By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ludhianaPunjab

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Talk Hindustan
Last updated: 2024/02/28 at 9:41 PM
Talk Hindustan
Share
3 Min Read
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
SHARE
ਚੰਡੀਗੜ੍ਹ, 28 ਫ਼ਰਵਰੀ: : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਰਿਆਂ ਨਾਲ ਕਾਂਗਰਸ ਪਾਰਟੀ ਨੇ ਕਪੂਰਥਲਾ ਚ ਕੱਢਿਆ ਟਰੈਕਟਰ ਮਾਰਚ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਰਿਆਂ ਨਾਲ ਕਾਂਗਰਸ ਪਾਰਟੀ ਨੇ ਕਪੂਰਥਲਾ ਚ ਕੱਢਿਆ ਟਰੈਕਟਰ ਮਾਰਚ
Next Article ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ, ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਦੋ ਰੋਜ਼ਾ ਫੋਟੋ ਤੇ ਕਲਾ ਪ੍ਰਦਰਸ਼ਨੀ ਆਰੰਭ, ਰਮੇਸ਼ ਮਿੱਤਲ ਚੇਅਰਮੈਨ ਐਲ.ਪੀ.ਯੂ. ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਦਘਾਟਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?