ਕਪੂਰਥਲਾ( ਗੌਰਵ ਮੜੀਆ )ਸਮਾਜ ਸੇਵਾ ਲਈ ਜਾਣੇ ਜਾਂਦੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣਾ ਜਨਮ ਦਿਨ ਖੂਨਦਾਨ ਕੈਂਪ ਲਗਾ ਕੇ ਮਨਾਇਆ।ਖੂਨਦਾਨ ਕੈਂਪ ਪਹੁੰਚੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਗਿਆ।ਇਸ ਮੌਕੇ ਅਵੀ ਰਾਜਪੂਤ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਕਸ਼ਯਪ ਨੇ ਕਿਹਾ ਕਿ ਅਵੀ ਰਾਜਪੂਤ ਖੂਨਦਾਨ ਦੇ ਖੇਤਰ ਵਿੱਚ ਜੋ ਕੰਮ ਕਰ ਰਹੇ ਹਨ,ਉਹ ਬਹੁਤ ਹੀ ਸ਼ਲਾਘਾਯੋਗ ਹੈ।

ਮੁਕੇਸ਼ ਕਸ਼ਯਪ ਨੇ ਕਿਹਾ ਕਿ ਸਾਨੂੰ ਜਨਮ ਦਿਨ ਅਤੇ ਐਨੀਵਰਸਰੀ ਤੇ ਕੇਕ ਕੱਟਣ ਦੇ ਨਾਲ-ਨਾਲ ਖੂਨਦਾਨ ਕੈਂਪ ਵੀ ਲਗਾਉਣਾ ਚਾਹੀਦਾ ਹੈ,ਕਿਉਂਕਿ ਖੂਨ ਕਿਸੇ ਵੀ ਫੈਕਟਰੀ ਚ ਨਹੀਂ ਬਣਦਾ ਇਹ ਇੱਕ ਇਨਸਾਨ ਹੀ ਖੂਨਦਾਨ ਕਰਕੇ ਕਿਸੇ ਦੂਜੇ ਇਨਸਾਨ ਦੀ ਜਾਨ ਬੱਚਾ ਸਕਦਾ ਹੈ।ਉਨ੍ਹਾਂਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ।ਹਰ ਵਿਅਕਤੀ ਨੂੰ ਸਾਲ ਵਿੱਚ ਘੱਟੋ-ਘੱਟ ਤਿੰਨ ਵਾਰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ,ਤਾਂ ਜੋ ਕਿਸੇ ਵੀ ਲੋੜਵੰਦ ਮਰੀਜ਼ ਨੂੰ ਖੂਨ ਦੀ ਘਾਟ ਕਾਰਨ ਆਪਣੀ ਜਾਨ ਨਾ ਗਵਾਉਣੀ ਪਵੇ।
ਕਸ਼ਅਪ ਨੇ ਕਿਹਾ ਕਿ ਖੂਨਦਾਨ ਕਰਨ ਕਰਨ ਤੋਂ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ।ਇਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਕਮਜ਼ੋਰੀ ਨਹੀਂ ਹੁੰਦੀ ਅਤੇ ਸਾਡੇ ਸਰੀਰ ਤੋਂ ਕਈ ਬੀਮਾਰੀਆਂ ਦਾ ਖਤਰਾ ਦੂਰ ਰਹਿੰਦਾ ਹੈ।ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਰਾਜੂ ਡੈਂਗ,ਜ਼ਿਲ੍ਹਾ ਜਰਨਲ ਸਕੱਤਰ ਪਰਵੀਨ ਕੁਮਾਰ,ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਪਤ ਅਲੀ ਤੇ ਹੋਰ ਹਾਜ਼ਰ ਸਨ।

