By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਰਾਸਤੀ ਸ਼ਹਿਰ ਦੀ ਪੁਲਿਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ : ਪੰਡਿਤ,ਵਾਲੀਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > India > state > ਵਿਰਾਸਤੀ ਸ਼ਹਿਰ ਦੀ ਪੁਲਿਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ : ਪੰਡਿਤ,ਵਾਲੀਆ
JalandharKapurthlastate

ਵਿਰਾਸਤੀ ਸ਼ਹਿਰ ਦੀ ਪੁਲਿਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ : ਪੰਡਿਤ,ਵਾਲੀਆ

Talk Hindustan
Last updated: 2024/02/15 at 10:13 PM
Talk Hindustan
Share
4 Min Read
ਵਿਰਾਸਤੀ ਸ਼ਹਿਰ ਦੀ ਪੁਲਿਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ : ਪੰਡਿਤ,ਵਾਲੀਆ
SHARE

ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨਾਲ ਪੁਲਿਸ ਦੀ ਗਸ਼ਤ ਤੇ ਉੱਠ ਰਹੇ ਹਨ ਸਵਾਲ-ਬਜਰੰਗ ਦਲ

ਕਪੂਰਥਲਾ ਚ ਪੁਲਸ ਸੁਸਤ,ਚੋਰ ਚੁਸਤ,ਸ਼ਹਿਰ ਚ ਲਗਾਤਾਰ ਵਧ ਰਹੇ ਅਪਰਾਧਾਂ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ

ਕਪੂਰਥਲਾ(ਗੌਰਵ ਮੜੀਆ )ਵਿਰਾਸਤੀ ਸ਼ਹਿਰ ਦੀ ਪੁਲਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਪਰ ਫਿਰ ਵੀ ਵੱਡੇ ਅਪਰਾਧੀਆਂ ਨੂੰ ਫੜਨ ਚ ਕਾਫੀ ਸਫਲ ਕੰਮ ਕਰ ਰਹੀ ਹੈ।ਪਰ ਚੋਰੀ ਦੀਆਂ ਵਾਰਦਾਤਾਂ ਨੂੰ ਬੇਨਕਾਬ ਕਰਨ ਵਿੱਚ ਲਗਾਤਾਰ ਫੇਲ ਹੋ ਰਹੇ ਹਨ।ਜਿਸ ਨਾਲ ਪੀੜਤ ਪਰਿਵਾਰਾਂ ਵਿੱਚ ਭਾਰੀ ਰੋਸ ਹੈ।ਸ਼ਹਿਰ ਵਿੱਚ ਆਏ ਦਿਨ ਚੋਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਪਰ ਖੁਲਾਸੇ ਦੇ ਨਾਂ ਤੇ ਪੁਲੀਸ ਨਾਕਾਮ ਸਾਬਤ ਹੋ ਰਹੀ ਹੈ।ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਦੇ ਦਾਅਵੇ ਵੀ ਫੇਲ ਹੁੰਦੇ ਨਜ਼ਰ ਆ ਰਹੇ ਹਨ।ਪਿਛਲੇ ਇੱਕ ਮਹੀਨੇ ਵਿੱਚ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਖੁਲਾਸੇ ਦੇ ਨਾਂ ਤੇ ਪੁਲਿਸ ਦੇ ਹੱਥ ਖਾਲੀ ਹਨ।

ਇਹ ਗੱਲਾਂ ਬਜਰੰਗ ਦਲ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀਆਂ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇਨ੍ਹੀਂ ਦਿਨੀਂ ਚਾਰੇ ਪਾਸੇ ਚੋਰਾਂ ਦਾ ਤਾਂਡਵ ਹੈ,ਜਿਸ ਵਿੱਚ ਚੋਰਾਂ ਵਲੋਂ ਰਾਤ ਹੋਵੇ ਜਾਂ ਦਿਨ ਦਾ ਉਜਾਲਾ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।ਜਿਸ ਵਿੱਚ ਭਾਵੇਂ ਸ਼ਹਿਰ ਹੋਵੇ ਜਾਂ ਪੇਂਡੂ ਇਲਾਕਾ, ਸਿੰਸਲੇਵਾਰ ਚੋਰੀ ਦੀਆਂ ਵਾਰਦਾਤਾਂ ਤੋਂ ਬਾਅਦ ਵੀ ਪੁਲੀਸ ਦੇ ਹੱਥ ਖਾਲੀ ਹਨ।ਨਰੇਸ਼ ਪੰਡਿਤ ਨੇ ਕਿਹਾ ਕਿ ਪ੍ਰਸ਼ਾਸਨ ਰਾਤ ਦੀ ਗਸ਼ਤ ਵੱਲ ਧਿਆਨ ਨਹੀਂ ਦੇ ਰਿਹਾ।

ਇਸੇ ਤਰ੍ਹਾਂ ਚੋਰਾਂ ਦਾ ਆਤੰਕ ਵਧਦਾ ਜਾ ਰਿਹਾ ਹੈ।ਸ਼ਹਿਰ ਦੀਆਂ ਕਈ ਦੁਕਾਨਾਂ ਚ ਚੋਰਾਂ ਦੇ ਤਾਂਡਵ ਦੇ ਬਾਵਜੂਦ ਪੁਲਿਸ ਅਜੇ ਤੱਕ ਇਨ੍ਹਾਂ ਮਾਮਲਿਆਂ ਚ ਚੋਰਾਂ ਦਾ ਸੁਰਾਗ ਲਗਾਉਣ ਚ ਨਾਕਾਮ ਰਹੀ ਹੈ।ਪੁਲੀਸ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਵਾ ਵਿੱਚ ਹੈ ਹੱਥ ਪੈਰ ਚਲਾ ਰਹੀ ਹੈ।ਜਿਸਦਾ ਨਤੀਜਾ ਸਾਰਥਕ ਨਾ ਹੋਕੇ ਪੁਲੀਸ ਵਿਭਾਗ ਦੀ ਨੀਅਤ ਦੇ ਉਲਟ ਰਿਹਾ ਹੈ।ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਕਿਹਾ ਕਿ ਸ਼ਹਿਰ ਵਿੱਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ।ਇੱਕ ਤੋਂ ਬਾਅਦ ਇੱਕ ਵੱਡੀਆਂ ਵਾਰਦਾਤਾਂ ਨੇ ਜਿੱਥੇ ਆਮ ਲੋਕਾਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ,

ਚੋਰਾਂ ਨੂੰ ਪੁਲਿਸ ਦਾ ਕੋਈ ਖੌਫ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੋਂ ਲੋਕ ਦਹਿਸ਼ਤ ਦੇ ਸਾਏ ਹੇਠ ਰਹਿਣ ਲਈ ਮਜਬੂਰ ਹਨ।ਜਿੱਥੇ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਪੁਲਿਸ ਦੀ ਕਾਰਜਸ਼ੈਲੀ ਤੇ ਸਵਾਲ ਖੜ੍ਹੇ ਕਰ ਰਹੀਆਂ ਹਨ,ਉਥੇ ਹੀ ਪੁਲਿਸ ਦੀ ਗਸ਼ਤ ਦੀ ਵੀ ਪੋਲ ਖੋਲ ਰਹੀਆਂ ਹਨ।ਅਜਿਹੇ ਚ ਲੋਕ ਰਾਤ ਨੂੰ ਜਾਗ ਕੇ ਆਪਣੇ ਘਰਾਂ ਦੀ ਰਾਖੀ ਕਰਨ ਲਈ ਮਜਬੂਰ ਹਨ,ਜਦਕਿ ਪੁਲਿਸ ਸਿਰਫ਼ ਹੱਥ ਤੇ ਹੱਥ ਰੱਖ ਕੇ ਬੈਠੀ ਹੈ।ਇਹ ਹੀ ਨਹੀਂ ਪੀੜਤਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਵੀ ਪੁਲਿਸ ਕੋਈ ਤੇਜੀ ਨਹੀਂ ਦਿਖਾ ਰਹੀ ਹੈ।ਜਿਸ ਦੇ ਕਾਰਨ ਲੋਕ ਇਨਸਾਫ਼ ਲੈਣ ਲਈ ਦਰ-ਦਰ ਭਟਕਣ ਲਈ ਮਜਬੂਰ ਹਨ।ਇਸ ਮੌਕੇ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਨਰਾਇਣ ਦਾਸ,ਜ਼ਿਲ੍ਹਾ ਮੰਤਰੀ ਓਮ ਪ੍ਰਕਾਸ਼ ਕਟਾਰੀਆ,ਜ਼ਿਲ੍ਹਾ ਮੰਤਰੀ ਰਾਜੂ ਸੂਦ,ਜ਼ਿਲ੍ਹਾ ਉਪ ਪ੍ਰਧਾਨ ਜੋਗਿੰਦਰ ਤਲਵਾੜ,ਬਜਰੰਗ ਦਲ ਜ਼ਿਲ੍ਹਾ ਇੰਚਾਰਜ ਚੰਦਰਮੋਹਨ ਭੋਲ,ਜ਼ਿਲ੍ਹਾ ਉਪ ਪ੍ਰਧਾਨ ਬਿੰਨੀ ਸ਼ਰਮਾ,ਜ਼ਿਲ੍ਹਾ ਉਪ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਉਪ ਪ੍ਰਧਾਨ ਮੋਹਿਤ ਜੱਸਲ,ਜ਼ਿਲ੍ਹਾ ਉਪ ਪ੍ਰਧਾਨ ਪਵਨ ਸ਼ਰਮਾ,ਰਾਜੀਵ ਟੰਡਨ,ਵਿਜੇ ਯਾਦਵ,ਅਨਿਲ ਵਾਲੀਆ ਆਦਿ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article ਐਸ.ਐਸ.ਪੀ. ਕਪੂਰਥਲਾ ਨੂੰ ਮੰਗ ਪੱਤਰ ਦੇਣ ਜਾਂਦੇ ਪਰਮਜੀਤ ਸਿੰਘ ਔਜਲਾ ਅਤੇ ਹੋਰ ਐਸ.ਐਸ.ਪੀ. ਕਪੂਰਥਲਾ ਨੂੰ ਮੰਗ ਪੱਤਰ ਦੇਣ ਜਾਂਦੇ ਪਰਮਜੀਤ ਸਿੰਘ ਔਜਲਾ ਅਤੇ ਹੋਰ
Next Article ਅੱਜ ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਹੋਵੇਗਾ ਦਫਤਰੀ ਕੰਮ -ਚੀਮਾ ਅੱਜ ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਹੋਵੇਗਾ ਦਫਤਰੀ ਕੰਮ -ਚੀਮਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?