By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ
Jalandhar

ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ

Talk Hindustan
Last updated: 2024/02/17 at 8:25 PM
Talk Hindustan
Share
2 Min Read
ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ
SHARE

ਜਲੰਧਰ, 17 ਫਰਵਰੀ : ਸਨੈਚਰਾਂ ‘ਤੇ ਨਕੇਲ ਕੱਸਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਪੰਜ ਮੋਬਾਈਲ ਫ਼ੋਨ, ਇਕ ਮੋਟਰ ਸਾਈਕਲ ਅਤੇ ਇਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 15 ਫਰਵਰੀ ਨੂੰ ਜਲੰਧਰ ਦੇ ਅੱਡਾ ਹੁਸ਼ਿਆਰਪੁਰ ਰੇਲਵੇ ਕਰਾਸਿੰਗ ‘ਤੇ ਖੋਹ ਦੀ ਘਟਨਾ ਵਾਪਰੀ ਸੀ।ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੰਜਾਮ ਦਿੱਤਾ ਸੀ, ਜਿਨ੍ਹਾਂ ਨੇ ਵਿਅਕਤੀ ਤੋਂ ਮੋਬਾਈਲ ਫ਼ੋਨ ਖੋਹ ਲਿਆ ਸੀ। ਸ਼੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਸ਼ੀਆ ਦੇ ਵਿਰੁੱਧ ਥਾਣਾ ਡਵੀਜ਼ਨ 3 ਜਲੰਧਰ ਵਿੱਚ ਐਫ.ਆਈ.ਆਰ 17 ਮਿਤੀ 15-02-2024 ਅਧੀਨ 379ਬੀ,34 ਆਈ.ਪੀ.ਸੀ ਦਰਜ ਕੀਤੀ ਗਈ ਹੈ ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੇ ਅਧਾਰ ‘ਤੇ ਪੁਲਿਸ ਨੇ ਇਸ ਘਟਨਾ ਨਾਲ ਜੁੜੇ ਦੋ ਦੋਸ਼ੀਆਂ ਨੂੰ ਅੱਡਾ ਹੁਸ਼ਿਆਰਪੁਰ ਰੇਲਵੇ ਕਰਾਸਿੰਗ ਜਲੰਧਰ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਸੁੰਦਰ ਨਗਰ ਜਲੰਧਰ ਅਤੇ ਰਾਹੁਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨੂਰਪੁਰ ਕਲੋਨੀ ਜਲੰਧਰ ਵਜੋਂ ਹੋਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਚੋਰੀ ਦੇ 5 ਮੋਬਾਈਲ ਫ਼ੋਨ, ਇੱਕ ਚੋਰੀ ਦਾ ਮੋਟਰਸਾਈਕਲ ਅਤੇ ਇੱਕ ਦਾਤ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲਾਂ ਵਿੱਚ ਐਮ.ਆਈ ਅਤੇ ਸੈਮਸੰਗ ਦੇ ਦੋ-ਦੋ ਅਤੇ ਰੈੱਡਮੀ ਦਾ ਇੱਕ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਖ਼ਿਲਾਫ਼ ਥਾਣਾ ਡਿਵੀਜ਼ਨ 2 ਜਲੰਧਰ ਵਿੱਚ ਐਫ.ਆਈ.ਆਰ 106 ਮਿਤੀ 24-06-2022 ਅ/ਧ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੈ ਜਦੋਂਕਿ ਰਾਹੁਲ ਦਾ ਅਜੇ ਤੱਕ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article साइंस सिटी में पुष्प प्रदर्शनी 2 मार्च को साइंस सिटी में पुष्प प्रदर्शनी 2 मार्च को
Next Article ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?