By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਨਿਸ਼ੀਕਾ ਜੋਸ਼ੀ ਨੇ ਅੰਗਰੇਜ਼ੀ ਭਾਸ਼ਾ ਡੈਕਲਾਮੇਸ਼ਨ ਮੁਕਾਬਲੇ ਵਿੱਚ ਜ਼ਿਲ੍ਹਾ ਕਪੂਰਥਲਾ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਨਿਸ਼ੀਕਾ ਜੋਸ਼ੀ ਨੇ ਅੰਗਰੇਜ਼ੀ ਭਾਸ਼ਾ ਡੈਕਲਾਮੇਸ਼ਨ ਮੁਕਾਬਲੇ ਵਿੱਚ ਜ਼ਿਲ੍ਹਾ ਕਪੂਰਥਲਾ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ
JalandharKapurthla

ਮਨਿਸ਼ੀਕਾ ਜੋਸ਼ੀ ਨੇ ਅੰਗਰੇਜ਼ੀ ਭਾਸ਼ਾ ਡੈਕਲਾਮੇਸ਼ਨ ਮੁਕਾਬਲੇ ਵਿੱਚ ਜ਼ਿਲ੍ਹਾ ਕਪੂਰਥਲਾ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ

Talk Hindustan
Last updated: 2024/02/04 at 6:38 PM
Talk Hindustan
Share
2 Min Read
ਮਨਿਸ਼ੀਕਾ ਜੋਸ਼ੀ ਨੇ ਅੰਗਰੇਜ਼ੀ ਭਾਸ਼ਾ ਡੈਕਲਾਮੇਸ਼ਨ ਮੁਕਾਬਲੇ ਵਿੱਚ ਜ਼ਿਲ੍ਹਾ ਕਪੂਰਥਲਾ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ
SHARE

ਦਿਆਲਪੁਰ /ਕਪੂਰਥਲਾ- ( ਗੌਰਵ ਮਾੜੀਆ ) : ਮਨਿਸ਼ੀਕਾ ਜੋਸ਼ੀ ਸਪੁੱਤਰੀ ਹੀਰਕ ਜੋਸ਼ੀ ਪ੍ਰਧਾਨ ਭਾਜਪਾ ਸਰਕਲ ਭੁਲੱਥ ਜੋ ਕਿ ਸਰਕਾਰੀ ਕੰਨਿਆ ਹਾਈ ਸਕੂਲ ਦਿਆਲਪੁਰ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਹੈ ਪੰਜਾਬ ਰਾਜ ਖੋਜ ਅਤੇ ਸਿਖਲਾਈ ਵਿਭਾਗ ਦੁਆਰਾ ਆਯੋਜਿਤ ਜ਼ਿਲ੍ਹਾ ਪੱਧਰੀ ਅੰਗਰੇਜ਼ੀ ਡੈਕਲਾਮੇਸ਼ਨ ਮੁਕਾਬਲਿਆਂ ਵਿੱਚ ਜ਼ਿਲ੍ਹਾ ਕਪੂਰਥਲਾ ਵਿੱਚੋ ਪਹਿਲੇ ਸਥਾਨ ਤੇ ਆਈ। ਹਲਕਾ ਭੁਲੱਥ ਦੇ ਉੱਘੇ ਭਾਜਪਾ ਨੇਤਾ ਅਤੇ ਭਾਜਪਾ ਸਰਕਲ ਭੁਲੱਥ ਦੇ ਪ੍ਰਧਾਨ ਹੀਰਕ ਜੋਸ਼ੀ ਨੇ ਆਪਣੀ ਧੀ ਦੀ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਬੇਟੀ ਤੇ ਮਾਨ ਹੈ

ਅਤੇ ਉਹ ਹਮੇਸ਼ਾ ਆਪਣੀਆਂ ਬੇਟੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਕੁਝ ਵੱਡੀ ਤੇ ਵਿਲੱਖਣ ਪ੍ਰਾਪਤੀ ਹਾਸਿਲ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮਨਿਸ਼ੀਕਾ ਬਚਪਨ ਤੋਂ ਹੀ ਪੜਾਈ ਵਿੱਚ ਬਹੁਤ ਹੁਸ਼ਿਆਰ ਹੈ ਅਤੇ ਪੜਾਈ ਦੇ ਨਾਲ ਨਾਲ ਉਹ ਭਾਸ਼ਣ, ਐਕਟਿੰਗ ਅਤੇ ਡਾਂਸ ਕਲਾ ਵਿੱਚ ਨਿਪੁੰਨ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਵੱਖ ਵੱਖ ਭਾਸ਼ਣ ਅਤੇ ਕਲਾ ਪ੍ਰਤਿਯੋਗਿਤਾਵਾਂ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਅਤੇ ਜਿੱਤ ਹਾਸਲ ਕਰ ਚੁੱਕੀ ਹੈ ।ਉਨ੍ਹਾਂ ਨੇ ਕਿਹਾ ਕਿ ਉਹ‌ ਆਪਣੀਆਂ ਧੀਆਂ ਦੇ ਪਾਲਣ ਪੋਸ਼ਣ ਅਤੇ ਸਿੱਖਿਆ ਵਿੱਚ ਕਿਸੇ ਤਰ੍ਹਾਂ ਦੀ ਵੀ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ

ਅਤੇ ਉਹ ਆਪਣੀਆਂ ਧੀਆਂ ਨੂੰ ਉੱਚੇ ਸੰਸਕਾਰ ਦੇ ਕੇ ਜੀਵਨ ਵਿੱਚ ਇੱਕ ਵੱਡੀ ਅਤੇ ਨੇਕ ਸ਼ਖ਼ਸੀਅਤ ਬਣਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਨੇ ਆਪਣੀਆਂ ਧੀਆਂ ਤੇ ਮਾਨ ਕਰਦੇ ਹੋਏ ਕਿਹਾ ਕਿ ਧੀਆਂ ਵੀ ਕਿਸੇ ਪਾਸਿਉਂ ਪੁੱਤਰਾਂ ਤੋਂ ਘੱਟ ਨਹੀਂ ਹੁੰਦੀਆਂ ਅਤੇ ਸਾਰੇ ਮਾਪਿਆਂ ਨੂੰ ਧੀਆਂ ਨੂੰ ਪੁੱਤਰਾਂ ਵਾਂਗ ਹੀ ਪਿਆਰ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉਨ੍ਹਾਂ ਦੀ ਰੁਚੀ ਅਨੁਸਾਰ ਮਿੱਥੇ ਗਏ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਪੂਰੀ ਸਹਾਇਤਾ ਕਰਨੀ ਚਾਹੀਦੀ ਹੈ। ਇਸ ਮੌਕੇ ਮਨਿਸ਼ੀਕਾ ਦੇ ਦਾਦਾ ਜੀ ਸੁਰਿੰਦਰ ਮੋਹਨ ਜੋਸ਼ੀ, ਦਾਦੀ ਜੀ ਤ੍ਰਿਅੰਬਿਕਾ ਜੋਸ਼ੀ, ਮਾਂ ਰਜਨੀ ਜੋਸ਼ੀ, ਭੈਣ ਦਿਵਯਾਂਸੀ ਜੋਸ਼ੀ ਅਤੇ ਚਾਚਾ ਸਿਤਾਂਸ਼ੂ ਜੋਸ਼ੀ ਨੇ ਮਨਿਸ਼ੀਕਾ ਨੂੰ ਇਸ ਜਿੱਤ ਤੇ ਮੁਬਾਰਕਾਂ ਦਿੱਤੀਆਂ।

TAGGED: administration, Educational
Share This Article
Facebook Twitter Whatsapp Whatsapp Telegram Copy Link
Share
Previous Article ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਫੈਸਲਾ ਇਤਿਹਾਸਕ : ਖੋਜੇਵਾਲ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਫੈਸਲਾ ਇਤਿਹਾਸਕ : ਖੋਜੇਵਾਲ
Next Article 3 करोड़ सिख श्रद्धालुओं की धार्मिक ज़रूरतें पूरी करें”: राज्यसभा सांसद डॉ. अशोक कुमार मित्तल ने किया सरकार से आह्वान 3 करोड़ सिख श्रद्धालुओं की धार्मिक ज़रूरतें पूरी करें”: राज्यसभा सांसद डॉ. अशोक कुमार मित्तल ने किया सरकार से आह्वान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?