By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
JalandharKapurthla

ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

Talk Hindustan
Last updated: 2024/03/04 at 9:09 PM
Talk Hindustan
Share
3 Min Read
ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
SHARE
ਨੋਡਲ ਅਧਿਕਾਰੀਆਂ ਤੋਂ ਲਿਆ ਜਾਇਜ਼ਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਚੋਣ ਪ੍ਰਕਿਰਿਆ ਅਮਲ ‘ਚ ਲਿਆਉਣ ਦੀ ਹਦਾਇਤ
ਕਪੂਰਥਲਾ, 4 ਮਾਰਚ (ਗੌਰਵ ਮੜ੍ਹੀਆਂ ) : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦਨੇਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਸਾਰੇ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ ਵਤਸਲਾ ਗੁਪਤਾ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਸਮੁੱਚੀ ਚੋਣ ਪ੍ਰਕਿਰਿਆ ਅਮਲ ਵਿਚ ਲਿਆਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰ ਪੱਖੋਂ ਪੁਖਤਾ ਇੰਤਜ਼ਾਮ ਹੋਣੇ ਚਾਹੀਦੇ ਹਨ ਤਾਂ ਜੋ ਨਿਰਪੱਖ, ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਵੋਟਾਂ ਪੈ ਸਕਣ।
ਡਿਪਟੀ ਕਮਿਸ਼ਨਰ ਨੇ ਅਮਨ ਕਾਨੂੰਨ ਦੀ ਵਿਵਸਥਾ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਲੋੜੀਂਦਾ ਤਾਲਮੇਲ ਕਰਕੇ ਸੰਵੇਦਨਸ਼ੀਲ ਇਲਾਕਿਆਂ ਅਤੇ ਪੋਲਿੰਗ ਸਟੇਸ਼ਨਾਂ ਵਾਲੀਆਂ ਥਾਵਾਂ ’ਤੇ ਢੁਕਵੇਂ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਚੋਣ ਅਮਲੇ ਦੀਆਂ ਡਿਊਟੀਆਂ ਲਾਉਣ ਲਈ ਪ੍ਰਾਪਤ ਡਾਟਾ ਮੁਤਾਬਿਕ ਸਮੇਂ ਸਿਰ ਰੈਂਡਮਾਇਜੇਸ਼ਨ ਦੀ ਪ੍ਰਕਿਰਿਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਸਹਾਇਤਾ ਲਈ 2 ਵਲੰਟੀਅਰ ਪ੍ਰਤੀ ਪੋਲਿੰਗ ਸਟੇਸ਼ਨ ਨਿਯੁਕਤ ਕੀਤੇ ਜਾਣ।
ਚੋਣ ਅਮਲੇ ਨੂੰ ਲੋੜੀਂਦੀ ਟ੍ਰੇਨਿੰਗ ਦਿੱਤੇ ਜਾਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਮਾਸਟਰ ਟ੍ਰੇਨਰ ਲਾਉਣ ਦੇ ਨਾਲ-ਨਾਲ ਪੋਲਿੰਗ ਪ੍ਰਸੋਨਲ ਦੀ ਟ੍ਰੇਨਿੰਗ ਬੈਚ ਬਣਾ ਕੇ ਕਰਵਾਈ ਜਾਵੇ। ਸਵੀਪ ਸਰਗਰਮੀਆਂ ਬਾਰੇ ਡਿਪਟੀ ਕਮਿਸ਼ਨਰ ਨੇ ਨੋਡਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਕੂਲਾਂ-ਕਾਲਜਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਕੈਂਪ/ਸੈਮੀਨਾਰ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ, ਜਿਹੜੇ ਵਿਅਕਤੀ ਅਜੇ ਵੋਟਰ ਵਜੋਂ ਦਰਜ ਨਹੀਂ ਹੋਏ, ਉਨ੍ਹਾਂ ਦੇ ਫਾਰਮ ਨੰ:6 ਭਰਵਾ ਕੇ ਸਬੰਧਿਤ ਬੀ.ਐਲ.ਓ ਜਾਂ ਚੋਣਕਾਰ ਰਜਿਸਟਰੇਸ਼ਨ ਅਫਸਰ (ਐਸ.ਡੀ.ਐਮ) ਦੇ ਦਫਤਰ ਵਿਖੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਿਆਂ ਵਿਚ ਰੋਜ਼ਾਨਾ ਘੱਟੋ-ਘੱਟ ਇੱਕ ਸਵੀਪ ਗਤੀਵਿਧੀ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟ ਫੀਸਦੀ ਵਾਲੇ ਪੋਲਿੰਗ ਸਟੇਸ਼ਨਾਂ ’ਤੇ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਵੋਟ ਫੀਸਦੀ ਵਿਚ ਵਾਧਾ ਹੋ ਸਕੇ।
ਚੋਣ ਜਾਬਤੇ ਦੇ ਐਲਾਨ ਉਪਰੰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਦੀ ਹਦਾਇਤ ਕਰਦਿਆਂ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਅਤੇ ਸਾਰੇ ਐਸ.ਡੀ.ਐਮਜ਼ ਆਪੋ-ਆਪਣੇ ਖੇਤਰਾਂ ਵਿਚ ਚੋਣ ਜਾਬਤੇ ਦੀ ਪਾਲਣਾ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਰਵਿਸ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਲ ਅਫਸਰ ਵਲੋਂ ਸਬੰਧਿਤ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਤਾਲਮੇਲ ਕਰਕੇ ਪੋਸਟਲ ਬੈਲੇਟ ਪੇਪਰ/ਈ.ਟੀ.ਪੀ.ਬੀ.ਐਸ. ਸਬੰਧਿਤ ਆਰਮੀ ਯੂਨਿਟਸ ਨੂੰ ਭੇਜਣ ਦੇ ਪ੍ਰਬੰਧ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਚੋਣ ਜ਼ਾਬਤਾ ਲਾਗੂ ਹੋ ਜਾਣ ਉਪਰੰਤ 1950 ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ ਅਤੇ ਇਸ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article सांसद सुशील रिंकू ने आदमपुर शहर में 6.45 करोड़ रुपए की लागत से सीवरेज प्रोजेक्ट का रखा नींव-पत्थर सांसद सुशील रिंकू ने आदमपुर शहर में 6.45 करोड़ रुपए की लागत से सीवरेज प्रोजेक्ट का रखा नींव-पत्थर
Next Article ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ- ਚੈਅਰਮੈਨ ਮੰਡੀ ਬੋਰਡ ਬਰਸਟ ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ- ਚੈਅਰਮੈਨ ਮੰਡੀ ਬੋਰਡ ਬਰਸਟ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?