ਚੇਅਰਮੈਨ ਇੰਡੀਅਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਕੀਤੀ ਮੁਲਾਕਾਤ
ਕਪੂਰਥਲਾ( ਗੌਰਵ ਮੜੀਆ ) ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਚੇਅਰਮੈਨ ਇੰਡੀਅਨ ਹਲਕੇ ਵਿੱਚ ਪਾਰਟੀ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਲੋਕਸਭਾ ਚੋਣਾਂ ਸਬੰਧੀ ਕੀਤੇ ਜਾ ਰਹੇ ਕੰਮਾਂ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਤੇ ਭਰੋਸ਼ਾ ਦਿੱਤਾ ਕਿ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੱਡੀ ਲੀਡ ਨਾਲ ਜੀਤਾ ਕੇ ਸੰਸਦ ਭੇਜਿਆ ਜਾਵੇਗਾ।ਇਸ ਤੋਂ ਬਾਅਦ ਚੇਅਰਮੈਨ ਇੰਡੀਅਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਦੋ ਸਾਲਾਂ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਹਨ,
ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦੋ ਸਾਲਾਂ ਦੌਰਾਨ 42 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।ਰਾਜ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਖੇਡ ਨਰਸਰੀਆਂ ਬਣਾਇਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਪ ਦੇ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।ਚੇਅਰਮੈਨ ਇੰਡੀਅਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ,ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ।ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ,ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ,ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ।ਚੇਅਰਮੈਨ ਇੰਡੀਅਨ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ।ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ।ਸੁਖਬੀਰ ਸਿੰਘ ਬਾਦਲ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਪਾਰਟੀ ਵਿੱਚ ਆਪਸੀ ਖਿੱਚਤਾਨ ਚੱਲ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ।ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

