਲ.ਏ. ਫ਼ਰੀਦਕੋਟ ਨੇ 40 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਐਮ.ਐਲ.ਏ. ਫ਼ਰੀਦਕੋਟ ਨੇ 40 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਦਾ ਕੀਤਾ ਉਦਘਾਟਨ
Next Article कमिश्नरेट पुलिस का लुटेरों पर शिकंजा जारी, कीमती सामान के साथ दो स्नैचर गिरफ्तार कमिश्नरेट पुलिस का लुटेरों पर शिकंजा जारी, कीमती सामान के साथ दो स्नैचर गिरफ्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?