ਸੀ ਪੀ ਨੇ ਸਰਗਰਮ ਜਨਤਕ ਸਮਰਥਨ ਨਾਲ ਇਸ ਖਤਰੇ ਨੂੰ ਰੋਕਣ ਲਈ ਵਚਨਬੱਧਤਾ ਨੂੰ ਦੁਹਰਾਇਆ
ਜਲੰਧਰ, 20 ਅਪਰੈਲ: ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਬੰਬੀਵਾਲ ਵਿਖੇ ਨਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਪਹੁੰਚੀ ਤਾਂ ਦੋ ਪੋਕਲੇਨ ਮਸ਼ੀਨਾਂ, ਦੋ ਟਿੱਪਰ ਟਰੱਕ, ਦੋ ਟਰੈਕਟਰ, ਇੱਕ ਟਰਾਲੀ ਅਤੇ ਸੱਤ ਵਿਅਕਤੀ ਡੂੰਘੀ ਖੁਦਾਈ ਕਰਨ ਵਿੱਚ ਲੱਗੇ ਹੋਏ ਸਨ। ਜਿਸ ਦੇ ਸਿੱਟੇ ਵਜੋਂ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜੀ.ਐਨ ਮਾਈਨਿੰਗ ਕੰਪਨੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ ।
ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਦੀਵਾਲੀ ਤੋ ਇਸ ਸਬੰਧੀ ਇੱਕ ਹੋਰ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਥਾਣਾ ਸਦਰ ਜਲੰਧਰ ਤੋਂ ਸੀ.ਆਈ.ਏ ਸਟਾਫ਼ ਅਤੇ ਮੁਲਾਜ਼ਮਾਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਕ੍ਰਿਸ਼ਨਾ ਕੋਨਰੇਟੈਂਟ ਪ੍ਰਾ. ਲਿਮਟਿਡ ਦੀਆਂ ਮਸ਼ੀਨਾ ਕਈ ਥਾਵਾਂ ‘ਤੇ ਵਿਆਪਕ ਖੁਦਾਈ ਵਿੱਚ ਰੁੱਝਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮਾਈਨਿੰਗ ਇੰਸਪੈਕਟਰ ਜਸਵਿੰਦਰ ਸਿੰਘ ਦੀ ਲਿਖਤੀ ਸ਼ਿਕਾਇਤ ’ਤੇ ਜੀਐਨ ਮਾਈਨਿੰਗ ਕੰਪਨੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵੇਂ ਐਫਆਈਆਰਜ਼ ਪੰਜਾਬ ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਐਕਟ 1957 ਦੀ ਧਾਰਾ 21 ਤਹਿਤ ਦਰਜ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਰੁਖ ਅਪਣਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਇਸ ਅਲਾਮਤ ਨਾਲ ਨਜਿੱਠਣ ਲਈ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੁਲਿਸ ਫੋਰਸ ਅਤੇ ਜਨਤਾ ਵਿਚਕਾਰ ਸਹਿਯੋਗ ਜ਼ਰੂਰੀ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।

