ਕਪੂਰਥਲਾ ( ਗੌਰਵ ਮੜੀਆ ) ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਪੱਡਾ ਵਲੋਂ ਪਿੰਡ ਸਿਧਵਾਂ ਦੋਨਾਂ ਵਿਖੇ ਪਿੰਡ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਪਿੰਡ ਦੇ ਮੋਹਤਵਾਰਾ ਸੁਖਵਿੰਦਰ ਸਿੰਘ ਨੇਕਾ,ਜਸਵਿੰਦਰ ਸਿੰਘ ਸਰਪੰਚ,ਬਲਾਕ ਪ੍ਰਧਾਨ ਗੁਰਮੇਲ ਸਿੰਘ,ਓਮ ਪ੍ਰਕਾਸ਼, ਰਘਬੀਰ ਸਿੰਘ,ਭਾਗ ਲਿਆ।ਇਸ ਮੌਕੇ ਪੱਡਾ ਨੇ ਕਿਹਾ ਕਿ ਪਿੰਡਾਂ ਦੇ ਸੂਝਵਾਨ ਤੇ ਪੜੇ ਲਿਖੇ ਲੋਕਾਂ ਨੂੰ ਅੱਗੇ ਆ ਕੇ ਪੰਚਾਇਤੀ ਚੋਣਾਂ ਵਿੱਚ ਵੱਧ ਚੜ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਪਿੰਡਾਂ ਦਾ ਵਿਕਾਸ ਹੋ ਸਕੇ।ਪੱਡਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਦਾ ਮਜਬੂਤ ਹੋਣਾ ਬੇਹਦ ਜਰੂਰੀ ਹੈ।ਇਸ ਲਈ ਪੰਚਾਇਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰਾਂ ਅਤੇ ਅਹੁੱਦੇਦਾਰਾਂ ਨੂੰ ਵੱਧ-ਚੜ੍ਹ ਕੇ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ
ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਆਮ ਜਨਤਾ ਤੱਕ ਲੈ ਕੇ ਜਾਣ,ਤਾਂ ਕਿ ਲੋਕ ਇੱਕ ਸੱਚੇ- ਸੁੱਚੇ ਅਤੇ ਇਮਾਨਦਾਰ ਇਨਸਾਨ ਨੂੰ ਅੱਗੇ ਲਿਆ ਸਕਣ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ।ਬਿਨਾਂ ਕਿਸੇ ਭੇਦ-ਭਾਵ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ।ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕੀਤੇ ਹਨ,ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ,872 ਆਮ ਆਦਮੀ ਕਲੀਨਿਕ,ਸਕੂਲ ਆਫ ਐਮੀਨੈਂਸ,ਔਰਤਾਂ ਨੂੰ ਮੁਫ਼ਤ ਬੱਸ ਸਫਰ, ਪਾਰਦਰਸ਼ੀ ਢੰਗ ਨਾਲ 45000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੋਕਰੀਆਂ ਤੇ ਭਰਤੀ ਕਰਨਾ,ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ,ਸੜਕ ਸੁਰੱਖਿਆਂ ਫੋਰਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ।
ਉਨ੍ਹਾਂਨੇ ਆਪ ਦੇ ਸਾਰੇ ਵਲੰਟੀਅਰਾਂ ਅਤੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਵਿੱਚ ਵੱਧ-ਚੜ੍ਹ ਕੇ ਅਪਣੀ ਸ਼ਮੂਲਿਅਤ ਦਰਜ਼ ਕਰਾਉਣ ਅਤੇ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਆਮ ਜਨਤਾ ਤੱਕ ਲੈ ਕੇ ਜਾਣ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਭੰਡਾਲ,ਅਵਤਾਰ ਸਿੰਘ ਥਿੰਦ,ਪਰਮਿੰਦਰ ਸਿੰਘ ਢੋਟ,ਮੀਤ ਪ੍ਰਧਾਨ ਕਪੂਰਥਲਾ ਯੂਥ ਦੇ ਪ੍ਰਧਾਨ ਸੰਦੀਪ ਕੁਮਾਰ, ਸੀਨੀਅਰ ਆਗੂ ਉਪਕਾਰ ਸਿੰਘ,ਮੀਡੀਆ ਇਨਚਾਰਜ ਕੁਲਵੰਤ ਸਿੰਘ ਔਜਲਾ ਅਤੇ ਨਵਰੂਪ ਸਿੰਘ ਹਾਜ਼ਰ ਸਨ।

