By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦਾ ਕੀਤਾ ਪਰਦਾਫਾਸ਼ ,ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫ਼ੋਨ ਕੀਤੇ ਬਰਾਮਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦਾ ਕੀਤਾ ਪਰਦਾਫਾਸ਼ ,ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫ਼ੋਨ ਕੀਤੇ ਬਰਾਮਦ
Jalandhar

ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦਾ ਕੀਤਾ ਪਰਦਾਫਾਸ਼ ,ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫ਼ੋਨ ਕੀਤੇ ਬਰਾਮਦ

Talk Hindustan
Last updated: 2024/05/03 at 7:02 PM
Talk Hindustan
Share
2 Min Read
ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦਾ ਕੀਤਾ ਪਰਦਾਫਾਸ਼ ,ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫ਼ੋਨ ਕੀਤੇ ਬਰਾਮਦ
SHARE

ਜਲੰਧਰ, 3 ਮਈ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕਈ ਚੋਰੀਆਂ ਅਤੇ ਖੋਹਾਂ ਕਰਨ ਵਾਲੇ ਇੱਕ ਬਦਨਾਮ ਗਿਰੋਹ ਦਾ ਪਰਦਾਫਾਸ਼ ਕਰਕੇ ਪੰਜ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸੰਨੀ, ਸਾਗਰ ਸਿੰਘ ਉਰਫ ਗਾਮਾ, ਅਮਰਜੀਤ ਸਿੰਘ ਉਰਫ ਵਿੱਕੀ, ਵਿਕਰਮ ਸਿੰਘ ਉਰਫ ਵਿੱਕੀ ਅਤੇ ਰਵੀ ਖਿਲਾਫ ਕਈ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵੱਲੋਂ ਮੋਟਰਸਾਈਕਲ, ਇੱਕ ਸਪਲੈਂਡਰ (ਪੀ.ਬੀ.08-ਐਫਬੀ-3473) ਅਤੇ ਬਿਨਾਂ ਨੰਬਰ ਦੇ ਇੱਕ ਐਕਟਿਵਾ ਦੀ ਵਰਤੋਂ ਕਰਦਿਆਂ ਪ੍ਰਵਾਸੀ ਵਿਅਕਤੀਆਂ ਤੋਂ ਮੋਬਾਈਲ ਫ਼ੋਨ ਅਤੇ ਪਰਸ ਖੋਹ ਲਏ ਜਾਣ ਦੀ ਸੂਚਨਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਇਨ੍ਹਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਅਮਰਜੀਤ ਸਿੰਘ ਉਰਫ ਵਿੱਕੀ ਅਤੇ ਸਾਗਰ ਸਿੰਘ ਉਰਫ ਗਾਮਾ ਨੇ ਮੰਨਿਆ ਕਿ ਉਨ੍ਹਾਂ ਨੇ ਮਨੋਜ ਕੁਮਾਰ ਪੁੱਤਰ ਧਰਮ ਰਾਜ ਵਾਸੀ ਫਾਟਕ ਤੋਂ 3000 ਰੁਪਏ ਅਤੇ ਇੱਕ ਹੀਰੋ ਸਪਲੈਂਡਰ ਮੋਟਰਸਾਈਕਲ (ਪੀ.ਬੀ.08-ਬੀ.ਐੱਸ.-9611) ਖੋਹਿਆ ਸੀ। ਇਸ ਲਈ, ਉਨ੍ਹਾਂ ਕਿਹਾ ਕਿ ਪੁਲਿਸ ਮੁਕੱਦਮਾ/ਐਫਆਈਆਰ ਨੰਬਰ 67 ਮਿਤੀ 06-04-2024 ਅਧੀਨ 379ਬੀ,34 ਆਈ.ਪੀ.ਸੀ. ਪੀ.ਐਸ. ਬਸਤੀ ਬਾਵਾ ਖੇਲ ਜਲੰਧਰ ਨੂੰ ਟਰੇਸ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਕੋਲੋਂ ਤਿੰਨ ਹੀਰੋ ਹਾਂਡਾ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਐਫਆਈਆਰ 80 ਮਿਤੀ 01-05-2024 ਅਧੀਨ 379ਬੀ/411/34 ਆਈਪੀਸੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਨੀ ਖ਼ਿਲਾਫ਼ ਪਹਿਲਾਂ ਹੀ ਚਾਰ, ਸਾਗਰ ਸਿੰਘ ਉਰਫ਼ ਗਾਮਾ ਖ਼ਿਲਾਫ਼ ਦੋ ਅਤੇ ਅਮਰਜੀਤ ਸਿੰਘ ਉਰਫ਼ ਵਿੱਕੀ ਖ਼ਿਲਾਫ਼ ਦੋ ਕੇਸ ਪੈਂਡਿੰਗ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ, ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

TAGGED: Crime
Share This Article
Facebook Twitter Whatsapp Whatsapp Telegram Copy Link
Share
Previous Article भाजपा नेताओ ने लगाया आरोप नगर निगम जालंधर बना भ्रष्टाचार का अड्डा, फर्जी ट्रैक्टर ट्रालियां, बिल, साइन, प्रूफ लगा नगर निगम वर्कशाप में करोड़ों का घोटाला हुआ:-सुशील शर्मा भाजपा नेताओ ने लगाया आरोप नगर निगम जालंधर बना भ्रष्टाचार का अड्डा, फर्जी ट्रैक्टर ट्रालियां, बिल, साइन, प्रूफ लगा नगर निगम वर्कशाप में करोड़ों का घोटाला हुआ:-सुशील शर्मा
Next Article जल्द ही महिलाओं को 1,000 रुपये और वरिष्ठ नागरिकों को 2,500 रुपये मासिक पेंशन देने की प्रक्रिया लागू की जाएगी – पवन टीनू जल्द ही महिलाओं को 1,000 रुपये और वरिष्ठ नागरिकों को 2,500 रुपये मासिक पेंशन देने की प्रक्रिया लागू की जाएगी – पवन टीनू
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?