By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ-ਗੁਰਬਿੰਦਰ ਸਾਹੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ-ਗੁਰਬਿੰਦਰ ਸਾਹੀ
JalandharKapurthla

ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ-ਗੁਰਬਿੰਦਰ ਸਾਹੀ

Talk Hindustan
Last updated: 2024/02/27 at 9:23 PM
Talk Hindustan
Share
4 Min Read
ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ-ਗੁਰਬਿੰਦਰ ਸਾਹੀ
SHARE

ਕਪੂਰਥਲਾ(ਗੌਰਵ ਮੜੀਆ )ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮਨ ਕੇ ਸੰਘਰਸ਼ ਖਤਮ ਕੀਤਾ ਜਾਵੇ ਤੇ ਕਿਸਾਨਾਂ ਉੱਤੇ ਹਰਿਆਣਾ ਸਰਕਾਰ ਵਲੋਂ ਕੀਤਾ ਜਾ ਰਿਹਾ ਤਸ਼ੱਦਦਬੰਦ ਕਰਵਾਇਆ ਜਾਵੇ।ਮੰਗਲਵਾਰ ਨੂੰ ਸ਼ਾਹੀ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਰਾਹਤ ਮਿਲ ਸਕੇ।ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਸੀ,

ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਮਾਮਲੇ ਇੰਨਾ ਜ਼ਿਆਦਾ ਵਧ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਭਾਰੀ ਕਰਜ਼ੇ ਦੇ ਬੋਝ ਦੇ ਥੱਲੇ ਦਬੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਆਤਮ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ।ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨ ਆਗੂਆਂ ਨਾਲ ਜਲਦੀ ਤੋਂ ਜਲਦੀ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨੀ ਮਸਲਿਆਂ ਦਾ ਹੱਲ ਹੋ ਸਕੇ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਹੁਣ ਤਕ ਅਸਫਲ ਰਿਹਾ ਹੈ।

ਕਿਉਂਕਿ ਕਿਸਾਨਾਂ ਦੀ ਫਸਲ ਬੀਜਣ ਦੀ ਲਾਗਤ ਦੁੱਗਣੀ ਹੋ ਗਈ ਹੈ ਅਤੇ ਫ਼ਸਲਾਂ ਦੇ ਭਾਅ ਉਸੇ ਥਾਂ ਤੇ ਖੜ੍ਹੇ ਹਨ।ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ,ਜਿਸ ਕਾਰਨ ਦੇਸ਼ ਦੀ ਪਛਾਣ ਖ਼ਤਰੇ ਵਿੱਚ ਹੈ।ਉਨ੍ਹਾਂ ਕਿਹਾ ਕਿ ਅਜਿਹੀ ਮੋਰਚੇ ਬੰਦੀ ਦੇਸ਼ ਦੀਆਂ ਸਰਹੱਦਾਂ ਤੇ ਹੁੰਦੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਖ਼ੁਦ ਗੱਲਬਾਤ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕਦਾ ਸੀ ਪਰ ਸਰਕਾਰ ਉਨ੍ਹਾਂ ਤੇ ਲਾਠੀਆਂ, ਅੱਥਰੂ ਗੈਸ ਤੇ ਗੋਲੀਆਂ ਚਲਾ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਖੜ੍ਹੀ ਹੈ।ਕਿਸਾਨ ਐੱਮਐੱਸਪੀ ਦੀ ਮੰਗ ਕਰ ਰਹੇ ਹਨ।ਪ੍ਰਧਾਨ ਮੰਤਰੀ ਮੋਦੀ ਨੇ ਦੋ ਸਾਲ ਪਹਿਲਾਂ ਇਹ ਵਾਅਦਾ ਕੀਤਾ ਸੀ ਪਰ ਪੂਰਾ ਨਹੀਂ ਕੀਤਾ।

ਕਿਸਾਨ ਇਸ ਸਬੰਧੀ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਦਿੱਲੀ ਜਾ ਰਹੇ ਹਨ ਪਰ ਸਰਕਾਰ ਨੇ ਕਿਸਾਨਾਂ ਨੂੰ ਦਬਾਉਣ ਦੀ ਤਿਆਰੀ ਕਰ ਲਈ ਹੈ।ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਲੰਮਾ ਸੰਘਰਸ਼ ਕੀਤਾ ਸੀ ਕਈ ਜਾਨਾਂ ਵੀ ਗਿਆ ਸੀ।ਹੁਣ ਸਰਕਾਰ ਨੂੰ ਪਹਿਲ ਦੇ ਅਧਾਰ ਤੇ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।ਉਹਨਾਂ ਕਿਹਾ ਕਿ ਕਿਸਾਨ ਇਸ ਤਰ੍ਹਾਂ ਦੇ ਤਸ਼ੱਦਦ ਤੇ ਦਬਾਅ ਤੋਂ ਚੁੱਕਣ ਵਾਲੇ ਨਹੀਂ ਹਨ ਅਤੇ ਕੇਂਦਰ ਸਰਕਾਰ ਨੂੰ ਇਹ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ।ਸ਼ਾਹੀ ਨੇ ਕਿਹਾ ਕਿ ਭਾਰਤੀ ਕਿਸਾਨ ਭਾਈਚਾਰਾ ਅਤੇ ਖਾਸ ਤੌਰ ਤੇ ਪੰਜਾਬੀ ਕਿਸਾਨ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ,ਜੋ ਉਹਨਾਂ ਦੀ ਸਵੈ-ਨਿਰਭਰਤਾ ਅਤੇ ਜੀਵਨ ਪ੍ਰਤੀ ਨਜ਼ਰੀਏ ਤੇ ਸਵਾਲ ਖੜ੍ਹੇ ਕਰ ਰਿਹਾ ਹੈ।ਉਨ੍ਹਾਂ ਦਾ ਸੰਘਰਸ਼ ਵੱਖ-ਵੱਖ ਕਾਰਨਾਂ ਕਰਕੇ ਖੁਸ਼ਹਾਲੀ ਅਤੇ ਸੁਰੱਖਿਅਤ ਕਿਸਾਨ ਜੀਵਨ ਲਈ ਹੈ।ਪੰਜਾਬ ਦੇ ਕਿਸਾਨ ਸੰਘਰਸ਼ ਦੇ ਰਾਹ ਤੇ ਹਨ ਅਤੇ ਦਿੱਲੀ ਚਲੋ ਮੁਹਿੰਮ ਤਹਿਤ ਹਰਿਆਣਾ-ਪੰਜਾਬ ਦੇ ਵੱਖ ਵੱਖ ਬਾਰਡਰਾਂ ਉੱਤੇ ਪੁਲਿਸ ਨਾਲ ਟਕਰਾਓ ਦੀ ਸਥਿਤੀ ਵਿਚ ਹਨ। ਕਿਸਾਨਾਂ ਦੀ ਪ੍ਰਮੁੱਖ ਮੰਗ ਐਮਐਸਪੀ ਉੱਤੇ ਕਾਨੂੰਨ ਬਣਾਉਣ ਦੀ ਹੈ ਜਿਸ ਬਾਰੇ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ ਅਤੇ ਪਿਛਲੇ 2 ਸਾਲਾਂ ਤੋਂ ਕਿਸਾਨਾਂ ਨੂੰ ਲਮਕਾ ਰਹੀ ਹੈ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਰਵੀ ਪ੍ਰਕਾਸ਼ ਸ਼ਰਮਾ ਦੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਕਮੇਟੀਆਂ ਵਿੱਚ ਨਿਯੁਕਤੀ ਦਾ ਸਵਾਗਤ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਰਵੀ ਪ੍ਰਕਾਸ਼ ਸ਼ਰਮਾ ਦੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਕਮੇਟੀਆਂ ਵਿੱਚ ਨਿਯੁਕਤੀ ਦਾ ਸਵਾਗਤ
Next Article ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ ਤੇ ਕੀਤਾ ਸਨਮਾਨਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ ਤੇ ਕੀਤਾ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?