ਟਾਂਡਾ/ਹੁਸ਼ਿਆਰਪੁਰ, 12 ਅਗਸਤ: : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਸਕੂਲ ਬੱਸ ਦੀ ਸੁਵਿਧਾ ਪ੍ਰਦਾਨ ਕਰਨ ਦੇ ਵਾਦੇ ਨੂੰ ਅੱਜ ਪੂਰਾ ਕੀਤਾ ਗਿਆ। ਉੜਮੁੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਅੱਜ ਸਕੂਲ ਆਫ ਐਮੀਨੈਂਸ, ਟਾਂਡਾ ਵਿਚ ਪਹਿਲੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਬੱਚਿਆਂ ਨੂੰ ਘਰ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਦਮ ਨਾਲ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸੁਵਿਧਾ ਮਿਲੇਗੀ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਸਿੱਖਿਆ ਦੇ ਪ੍ਰਤੀ ਵਚਨਬੱਧਤਾ ਦੀ ਇਕ ਮਹੱਤਵਪੂਰਨ ਉਦਾਹਰਣ ਹੈ। ਉਨ੍ਹਾਂ ਆਪਣੇ ਹਲਕੇ ਵੱਖ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਦੁਰਅੰਦੇਸ਼ੀ ਸੋਚ ਦੇ ਚੱਲਦਿਆਂ ਹੀ ਇਸ ਯੋਜਨਾ ਨੂੰ ਸਾਕਾਰ ਕੀਤਾ ਜਾ ਸਕਿਆ ਹੈ।
ਵਿਧਾਇਕ ਨੇ ਕਿਹਾ ਕਿ ਸਰਕਾਰ ਦੁਆਰਾ ਇਹ ਕਦਮ ਸਕਰਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਵਿਚ ਸੁਧਾਰ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੁਵਿਧਾ ਸਕਰਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਗਰੀਬ ਅਤੇ ਪੱਛੜੇ ਵਰਗ ਦੇ ਬੱਚਿਆਂ ਲਈ ਵਿਸ਼ੇਸ਼ ਰੂਪ ਵਿਚ ਲਾਭਕਾਰੀ ਹੋਵੇਗਾ, ਜੋ ਕਿ ਆਰਥਿਕ ਤੰਗੀ ਦੇ ਕਾਰਨ ਨਿੱਜੀ ਟਰਾਂਸਪੋਰਟ ਦੀ ਵਰਤੋਂ ਨਹੀਂ ਕਰ ਸਕਦੇ। ਹੁਣ ਇਹ ਬੱਚੇ ਬਿਨ੍ਹਾਂ ਕਿਸੇ ਪ੍ਰਸ਼ਾਨੀ ਦੇ ਸਮੇਂ ਸਿਰ ਆਪਣੇ ਘਰ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿਚ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਖੇਡਾਂ ਵਿਚ ਵਿਸ਼ੇਸ਼ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ।
ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਪਹਿਲ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਉਹ ਆਪਣੇ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨ ਕਰਦੇ ਰਹਿਣਗੇ। ਇਸ ਮੌਕੇ ਐਸ. ਡੀ. ਐਮ ਵਿਓਮ ਭਾਰਦਵਾਜ, ਡੀ. ਐਸ. ਪੀ ਟਾਂਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਹਰਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਧੀਰਜ ਵਸ਼ਿਸ਼ਟ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ, ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਪ੍ਰੇਮ ਡਡਵਾਲ, ਸੁਰਿੰਦਰਜੀਤ ਸਿੰਘ ਬਿੱਲੂ, ਨਵਜੋਤ ਸਿੰਘ ਸੈਣੀ, ਸੇਵਾ ਸਿੰਘ, ਧੀਰਜ ਕੁਮਾਰ, ਸੁਰਿੰਦਰ ਸਿੰਘ ਭਾਟੀਆ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
https://talkhindustan.com/wp-content/uploads/2024/12/Christmas-Ad.jpg