By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > chandigarh > ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
chandigarhJalandharPunjab

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

Talk Hindustan
Last updated: 2024/06/06 at 8:16 PM
Talk Hindustan
Share
3 Min Read
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
SHARE

ਚੰਡੀਗੜ੍ਹ, 6 ਜੂਨ, 2024 : : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀ.ਕੇ. ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ 01.04.2007 ਤੋਂ 11.09.2020 ਤੱਕ ਦੇ ਸਮਾਂਕਾਲ ਦੌਰਾਨ, ਉਸਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਹੋਈ ਆਮਦਨ ਤੋਂ 3,03,66,825 ਵੱਧ ਖਰਚੇ ਜੋ ਉਸ ਦੀ ਕੁੱਲ ਆਮਦਨ ਤੋਂ ਲਗਭਗ 145.40 ਪ੍ਰਤੀਸ਼ਤ ਵੱਧ ਸੀ। ਡੂੰਘਾਈ ਨਾਲ ਕੀਤੀ ਜਾਂਚ ਤੋਂ ਇਹ ਸਿੱਧ ਹੋਇਆ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ।

ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਦਰਜਾ ਹੋਈ ਐਫਆਈਆਰ ਤੋਂ ਲੈ ਕੇ ਹੁਣ ਤੱਕ ਮੁਲਜ਼ਮ ਵਿਰਦੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ । ਮਿਤੀ 3/5/24 ਨੂੰ ਮਾਣਯੋਗ ਹਾਈ ਕੋਰਟ ਨੇ ਉਕਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਵੀਬੀ ਲਗਾਤਾਰ ਉਸ ਨੂੰ ਗ੍ਰਿਫਤਾਰ ਕਰਨ ਦੀ ਤਾੜ ਵਿੱਚ ਸੀ।

ਅੱਜ, ਆਖਰਕਾਰ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਨੇ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਸਬੰਧੀ ਅਗਲੇਰੀ ਤਫ਼ਤੀਸ਼ ਜਾਰੀ ਹੈ।

TAGGED: administration, Vigilance Bureau
Share This Article
Facebook Twitter Whatsapp Whatsapp Telegram Copy Link
Share
Previous Article चंडीगढ़ एयरपोर्ट पर तैनात महिला जवान ने बीजेपी की सांसद और एक्ट्रेस कंगना रनौत को मारा थप्पड़, सुने क्या बोली कंगना रनौत चंडीगढ़ एयरपोर्ट पर तैनात महिला जवान ने बीजेपी की सांसद और एक्ट्रेस कंगना रनौत को मारा थप्पड़, सुने क्या बोली कंगना रनौत
Next Article कंगना रनौत को थप्पड़ मारने वाली महिला कांस्टेबल के खिलाफ एक्शन, किया सस्पेंड कंगना रनौत को थप्पड़ मारने वाली महिला कांस्टेबल के खिलाफ एक्शन, किया सस्पेंड
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?