By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
PoliticsPatialaPunjab

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

Talk Hindustan
Last updated: 2024/08/12 at 8:49 PM
Talk Hindustan
Share
3 Min Read
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ
SHARE
-ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ
-ਸਰਕਾਰੀ ਮੈਡੀਕਲ ਕਾਲਜਾਂ ਲਈ ਫੈਕਲਟੀ ਦੀ ਭਰਤੀ ਜਲਦ ਹੋਵੇਗੀ ਮੁਕੰਮਲ
ਪਟਿਆਲਾ, 12 ਅਗਸਤ: ; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ, ਜ਼ਿਲ੍ਹਾ ਤੇ ਸਬ ਡਵੀਜਨ ਹਸਪਤਾਲਾਂ ਸਮੇਤ ਡਿਸਪੈਂਸਰੀਆਂ, 842 ਆਮ ਆਦਮੀ ਕਲੀਨਿਕ ਤੇ 3000 ਦੇ ਕਰੀਬ ਹੈਲਥ ਵੈਲਨੈਸ ਸੈਂਟਰ ਕੰਮ ਕਰ ਰਹੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਤਿਆਧੁਨਿਕ ਵੈਨ ਵਿੱਚ ਮਰੀਜ ਦੇ ਦੰਦਾਂ ਦੀ ਪੂਰੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰਜ ਤੇ ਇਕ ਮੋਬਾਇਲ ਡੈਂਟਲ ਚੇਅਰ, ਏ.ਸੀ., ਆਟੋ ਕਲੇਵ, ਜੈਨਰੇਟਰ, ਪਾਵਰ ਬੈਕਅਪ ਆਦਿ ਮੌਜੂਦ ਹੈ, ਜੋ ਕਿ ਦੰਦਾਂ ਦੇ ਐਮਰਜੈਂਸੀ ਟ੍ਰੀਟਮੈਂਟ ਲਈ ਸਹਾਈ ਹੋਵੇਗਾ। ਇਸ ਵੈਨ ਜਰੀਏ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ, ਕਮਿਉਨਿਟੀ ਡੈਂਟਿਸਟਾਂ ਵੱਲੋਂ ਦੰਦਾਂ ਦੇ ਕੈਂਪ ਲਾਏ ਜਾਣ ਸਮੇਤ ਇਹ ਵੈਨ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਅਗਲੇਰੀ ਸਟੱਡੀ ਲਈ ਸਮੇਤ ਇਨ੍ਹਾਂ ਵਿਦਿਆਰਥੀਆਂ ਤੇ ਸਮਾਜ ਲਈ ਲਾਹੇਵੰਦ ਸਾਬਤ ਹੋਵੇਗੀ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ਦੇ ਵੀ ਕੰਮ ਆਵੇਗੀ, ਕਿਉਂਕਿ ਇਸ ਨਾਲ ਪਿੰਡਾਂ-ਸ਼ਹਿਰਾਂ, ਬਸਤੀਆਂ, ਸਕੂਲੀ ਵਿਦਿਆਰਥੀਆਂ ਦੇ ਦੰਦਾਂ ਅਤੇ ਆਮ ਲੋਕਾਂ ਦੇ ਦੰਦਾਂ ਦੀਆਂ ਸਾਹਮਣੇ ਆ ਰਹੀਆਂ ਬਿਮਾਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੀ ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਕਿਉਂਕਿ ਲੋਕਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਦੀ ਬਹੁਤ ਘਾਟ ਹੈ ਤੇ ਦੰਦਾਂ ਤੇ ਮੂੰਹ ਦੇ ਕੈਂਸਰ ਦੀ ਵੱਧ ਰਹੀ ਬਿਮਾਰੀ ਦੀ ਰੋਕਥਾਮ ਲਈ ਦੰਦਾਂ ਦੇ ਡਾਕਟਰ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਤੇ ਰਿਸਰਚ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰਕੈਟਰ ਡਾ. ਪੁਨੀਤ ਗਿਰਧਰ ਤੇ ਡਾ. ਆਕਾਸ਼, ਕਰਨਲ ਜੇ.ਵੀ ਸਿੰਘ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੇ.ਐਸ. ਮਾਨ, ਡਾ. ਹਰਮੇਸ਼ ਸ਼ਰਮਾ, ਡਾ. ਗਗਨਪ੍ਰੀਤ ਕੌਰ ਅਤੇ ਮੈਡੀਕਲ ਵਿਦਿਆਰਥੀ ਵੀ ਮੌਜੂਦ ਸਨ।
TAGGED: Medical, Political
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਰਾਜਾ ਗਿੱਲ ਨੇ ਸਕੂਲ ਆਫ ਐਮੀਨੈਂਸ ਦੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਵਿਧਾਇਕ ਰਾਜਾ ਗਿੱਲ ਨੇ ਸਕੂਲ ਆਫ ਐਮੀਨੈਂਸ ਦੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Next Article एलपीयू के छात्रों ने पूर्ण छात्रवृत्ति पर रूस के शीर्ष यूराल फेडरल यूनिवर्सिटी में पूरा किया समर स्कूल प्रोग्राम एलपीयू के छात्रों ने पूर्ण छात्रवृत्ति पर रूस के शीर्ष यूराल फेडरल यूनिवर्सिटी में पूरा किया समर स्कूल प्रोग्राम
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?