By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ 44ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ 44ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ
Jalandhar

ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ 44ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ

Talk Hindustan
Last updated: 2024/02/05 at 10:27 PM
Talk Hindustan
Share
3 Min Read
ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ 44ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ
SHARE

ਜਲੰਧਰ, 5 ਫਰਵਰੀ : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ 44ਵੀਂ ਬਰਸੀ ਮੌਕੇ ਯਾਦ ਕੀਤਾ ਗਿਆ ਤੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ  ਇਸ ਮੌਕੇ ਉਨ੍ਹਾਂ ਦੇ ਪੋਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਜਲੰਧਰ ਜ਼ਿਮਨੀ ਚੋਣ 2023 ਲਈ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਅਖੰਡ ਪਾਠ ਦੇ ਭੋਗ ਪਾਏ ਮਾਸਟਰ ਗੁਰਬੰਤਾ ਸਿੰਘ ਨੂੰ ਦੱਬੇ ਕੁਚਲੇ ਲੋਕਾਂ ਦਾ ਮਸੀਹਾ ਦੱਸਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਸਵਰਗੀ ਮਾਸਟਰ ਗੁਰਬੰਤਾ ਸਿੰਘ ਇੱਕ ਮਹਾਨ ਸਮਾਜ ਸੁਧਾਰਕ, ਵਿਦਵਾਨ, ਯੋਗ ਪ੍ਰਬੰਧਕ ਅਤੇ ਪੰਜਾਬ ਦੇ ਸਭ ਤੋਂ ਵੱਡੇ ਦਲਿਤ ਆਗੂ ਵਜੋਂ ਜਾਣੇ ਜਾਂਦੇ ਸਨ

ਉਹਨਾਂ ਨੇ ਹਰੀ ਕ੍ਰਾਂਤੀ ਲਿਆਉਣ ਵਿਚ ਮਾਸਟਰ ਗੁਰਬੰਤਾ ਸਿੰਘ ਦੇ ਯੋਗਦਾਨ ਬਾਰੇ ਚਾਨਣਾ ਪਾਇਆ ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਕੈਰੋਂ ਦੀ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਹਰੇ ਇਨਕਲਾਬ ਦੀ ਨੀਂਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਅਦਾਰਿਆਂ ਦੀ ਸਥਾਪਨਾ ਨਾਲ ਰੱਖੀ ਗਈ ਸੀ ਵਿਧਾਇਕ ਚੌਧਰੀ ਨੇ ਆਖਿਆ ਕਿ ਮਾਸਟਰ ਗੁਰਬੰਤਾ ਸਿੰਘ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ 1932 ਵਿਚ ਕੀਤੀ ਸੀ, ਜਦੋਂ ਸਮਾਜ ਜਾਤੀਵਾਦ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ ਅਤੇ ਉਹਨਾਂ ਨੇ ਮੰਗੂ ਰਾਮ ਤੇ ਹੋਰਨਾਂ ਨਾਲ ਮਿਲ ਕੇ ਆਦ ਧਰਮ ਮੰਡਲ, ਜਲੰਧਰ ਦੀ ਸਰਪ੍ਰਸਤੀ ਹੇਠ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਵਿਰੁੱਧ ਇੱਕ ਇਨਕਲਾਬ ਦੀ ਸ਼ੁਰੂਆਤ ਕੀਤੀ ਤੇ ਸਮਾਜ ਵਿਚੋਂ ਅਛੂਤਤਾ ਅਤੇ ਅਸਮਾਨਤਾ ਦੇ ਖਾਤਮੇ ਲਈ ਸੰਘਰਸ਼ ਦੀ ਅਗਵਾਈ ਕੀਤੀ।

ਮਾਸਟਰ ਗੁਰਬੰਤਾ ਸਿੰਘ ਪਹਿਲੀ ਵਾਰ 1945 ਵਿਚ ਯੂਨਾਈਟਿਡ ਪੰਜਾਬ ਦੀ ਅਸੈਂਬਲੀ ਲਈ ਚੁਣੇ ਗਏ ਸਨ ਅਤੇ 1977 ਤੱਕ ਵਿਧਾਇਕ ਰਹੇ , ਉਹ ਲੋਕਾਂ ਵਿਚ ਇੰਨੇ ਹਰਮਨ ਪਿਆਰੇ ਸਨ ਕਿ 1972 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਬਿਨਾਂ ਮੁਕਾਬਲਾ ਚੁਣੇ ਗਏ। ਉਹ ਵੰਡ ਤੋਂ ਪਹਿਲਾਂ ਸਰ ਖਿਜ਼ਰ ਹਯਾਤ ਖ਼ਾਨ ਟਿਵਾਣਾ ਸਰਕਾਰ ਦੀ ਮੰਤਰੀ ਪ੍ਰੀਸ਼ਦ ਵਿਚ ਰਹੇ, ਫਿਰ ਪ੍ਰਤਾਪ ਸਿੰਘ ਕੈਰੋਂ ਅਤੇ ਗਿਆਨੀ ਜ਼ੈਲ ਸਿੰਘ ਸਰਕਾਰਾਂ ਵਿੱਚ ਕਈ ਵਿਭਾਗਾਂ ਦੇ ਮੰਤਰੀ ਰਹੇ। ਉਹਨਾਂ ਨੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਸਰਕਾਰ ਦੀਆਂ ਖਾਲੀ ਜ਼ਮੀਨਾਂ ਅਲਾਟ ਕਰਨ, ਹਰ ਪਿੰਡ ਵਿੱਚ ਐਸ.ਸੀ. ਨੰਬਰਦਾਰ ਨਿਯੁਕਤ ਕਰਨ, ਸਕੂਲਾਂ ਅਤੇ ਕਾਲਜਾਂ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਵਜ਼ੀਫ਼ੇ ਦੀ ਵਿਵਸਥਾ ਕਰਨ, ਰੁਜ਼ਗਾਰ ਤੇ ਤਰੱਕੀ ਵਿੱਚ ਰਾਖਵਾਂਕਰਨ, ਛੋਟੇ ਉਦਯੋਗ ਸਥਾਪਤ ਕਰਨ ਲਈ ਨਾਮਾਤਰ ਵਿਆਜ਼ ‘ਤੇ ਕਰਜ਼ੇ ਦਿਵਾਉਣ, ਅਤੇ ਅਨੁਸੂਚਿਤ ਜਾਤੀਆਂ ਨੂੰ ਪਿੰਡਾਂ ਦੀਆਂ ਸ਼ਾਮਲਾਟਾਂ ਵਿੱਚ ਹਿੱਸਾ ਦਿਵਾਉਣ ਲਈ ਉੱਘਾ ਯੋਗਦਾਨ ਪਾਇਆ ਇਸ ਤੋਂ ਇਲਾਵਾ ਉਹਨਾਂ ਨੇ ਦੁਆਬਾ ਖੇਤਰ ਵਿੱਚ ਕਈ ਸਕੂਲ ਅਤੇ ਕਾਲਜ ਵੀ ਖੋਲ੍ਹੇ ਜੋ ਕਿ ਸਾਰੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾ ਰਹੇ ਹਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ —ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਿਵਾਲਿਕ ਸਕੂਲ ਵਿਖੇ ਹੋਵੇਗੀ —ਡਿਪਟੀ ਕਮਿਸ਼ਨਰ
Next Article ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਅੰਦਰ ਸਥਾਨਕ ਆਸ਼ਰਮ ਢਿੱਲਵਾਂ ਦੇ ਅੰਦਰ ਦੋ ਰੋਜਾ ਅਧਿਆਤਮਿਕ ਪ੍ਰਵਚਨ ਅਤੇ ਭਜਨ ਕੀਰਤਨ ਦਾ ਆਯੋਜਨ ਕੀਤਾ ਗਿਆ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਅੰਦਰ ਸਥਾਨਕ ਆਸ਼ਰਮ ਢਿੱਲਵਾਂ ਦੇ ਅੰਦਰ ਦੋ ਰੋਜਾ ਅਧਿਆਤਮਿਕ ਪ੍ਰਵਚਨ ਅਤੇ ਭਜਨ ਕੀਰਤਨ ਦਾ ਆਯੋਜਨ ਕੀਤਾ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?