By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਗਵੰਤ ਮਾਨ ਵੱਲੋਂ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫੈਸਲਾ ਪੰਜਾਬ ਦੀ ਜਨਤਾ ਲਈ ਇਤਿਹਾਸਿਕ- ਗੁਰਬਿੰਦਰ ਸਿੰਘ ਸਾਹੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਗਵੰਤ ਮਾਨ ਵੱਲੋਂ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫੈਸਲਾ ਪੰਜਾਬ ਦੀ ਜਨਤਾ ਲਈ ਇਤਿਹਾਸਿਕ- ਗੁਰਬਿੰਦਰ ਸਿੰਘ ਸਾਹੀ
JalandharKapurthla

ਭਗਵੰਤ ਮਾਨ ਵੱਲੋਂ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫੈਸਲਾ ਪੰਜਾਬ ਦੀ ਜਨਤਾ ਲਈ ਇਤਿਹਾਸਿਕ- ਗੁਰਬਿੰਦਰ ਸਿੰਘ ਸਾਹੀ

Talk Hindustan
Last updated: 2024/02/11 at 9:07 PM
Talk Hindustan
Share
3 Min Read
ਭਗਵੰਤ ਮਾਨ ਵੱਲੋਂ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫੈਸਲਾ ਪੰਜਾਬ ਦੀ ਜਨਤਾ ਲਈ ਇਤਿਹਾਸਿਕ- ਗੁਰਬਿੰਦਰ ਸਿੰਘ ਸਾਹੀ
SHARE

ਕਪੂਰਥਲਾ(ਗੌਰਵ ਮੜੀਆ )ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਚ ਪੰਜਾਬ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਡੋਰ ਸਟੈਪ ਡਲਿਵਰੀ ਆਫ਼ ਰਾਸ਼ਨ ਸਕੀਮ ਸ਼ੁਰੂ ਕਰਨ ਦਾ ਆਮ ਆਦਮੀ ਪਾਰਟੀ(ਆਪ)ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਜ਼ੋਰਦਾਰ ਸਵਾਗਤ ਕੀਤਾ ਹੈ।ਮਾਨ ਸਰਕਾਰ ਦੀ ਇਸ ਲੋਕ ਹਿਤੈਸ਼ੀ ਸਕੀਮ ਬਾਰੇ ਗੁਰਬਿੰਦਰ ਸਿੰਘ ਸਾਹੀ ਨੇ ਦਾਅਵਾ ਕੀਤਾ ਕਿ ਜਿਨਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਨਾਂ ਉਮੀਦਾਂ ਨੂੰ ਪੂਰਾ ਕਰਨ ਦੇ ਰਾਹਾਂ ਤੇ ਹੀ ਪੰਜਾਬ ਸਰਕਾਰ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਲੋਕ-ਹਿਤੈਸ਼ੀ ਯੋਜਨਾ ਦੇ ਸ਼ੁਰੂ ਹੋਣ ਤੇ ਹੁਣ ਲੋਕਾਂ ਨੂੰ ਘਰ ਬੈਠੇ ਹੀ ਰਾਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਮਿਲਦਾ ਰਾਸ਼ਨ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਹੁਣ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਪੈਕ ਹੋਏ ਆਟੇ ਦੀ ਵੰਡ ਸ਼ੁਰੂ ਹੋਣ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ,ਜਿਸ ਅਧੀਨ ਹੁਣ ਲੋਕਾਂ ਨੂੰ ਰਾਸ਼ਨ ਲੈਣ ਲਈ ਲੰਮੀਆਂ ਕਤਾਰਾਂ ਵਿਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ।ਇਸ ਨਾਲ ਨਾ ਸਿਰਫ ਲੋਕਾਂ ਨੂੰ ਘਰ ਬੈਠੇ ਪੌਸ਼ਟਿਕ ਅਨਾਜ ਮਿਲਣਾ ਯਕੀਨੀ ਹੋਵੇਗਾ,ਸਗੋਂ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਦੀ ਵੀ ਬਚਤ ਹੋਵੇਗੀ।ਰਾਸ਼ਨ ਦੇਣ ਦੌਰਾਨ ਲਾਭਪਾਤਰੀਆਂ ਨੂੰ ਰਾਸ਼ਨ ਦੇ ਭਾਰ ਵਾਲੀ ਰਸੀਦ ਦੇਣ ਸਮੇਤ ਸਾਰੀਆਂ ਜ਼ਰੂਰੀ ਵਿਵਸਥਾਵਾਂ ਦੀ ਬਾਇਓਮੈਟ੍ਰਿਕ ਤਸਦੀਕ ਹੋਵੇਗੀ।ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫ਼ੈਸਲਾ ਕਰਕੇ ਆਮ ਲੋਕਾਂ ਦੀ ਸਰਕਾਰ ਹੋਣ ਦਾ ਸਬੂਤ ਪੇਸ਼ ਕੀਤਾ ਹੈ,

ਕਿਉਂਕਿ ਦਿਹਾੜੀਦਾਰ ਵਿਅਕਤੀਆਂ ਅਤੇ ਬਿਰਧ ਵਿਅਕਤੀਆਂ ਨੂੰ ਰਾਸ਼ਣ ਲੈਣ ਲਈ ਡੀਪੂਆਂ ਤੇ ਜਾ ਕੇ ਘੰਟਿਆਂ ਬੱਧੀ ਇੰਤਜਾਰ ਕਰਨਾ ਪੈਦਾ ਸੀ।ਇਸ ਤੋਂ ਇਲਾਵਾ ਕਈ ਵਾਰ ਅਨਾਜ ਵੀ ਖਾਣਯੋਗ ਪੱਧਰ ਦਾ ਨਹੀਂ ਮਿਲਦਾ ਸੀ।ਸਾਹੀ ਨੇ ਪਿਛਲੀਆਂ ਸਰਕਾਰਾਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਰਾਜਕਾਲ ਵਿੱਚ ਗਰੀਬਾਂ ਨੂੰ ਮਿਲਦੇ ਸਸਤੇ ਅਨਾਜ ਤੇ ਅਮੀਰਾਂ ਵੱਲੋਂ ਡਾਕੇ ਮਾਰੇ ਜਾਂਦੇ ਰਹੇ ਸਨ ਅਤੇ ਇਨਾਂ ਸਰਕਾਰਾਂ ਦੇ ਮੰਤਰੀਆਂ ਨੇ ਗਰੀਬਾਂ ਨੂੰ ਮਿਲਦੇ ਰਾਸ਼ਣ ਚ ਵੀ ਘੋਟਾਲੇ ਕੀਤੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਉਣ ਲਈ ਡੋਰ ਸਟੈਪ ਡਲਿਵਰੀ ਆਫ਼ ਰਾਸ਼ਨ ਸਕੀਮ ਲਾਗੂ ਹੋਣ ਨਾਲ ਘੋਟਾਲੇ ਖ਼ਤਮ ਹੋਣਗੇ ਅਤੇ ਲੋਕਾਂ ਨੂੰ ਖਾਣਯੋਗ ਰਾਸ਼ਣ ਵੀ ਮਿਲੇਗਾ।ਸਾਹੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘਰ- ਘਰ ਰਾਸ਼ਣ ਪਹੁੰਚਣ ਦੀ ਨੀਤੀ ਲਾਗੂ ਕਰਕੇ ਇੱਕ ਸ਼ਾਨਦਾਰ ਉਦਾਹਰਣ ਪੇਸ਼ ਕੀਤੀ ਹੈ ਅਤੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।ਭਵਿੱਖ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਲਈ ਇਮਾਨਦਾਰੀ ਅਤੇ ਸੁਚੱਜੇ ਢੰਗ ਨਾਲ ਕੰਮ ਕਰਦੀ ਰਹੇਗੀ।

Share This Article
Facebook Twitter Whatsapp Whatsapp Telegram Copy Link
Share
Previous Article ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
Next Article न्यूजीलैंड की प्रसिद्ध यूनिवर्सिटी ऑफ वाइकाटो (यूओडब्ल्यू) व लवली प्रोफेशनल यूनिवर्सिटी (एलपीयू) द्वारा समझौता ज्ञापन पर हस्ताक्षर न्यूजीलैंड की प्रसिद्ध यूनिवर्सिटी ऑफ वाइकाटो (यूओडब्ल्यू) व लवली प्रोफेशनल यूनिवर्सिटी (एलपीयू) द्वारा समझौता ज्ञापन पर हस्ताक्षर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?