By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪ੍ਰੋ. ਚੰਦੂਮਾਜਰਾ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਵਫਦ ਨੇ ਪੀ ਜੀ ਆਈ ਅਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਜ਼ਖ਼ਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > chandigarh > ਪ੍ਰੋ. ਚੰਦੂਮਾਜਰਾ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਵਫਦ ਨੇ ਪੀ ਜੀ ਆਈ ਅਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਜ਼ਖ਼ਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ
chandigarhPoliticsPunjab

ਪ੍ਰੋ. ਚੰਦੂਮਾਜਰਾ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਵਫਦ ਨੇ ਪੀ ਜੀ ਆਈ ਅਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਜ਼ਖ਼ਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ

Talk Hindustan
Last updated: 2024/02/14 at 10:15 PM
Talk Hindustan
Share
3 Min Read
ਪ੍ਰੋ. ਚੰਦੂਮਾਜਰਾ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਵਫਦ ਨੇ ਪੀ ਜੀ ਆਈ ਅਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਜ਼ਖ਼ਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ
SHARE

ਪੰਜਾਬ ਵਿਚ ਆਪ ਸਰਕਾਰ ਨੇ ਹਰਿਆਣਾ ਪੁਲਿਸ ਨੂੰ ਪੰਜਾਬ ਦੇ ਇਲਾਕੇ ਵਿਚ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਫਾਇਰਿੰਗ ਲਈ ਖੁੱਲ੍ਹੀ ਛੋਟ ਦਿੱਤੀ: ਪ੍ਰੋ. ਚੰਦੂਮਾਜਰਾ

ਚੰਡੀਗੜ੍ਹ/ਰਾਜਪੁਰਾ, 14 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ ਵਿਚ ਕਿਸਾਨਾਂ ਦੇ ਚਲ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਹੰਝੂ ਗੈਸ ਦੇ ਗੋਲਿਆਂ ਤੇ ਅਸਲ ਤੇ ਪਲਾਸਟਿਕ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਨਾਲ ਪੀ ਜੀ ਆਈ ਹਸਪਤਾਲ ਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਮੁਲਾਕਾਤ ਕੀਤੀ। ਪ੍ਰੋ. ਚੰਦੂਮਾਜਰਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹਰਿਆਣਾ ਪੁਲਿਸ ਨੂੰ ਪੰਜਾਬ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਫਾਇਰਿੰਗ ਕਰਨ ਦੇ ਅਧਿਕਾਰ ਕਿਵੇਂ ਦਿੱਤੇ ਹੋਏ ਹਨ ? ਉਹਨਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੱਸਣ ਕਿ ਉਹਨਾਂ ਨੇ ਬਤੌਰ ਗ੍ਰਹਿ ਮੰਤਰੀ ਹਰਿਆਣਾ ਪੁਲਿਸ ਨੂੰ ਇਹ ਆਗਿਆ ਕਿਉਂ ਦਿੱਤੀ ਹੈ ?

ਅਕਾਲੀ ਆਗੂ ਨੇ ਕਿਹਾ ਕਿ ਸਪਸ਼ਟ ਹੈ ਕਿ ਪੰਜਾਬ ਦੀ ਆਪ ਸਰਕਾਰ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨਾਲ ਰਲ ਕੇ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾਣ ਤੋਂ ਰੋਕਣ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਹੋਰ ਕੋਈ ਕਾਰਣ ਨਹੀਂ ਹੋ ਸਕਦਾ ਕਿ ਹਰਿਆਣਾ ਪੁਲਿਸ ਪੰਜਾਬ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਵਿਚ ਲੱਗੇ ਕਿਸਾਨਾਂ ’ਤੇ ਹਮਲਾ ਕਰੇ।ਪ੍ਰੋ. ਚੰਦੂਮਾਜਰਾ, ਜਿਹਨਾਂ ਦੇ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਬਰਾੜ, ਸ: ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ:ਭੁਪਿੰਦਰ ਸਿੰਘ ਸੇਖੂਪੁੱਰ, ਜਿਲਾ ਪ੍ਰਧਾਨ ਜਰਨੈਲ ਸਿੰਗ ਕਰਤਾਰਪੁੱਰ, ਜਸਮੇਰ ਸਿੰਘ ਲਾਛੜੂ, ਅਬਰਿੰਦਰ ਸਿੰਘ ਕੰਗ, ਰਨਜੀਤ ਸਿੰਘ ਰਾਨਾ, ਅਰਵਿੰਦਰ ਸਿੰਘ ਰਾਜੂ ਅਤੇ ਸੁਸੀਲ ਉਤਰੇਜਾ ਆਦਿ ਵੀ ਸਨ, ਸੈਕਟਰ32 ਦੇ ਦੇ ਨਾਲ-ਨਾਲ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਦਾਖਲ ਜ਼ਖ਼ਮੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਦੋਹਰੀ ਮਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਇਹ ਚਮਤਕਾਰ ਤੋਂ ਘੱਟ ਨਹੀਂ ਕਿ ਇਸਦੇ ਬਾਵਜੂਦ ਉਹ ਜਿਉਂਦੇ ਹਨ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਪੂਰਾ ਅਧਿਕਾਰ ਹੈ। ਉਹਨਾਂ ਕਿਹਾ ਕਿ ਕਿਸਾਨਾਂ ਖਿਲਾਫ ਅਜਿਹੀ ਹਿੰਸਾ ਦੀ ਵਰਤੋਂ ਦੇਸ਼ ਨੂੰ ਅਨਾਜ ਦੇਣ ਵਾਲੇ ਅੰਨਦਾਤਾ ਖਿਲਾਫ ਇਕ ਗੁਨਾਹ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਸਤੇ ਅਜਿਹੇ ਸਖ਼ਤ ਕਦਮ ਚੁੱਕਣ ਦੀ ਥਾਂ ਕੇਂਦਰ ਸਰਕਾਰ ਦੇ ਨਾਲ-ਨਾਲ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਤੇ ਦਿੱਲੀ ਦੀ ਕੀਤੀ ਘੇਰਾਬੰਦੀ ਖ਼ਤਮ ਕਰਨ ਵੇਲੇ ਕਿਸਾਨਾਂ ਨੂੰ ਦਿੱਤੇ ਭਰੋਸੇ ਅਨੁਸਾਰ ਮੰਗਾਂ ਲਾਗੂ ਕਿਉਂ ਨਹੀਂ ਕੀਤੀਆਂ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਹੋਰ ਵਾਅਦੇ ਪੂਰੇ ਕੀਤੇ ਜਾਣਗੇ ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਸ ਕਰ ਕੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article जिला योजना बोर्ड चेयरमैन अमृतपाल सिंह ने सेंट्रल हलके की स्ट्रीट लाइटों के लिए जारी किए 10 लाख रुपए जिला योजना बोर्ड चेयरमैन अमृतपाल सिंह ने सेंट्रल हलके की स्ट्रीट लाइटों के लिए जारी किए 10 लाख रुपए
Next Article सेंट सोल्जर इंस्टीट्यूट ऑफ बिजनेस मैनेजमेंट एंड एग्रीकल्चर कॉलेज ने 94.3 माय एफएम रेडियो स्टेशन का किया दौरा सेंट सोल्जर इंस्टीट्यूट ऑफ बिजनेस मैनेजमेंट एंड एग्रीकल्चर कॉलेज ने 94.3 माय एफएम रेडियो स्टेशन का किया दौरा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?