ਕਪੂਰਥਲਾ (ਗੌਰਵ ਮੜੀਆ) ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ, ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਉਮੀਦਵਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਵਲੋਂ ਹਰਬੰਸ ਸਿੰਘ ਮੰਡ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿਖੇ ਬਤੌਰ ਕੌਡੀਨੇਟਰ ਦੀ

ਸੇਵਾ ਦਿੱਤੀ ਗਈ,ਇਸ ਲਈ ਦੋਹਾਂ ਲੀਡਰ ਸਾਹਿਬਾਨ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਉਕਤ ਆਗੂ ਸਾਹਿਬਾਨ ਦੇ ਆਦੇਸ਼ਾਂ ਦੇ ਮੁਤਾਬਿਕ ਅੱਜ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਵਲਟੋਹਾ ਸਾਹਿਬ ਦੀ ਇਲੈਕਸ਼ਨ ਮੁਹਿੰਮ ਨੂੰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ।

