By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਕਰ ਰਹੇ ਯਾਦ-ਮਨਵੀਰ ਵਡਾਲਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਕਰ ਰਹੇ ਯਾਦ-ਮਨਵੀਰ ਵਡਾਲਾ
KapurthlaJalandhar

ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਕਰ ਰਹੇ ਯਾਦ-ਮਨਵੀਰ ਵਡਾਲਾ

Talk Hindustan
Last updated: 2024/03/11 at 8:20 PM
Talk Hindustan
Share
3 Min Read
ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਕਰ ਰਹੇ ਯਾਦ-ਮਨਵੀਰ ਵਡਾਲਾ
SHARE

ਕਿਹਾ-ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ

ਕਪੂਰਥਲਾ( ਗੌਰਵ ਮੜੀਆ )ਸ਼੍ਰੋਮਣੀ ਅਕਾਲੀ ਦਲ ਦੀ ਟੀਮ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਾਰ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦੇ ਆਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੂੰ ਕੜੀ ਟੱਕਰ ਦੇ ਕੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੋਮਵਾਰ ਨੂੰ ਯੂਥ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵਿਕਾਸ ਦੀ ਲਹਿਰ ਚਲਾ ਕੇ ਪੰਜਾਬ ਦਾ ਨਕਸ਼ਾ ਪੂਰੀ ਤਰ੍ਹਾਂ ਬਦਲ ਦਿੱਤਾ ਸੀ,ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਝੂਠੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ,

ਜਿਨ੍ਹਾਂ ਨੂੰ ਆਮ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਲਗਾਤਾਰ ਵਾਂਝੇ ਰੱਖਿਆ ਜਾ ਰਿਹਾ ਹੈ,ਸਫ਼ਾਈ ਦੀ ਹਾਲਤ ਮਾੜੀ ਹੈ,ਸੀਵਰੇਜ ਸਿਸਟਮ ਦਾ ਮੰਦਾ ਹਾਲ ਹੈ,ਜਿਸ ਕਾਰਨ ਕਪੂਰਥਲਾ ਦੇ ਸਾਰੇ 50 ਵਾਰਡਾਂ ਦੀਆਂ ਸੜਕਾਂ ਨੇ ਗੰਦੇ ਨਾਲਿਆਂ ਦਾ ਰੂਪ ਧਾਰਨ ਕਰ ਲਿਆ ਹੈ।ਵਡਾਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰਾਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ ਅਤੇ ਲੋਕ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ।ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਸਰਕਾਰ ਬਣਾਈ ਜਾਂਦੀ ਹੈ,ਪਰ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਸੱਤਾ ਵਿਚ ਬਣੇ ਰਹਿਣ ਲਈ ਆਪਣੇ ਨਿੱਜੀ ਮੁੱਦੇ ਉਠਾ ਰਹੀ ਹੈ ਅਤੇ ਇਨ੍ਹਾਂ ਮੁੱਦਿਆਂ ਨਾਲ ਆਮ ਜਨਤਾ ਦਾ ਕੋਈ ਸੁਧਾਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਉਪਰੋਕਤ ਦੋਵਾਂ ਪਾਰਟੀਆਂ ਦੇ ਸਤਾਏ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਯਾਦ ਕਰਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਮੂਡ ਵਿੱਚ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਬਿਹਤਰੀ ਲਈ ਵਿਕਾਸ ਕਾਰਜਾਂ ਦੀ ਲਹਿਰ ਚਲਾਈ ਗਈ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਬਣਨ ਤੇ ਪੰਜਾਬ ਨੂੰ ਮੁੜ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾਵੇਗਾ ਅਤੇ ਨਾਲ ਹੀ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਰਿਕਾਰਡ ਬਹੁਮਤ ਨਾਲ ਜਿਤਾਇਆ ਜਾਵੇ,ਤਾਂ ਜੋ ਪੰਜਾਬ ਨੂੰ ਵਿਸ਼ਵ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਸਕੇ।

TAGGED: Grain markit, Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੀਤੀ ਗਈ ਗੇਟ ਰੈਲੀ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੀਤੀ ਗਈ ਗੇਟ ਰੈਲੀ
Next Article ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?