ਕਪੂਰਥਲਾ ( ਗੌਰਵ ਮੜੀਆ) ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਨਾਹਰ ਨੇ ਪਿੰਡ ਦੇਵਲਾਵਾਲ ਵਿਖੇ ਮੀਟਿੰਗ ਕੀਤੀ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਹਾਜ਼ਿਰੀ ਚ ਨਵੀਂ ਕਾਰਜਕਰਨੀ ਬਣਾਈ ਜਿਸ ਵਿੱਚ ਹੀਰਾ ਸਿੰਘ ਨੂੰ ਜਿਲਾ ਪ੍ਰਧਾਨ ਕਪੂਰਥਲਾ,ਰਾਕੇਸ਼ ਕੁਮਾਰ ਹਲਕਾ ਇੰਚਾਰਜ,ਹਰਮਨ ਸਿੰਘ ਨੂੰ ਯੂਥ ਪ੍ਰਧਾਨ ਕਪੂਰਥਲਾ,ਰਾਣੀ ਅਤੇ ਬਲਜੀਤ ਕੌਰ ਪਿੰਡ ਪ੍ਰਧਾਨ,ਰੂਪ ਸਿੰਘ ਨੂੰ ਪਾਰਟੀ ਬੁਲਾਰਾ ਨਿਯੁਕਤ ਕੀਤਾ ਗਿਆ ਨਾਹਰ ਨੇ ਕਿਹਾ ਕਿ ਬੀਤੇ ਦਿਨੀ ਪਾਰਟੀ ਦੀ ਪੁਰਾਣੀ ਕਾਰਜਕਾਰਨੀ ਭੰਗ ਕਰ ਦਿਤੀ ਗਈ ਸੀ
ਅਤੇ ਹੁਣ ਨਵੀ ਕਾਰਜਕਾਰਨੀ ਬਣਾਈ ਗਈ ਹੈ ਜਿਸ ਵਿਚ ਪਾਰਟੀ ਦੇ ਪੁਰਾਣੇ ਮੇਹਨਤੀ ਵਰਕਰਾਂ ਨੂੰ ਅਹੁਦੇ ਦਿੱਤੇ ਗਏ ਹਨ ਅਤੇ ਪੁਰਾਣੇ ਅਹੁਦੇਦਾਰਾਂ ਨੂੰ ਅਹੁਦਿਆਂ ਤੋਂ ਮੁਕਤ ਕੀਤਾ ਗਿਆ ਹੈ ਕਿਉਂਕਿ ਪਾਰਟੀ ਪ੍ਰਤੀ ਓਹਨਾ ਕੋਲ ਸਮਾਂ ਅਤੇ ਕਿਸੇ ਵੀ ਤਰ੍ਹਾਂ ਦਾ ਪਾਰਟੀ ਨੂੰ ਯੋਗਦਾਨ ਨਹੀਂ ਦਿੱਤਾ ਗਿਆ ਸੀ ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਸੇਵਾ ਕਰਕੇ ਪਾਰਟੀ ਦੀ ਸੋਚ ਨੂੰ ਘਰ ਘਰ ਤੱਕ ਪਹੁੰਚਾਉਣਗੇ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਕਰਨਗੇ

