By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਦਰਭ ਵਿਚ ਕਰਵਾਇਆ ਗਿਆ ਸੱਭਿਆਚਾਰਕ ਤੇ ਅਕਾਦਮਿਕ ਸਮਾਗਮ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਦਰਭ ਵਿਚ ਕਰਵਾਇਆ ਗਿਆ ਸੱਭਿਆਚਾਰਕ ਤੇ ਅਕਾਦਮਿਕ ਸਮਾਗਮ
Jalandhar

ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਦਰਭ ਵਿਚ ਕਰਵਾਇਆ ਗਿਆ ਸੱਭਿਆਚਾਰਕ ਤੇ ਅਕਾਦਮਿਕ ਸਮਾਗਮ

Talk Hindustan
Last updated: 2024/03/09 at 7:45 PM
Talk Hindustan
Share
4 Min Read
ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਦਰਭ ਵਿਚ ਕਰਵਾਇਆ ਗਿਆ ਸੱਭਿਆਚਾਰਕ ਤੇ ਅਕਾਦਮਿਕ ਸਮਾਗਮ
SHARE

ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ਪਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ, ਪੰਜਾਬ ਪ੍ਰੈੱਸ ਕਲੱਬ ਦੇ ਸਮਾਗਮ ਵਿਚ ਡਾ. ਮਹਿਲ ਸਿੰਘ ਦਾ ਭਾਸ਼ਨ

ਜਲੰਧਰ, 9 ਮਾਰਚ – ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਦਰਭ ਵਿਚ ਇਕ ਵਿਸ਼ੇਸ਼ ਸੱਭਿਆਚਾਰਕ ਤੇ ਅਕਾਦਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਭਖਦੇ ਮਸਲਿਆਂ ‘ਤੇ ਚਰਚਾ ਹੋਈ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਹੋਏ ਗੀਤ-ਸੰਗੀਤ ਦੀ ਵੀ ਪੇਸ਼ਕਾਰੀ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁ-ਪੱਖੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਨੂੰ ਮੁੜ ਵਿਕਾਸ ਤੇ ਖ਼ੁਸ਼ਹਾਲੀ ਦੇ ਰਾਹ ‘ਤੇ ਪਾਉਣ ਲਈ ਵੱਡੇ ਕਦਮ ਉਠਾਉਣ ਦੀ ਲੋੜ ਹੈ। ਪੰਜਾਬ ਦੇ ਭਖਦਿਆਂ ਮਸਲਿਆਂ ਦੀ ਨਿਸ਼ਾਹਦੇਹੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਮੇ ਤੋਂ ਖੇਤੀ ਸੰਕਟ ਬਣਿਆ ਹੋਇਆ ਹੈ।

ਇਸ ਕਾਰਨ ਕਿਸਾਨ ਅੰਦੋਲਨ ਦੇ ਰਾਹ ਪਏ ਹੋਏ ਹਨ ਅਤੇ ਕਰਜ਼ੇ ਦੇ ਜਾਲ ਵਿਚ ਫਸ ਕੇ ਖ਼ੁਦਕੁਸ਼ੀਆਂ ਵੀ ਕਰ ਰਹੇ ਹਨ। ਪੰਜਾਬ ਦੀ ਖੇਤੀ ਨੂੰ ਲੀਹ ‘ਤੇ ਲਿਆਉਣ ਲਈ ਕਿਸਾਨਾਂ ਨੂੰ ਫ਼ਸਲਾਂ ਦੇ ਲਾਭਕਾਰੀ ਭਾਅ ਵੀ ਮਿਲਣੇ ਚਾਹੀਦੇ ਹਨ ਅਤੇ ਇਸ ਦੇ ਨਾਲ ਰਾਜ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢ ਕੇ ਖੇਤੀ ਵਿਚ ਵਿਭਿੰਨਤਾ ਲਿਆਉਣ ਦੀ ਬੇਹੱਦ ਜ਼ਰੂਰਤ ਹੈ। ਇਸ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਤੇਲ ਬੀਜਾਂ ਅਤੇ ਦਾਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਨ੍ਹਾਂ ਨਵੀਆਂ ਫ਼ਸਲਾਂ ਦਾ ਵਾਜਿਬ ਸਮਰਥਨ ਮੁੱਲ ਵੀ ਦਿੱਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਹੰਢਣਸਾਰ ਬਣਾਉਣ ਲਈ ਅਤੇ ਨਵੀਂ ਪੀੜ੍ਹੀ ਦੇ ਰੁਜ਼ਗਾਰ ਦਾ ਪ੍ਰਬੰਧ ਕਰਨ ਲਈ ਰਾਜ ਵਿਚ ਵੱਡੀ ਪੱਧਰ ‘ਤੇ ਖੇਤੀ ਆਧਾਰਿਤ ਸਨਅਤਾਂ ਲੱਗਣੀਆਂ ਚਾਹੀਦੀਆਂ ਹਨ। ਰਾਜ ਵਿਚੋਂ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਗਠਨਾਂ ਨੂੰ ਵੀ ਅੱਗੇ ਆ ਕੇ ਨੌਜਵਾਨਾਂ ਵਿਚ ਜਾਗ੍ਰਿਤੀ ਪੈਦਾ ਕਰਨੀ ਚਾਹੀਦੀ ਹੈ।


ਇਸ ਅਵਸਰ ‘ਤੇ ਪੰਜਾਬ ਪ੍ਰੈੱਸ ਕਲੱਬ ਨੂੰ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਸ੍ਰੀ ਰਮੇਸ਼ ਮਿੱਤਲ ਚੇਅਰਮੈਨ ਲਵਲੀ ਗਰੁੱਪ, ਸ. ਚਰਨਜੀਤ ਸਿੰਘ ਚੰਨੀ ਚੇਅਰਮੈਨ ਸਿਟੀ ਗਰੁੱਪ, ਡਾ. ਮਹਿਲ ਸਿੰਘ ਪ੍ਰਿੰਸੀਪਲ ਖ਼ਾਲਸਾ ਕਾਲਜ ਅੰਮ੍ਰਿਤਸਰ, ਸ. ਗਿਆਨ ਸਿੰਘ (ਜਰਮਨੀ), ਸ. ਸੁਖਦੇਵ ਸਿੰਘ ਜੋਸਨ (ਜਰਮਨੀ) ਅਤੇ ਉਨ੍ਹਾਂ ਦੀ ਸੁਪਤਨੀ ਈਵੋਨ ਦਾ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ ਤੇ ਸਕੱਤਰ ਮੇਹਰ ਮਲਿਕ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਸ੍ਰੀ ਰਮੇਸ਼ ਮਿੱਤਲ ਦਾ ਸਨਮਾਨ ਉਨ੍ਹਾਂ ਦੇ ਭਰਾ ਸ੍ਰੀ ਨਰੇਸ਼ ਮਿੱਤਲ ਵਲੋਂ ਸਵੀਕਾਰ ਕੀਤਾ ਗਿਆ। ਉਨ੍ਹਾਂ ਨੇ ਸਮਾਗਮ ਨੂੰ

ਸੰਬੋਧਨ ਕਰਦਿਆਂ ਪ੍ਰੈੱਸ ਕਲੱਬ ਦੀਆਂ ਸਰਗਰਮੀਆਂ ਦੀ ਭਰਪੂਰ ਪ੍ਰਸੰਸਾ ਕੀਤੀ। ਇਸ ਉਪਰੰਤ ਗੁਰਜੀਤ ਮੱਲ੍ਹੀ ਅਤੇ ਉਸ ਦੇ ਸਾਥੀਆਂ ਵਲੋਂ ਸੱਭਿਆਚਾਰਕ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਹੋਏ ਗੀਤ ਪੇਸ਼ ਕੀਤੇ ਗਏ। ਉਨ੍ਹਾਂ ਦੇ ਗੀਤ ‘ਪ੍ਰਦੇਸੀ ਛੱਲਾ’, ‘ਮਿਹਨਤਾਂ ਨਾਲ ਜੋੜੀ ਹੋਈ ਬਾਪੂ ਦੀ ਹਵਾ ਵਿਚ ਕਮਾਈ ਨਹੀਂ ਉਡਾਈ ਦੀ’, ‘ਟੁਰ ਗਿਆਂ ਪਿੱਛੋਂ ਨਾ ਹੁੰਦੀਆਂ ਤਸਵੀਰਾਂ ਬੋਲਦੀਆਂ’, ‘ਪਿਆਰ ਨਾਲ ਹੱਕ ਨਹੀਂ ਮਿਲਦੇ ਲੜ ਲੈਣੇ ਪੈਂਦੇ ਨੇ’ ਅਤੇ ‘ਤੁਰ ਪਈ ਜਵਾਨੀ ਹੁਣ ਕਿਹੜੇ ਰਾਹਾਂ ‘ਤੇ’ ਵਿਸ਼ੇਸ਼ ਤੌਰ ‘ਤੇ ਪਸੰਦ ਕੀਤੇ ਗਏ।


ਸਟੇਜ ਸਕੱਤਰ ਦੀਆਂ ਸੇਵਾਵਾਂ ਰਮਨਦੀਪ ਕੌਰ ਵਲੋਂ ਬੜੇ ਸੁਚੱਜੇ ਢੰਗ ਨਾਲ ਨਿਭਾਈਆਂ ਗਈਆਂ। ਸਮਾਗਮ ਵਿਚ ਪ੍ਰਸਿੱਧ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬ ਆਰਟਸ ਕੌਂਸਿਲ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ, ਲੋਕ ਮੰਚ ਪੰਜਾਬ ਦੇ ਚੇਅਰਮੈਨ ਸੁਰਿੰਦਰ ਸਿੰਘ ਸੁੰਨੜ, ਅਮਰਜੋਤ ਸਿੰਘ (ਸਰਬੱਤ ਦਾ ਭਲਾ ਟਰੱਸਟ), ਸੀਨੀਅਰ ਪੱਤਰਕਾਰ ਕੁਲਦੀਪ ਸਿੰਘ ਬੇਦੀ, ਦੇਸ਼ ਭਗਤ ਯਾਦਗਾਰ ਹਾਲ

ਕਮੇਟੀ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸੱਭਿਆਚਾਰਕ ਵਿੰਗ ਦੇ ਸਕੱਤਰ ਅਮੋਲਕ ਸਿੰਘ, ਉੱਘੇ ਵਾਤਾਵਰਨ ਪ੍ਰੇਮੀ ਵਿਜੈ ਬੰਬੇਲੀ, ਸਿਮਰ ਸਦੋਸ਼, ਨਵਜੋਤ ਕੌਰ, ਰਣਜੀਤ ਸਿੰਘ, ਪ੍ਰੋ. ਤਜਿੰਦਰ ਬਿਰਲੀ, ਰਾਜਿੰਦਰ ਮੰਡ, ਜਗਜੀਤ ਡੋਗਰਾ, ਇੰਦਰਜੀਤ ਸਿੰਘ ਆਰਟਿਸਟ ਜਲੰਧਰ, ਪਰਮਜੀਤ ਸਿੰਘ ਵਿਰਕ, ਹਰਜਿੰਦਰ ਸਿੰਘ ਮੱਲ੍ਹੀ, ਹਰੀਸ਼ ਕੁਮਾਰ, ਬਾਬੂ ਤਰਸੇਮ ਸਿੰਘ ਜਰਮਨੀ, ਕੁਲਜੀਤ ਕੌਰ ਘੋਤੜਾ ਜਰਮਨੀ ਤੇ ਮਹਿੰਦਰ ਸਿੰਘ ਸਿੰਧੀ ਫਾਰਮ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
ਤਸਵੀਰ-

TAGGED: club
Share This Article
Facebook Twitter Whatsapp Whatsapp Telegram Copy Link
Share
Previous Article केएमवी में एल्युमिनाई मीट पर्ल्ज़-2024 का सफ़ल आयोजन, केएमवी की पूर्व छात्राओं ने कॉलेज में बिताए हुए सुनहरी पलों को किया याद केएमवी में एल्युमिनाई मीट पर्ल्ज़-2024 का सफ़ल आयोजन, केएमवी की पूर्व छात्राओं ने कॉलेज में बिताए हुए सुनहरी पलों को किया याद
Next Article Gymkhana Club Election… आदर्श चुनाव संहिता के उल्लंघन के मामले में 12 उम्मीदवारों को नोटिस जारी Gymkhana Club Election… आदर्श चुनाव संहिता के उल्लंघन के मामले में 12 उम्मीदवारों को नोटिस जारी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?