By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ, ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਦਾ ਐਲਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ, ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਦਾ ਐਲਾਨ
hoshairpurHimachal pradeshPunjab

ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ, ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਦਾ ਐਲਾਨ

Talk Hindustan
Last updated: 2024/08/11 at 8:27 PM
Talk Hindustan
Share
3 Min Read
ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ, ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਦਾ ਐਲਾਨ
SHARE
ਹੁਸ਼ਿਆਰਪੁਰ, 11 ਅਗਸਤ:** ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੇਜੋ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਕਾਰਨ ਹੋਏ ਦਰਦਨਾਕ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਬਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦਾਈ ਮੌਤ ਹੋ ਗਈ ਹੈ, ਜਦਕਿ ਦੋ ਲੋਕ ਹਾਲੇ ਵੀ ਲਾਪਤਾ ਹਨ। ਐਨ.ਡੀ.ਆਰ.ਐਫ. ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੁਰੰਤ ਘਟਨਾਸਥਲ ’ਤੇ ਪਹੁੰਚੇ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਪੂਰੀ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਆਪਣੀ ਮੌਜੂਦਗੀ ਵਿੱਚ ਮ੍ਰਿਤਕਾਂ ਦੇ ਸ਼ਰੀਰਾਂ ਨੂੰ ਸਿਵਲ ਹਸਪਤਾਲ ਦੇ ਸ਼ਵਗ੍ਰਹਿ ਤੱਕ ਪੁਚਾਉਣ ਦੀ ਵਿਵਸਥਾ ਯਕੀਨੀ ਬਣਾਈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਰਾਜ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਦਦ ਰਾਸ਼ੀ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹੈ, ਤਾਂ ਜੋ ਉਹ ਇਸ ਮੁਸ਼ਕਲ ਸਮੇਂ ਵਿੱਚ ਆਪਣੇ ਦੁੱਖਾਂ ਨੂੰ ਕੁਝ ਹੱਦ ਤੱਕ ਘਟਾ ਸਕਣ। ਘਟਨਾ ਬਾਰੇ ਵਿਸਥਾਰ ਨਾਲ ਦੱਸਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੈਹਤਪੁਰ ਦੇ ਦੇਹਲਾ ਪਿੰਡ ਤੋਂ ਪੰਜਾਬ ਦੇ ਨਵਾਂਸ਼ਹਿਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੀ ਇਨੋਵਾ ਗੱਡੀ ਅਚਾਨਕ ਜੇਜੋ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਦੀ ਚਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਗੱਡੀ ਦੇ 9 ਸਵਾਰਾਂ ਦੀ ਦੁਖਦਾਈ ਮੌਤ ਹੋ ਗਈ, ਜਦਕਿ ਦੋ ਲੋਕ ਹਾਲੇ ਵੀ ਲਾਪਤਾ ਹਨ। ਐਨ.ਡੀ.ਆਰ.ਐਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਹੈ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬਚਾਅ ਕਾਰਵਾਈ ਵਿੱਚ ਭਾਗ ਲਿਆ, ਉਹਨਾਂ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਬਚਾਅ ਕਾਰਜ ਨੂੰ ਤੇਜ਼ ਕਰਨ ਅਤੇ ਲਾਪਤਾ ਲੋਕਾਂ ਦੀ ਜਲਦੀ ਤੋਂ ਜਲਦੀ ਤਲਾਸ਼ ਕਰਨ ਦੇ ਹਦਾਇਤ ਦਿੱਤੀ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਜੇਜੋ ਚੋਅ ਦੇ ਦੋਵਾਂ ਪਾਸਿਆਂ ’ਤੇ ਬੈਰੀਕੇਡ ਲਗਾਏ ਜਾਣ। ਇਸ ਤੋਂ ਇਲਾਵਾ, ਉਥੇ ਸੂਚਨਾ ਬੋਰਡ ਲਗਵਾਏ ਜਾਣ, ਜਿਸ ’ਤੇ ਇਹ ਲਿਖਿਆ ਜਾਵੇ ਕਿ ਚੋਅ ਵਿੱਚ ਪਾਣੀ ਆਉਣ ਦੀ ਸੂਰਤ ਵਿੱਚ ਇਸਨੂੰ ਕ੍ਰਾਸ ਨਾ ਕੀਤਾ ਜਾਵੇ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਂਹ ਦੇ ਮੌਸਮ ਵਿੱਚ ਦਰਿਆ, ਨਹਿਰ ਅਤੇ ਹੋਰ ਜਲ ਸਰੋਤਾਂ ਦੇ ਨੇੜੇ ਅਤਿਅਧਿਕ ਸਾਵਧਾਨੀ ਵਰਤਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਕੇ ਅਸੀਂ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚ ਸਕਦੇ ਹਾਂ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਡਿਪਟੀ ਕਮਿਸ਼ਨਰ ਨੇ ਜੇਜੋਂ ਚੋਅ ਵਿੱਚ ਹਾਦਸੇ ‘ਤੇ ਦੁੱਖ ਪ੍ਰਗਟਾਇਆ, ਬਚਾਅ ਕਾਰਜਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਨੇ ਜੇਜੋਂ ਚੋਅ ਵਿੱਚ ਹਾਦਸੇ ‘ਤੇ ਦੁੱਖ ਪ੍ਰਗਟਾਇਆ, ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
Next Article सरकारी फंड में  40,85,175 रुपये की हेरफेर करने के आरोप में डी.डी.पी.ओ और एक आम आदमी व्यक्ति विजिलेंस द्वारा गिरफ्तार सरकारी फंड में 40,85,175 रुपये की हेरफेर करने के आरोप में डी.डी.पी.ओ और एक आम आदमी व्यक्ति विजिलेंस द्वारा गिरफ्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?