By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀਆਂ ਦੀ ਅਚਨਚੇਤ ਚੈਕਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀਆਂ ਦੀ ਅਚਨਚੇਤ ਚੈਕਿੰਗ
Jalandhar

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀਆਂ ਦੀ ਅਚਨਚੇਤ ਚੈਕਿੰਗ

Talk Hindustan
Last updated: 2024/10/26 at 5:32 PM
Talk Hindustan
Share
3 Min Read
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀਆਂ ਦੀ ਅਚਨਚੇਤ ਚੈਕਿੰਗ
SHARE

– ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ

– ਜਲੰਧਰ ’ਚ ਰਾਈਸ ਮਿੱਲਰਾਂ ਨੂੰ ਬਲੈਕ ਲਿਸਟ ਕਰਨ ਦੀਆਂ ਅਫ਼ਵਾਹਾਂ ਦਾ ਕੀਤਾ ਖੰਡਨ

ਜਲੰਧਰ, 26 ਅਕਤੂਬਰ : ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਜਾਰੀ ਰੱਖਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਵਲੋਂ ਅੱਜ ਜ਼ਿਲ੍ਹੇ ਭਰ ਦੀਆਂ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰੇ ਦਾ ਮੰਤਵ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣਾ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨਾ ਸੀ।
ਜਾਂਚ ਦੌਰਾਨ ਬੋਲਦਿਆਂ ਡਾ. ਅਗਰਵਾਲ ਵਲੋਂ ਪੰਜਾਬ ਸਰਕਾਰ ਦੀ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧਤਾ ਨੂੰ ਦੁਹਰਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਸੁਚੱਜੀ ਚੁਕਾਈ ਦੇ ਨਾਲ-ਨਾਲ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਬਦਲੇ ਪਹਿਲਾਂ ਹੀ 600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।

ਡਿਪਟੀ ਕਮਿਸ਼ਨਰ ਵਲੋਂ ਕਿਸੇ ਵੀ ਸਮੱਸਿਆਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਵਿੱਚ ਬਿਹਤਰ ਆਪਸੀ ਤਾਲਮੇਲ ’ਤੇ ਜ਼ੋਰ ਦਿੱਤਾ ਗਿਆ। ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਖ਼ਰੀਦ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਪਾਸੋਂ ਵੱਡਮੁੱਲੇ ਸੁਝਾਵ ਵੀ ਲਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਗਰਾਨੀ ਲਈ ਸਬੰਧਿਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਵਲੋਂ ਨਿਯਮਤ ਤੌਰ ’ਤੇ ਅਨਾਜ ਮੰਡੀਆਂ ਦੇ ਦੌਰੇ ਕਰਕੇ ਕਿਸਾਨਾਂ ਨੁੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।


ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਪੁਲਿਸ ਟੀਮਾਂ ਵਲੋਂ ਸਿਵਲ ਪ੍ਰਸ਼ਾਸਨ ਦੁਆਰਾ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀਜ਼ ਵਲੋਂ ਲਗਾਤਾਰ ਐਸ.ਡੀ.ਐਮਜ਼ ਨਾਲ ਰਾਬਤਾ ਬਣਾਕੇ ਰੱਖਿਆ ਜਾ ਰਿਹਾ ਹੈ। ਨਕੋਦਰ ਵਿਖੇ ਰਾਈਸ ਮਿੱਲਰਾਂ ਨੂੰ ਬਲੈਕਲਿਸਟ ਕਰਨ ਸਬੰਧੀ ਫੈਲੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨੂੰ ਝੂਠੀਆਂ ਤੇ ਬੇਬੁਨਿਆਦੀ ਦੱਸਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ। ਡਾ.ਅਗਰਵਾਲ ਨੇ ਦੱਸਿਆ ਕਿ ਕਿਸੇ ਵੀ ਰਾਈਸ ਮਿੱਲ ਨੂੰ ਬਲੈਕਲਿਸਟ ਨਹੀਂ ਕੀਤਾ ਗਿਆ। ਇਸ ਸਬੰਧੀ ਰਾਈਸ ਮਿੱਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੋਹਲ ਵਲੋਂ ਵੀ ਮਿੱਲਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੀਆਂ ਝੂਠੀਆਂ ਅਫਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਰਾਈਸ ਮਿੱਲ ਨੂੰ ਬਲੈਕ ਲਿਸਟ ਨਹੀਂ ਕੀਤਾ ਗਿਆ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article डिप्टी कमिश्नर ने करतारपुर अनाज मंडी का किया दौरा,कहा जालंधर जिले में किसानों को किया 609 करोड़ रुपये का हुआ भुगतान डिप्टी कमिश्नर ने करतारपुर अनाज मंडी का किया दौरा,कहा जालंधर जिले में किसानों को किया 609 करोड़ रुपये का हुआ भुगतान
Next Article कमिश्नरेट पुलिस जालंधर ने दिवाली त्यौहार से पहले अधिकृत पटाखा विक्रेताओं के साथ की सुरक्षा बैठक कमिश्नरेट पुलिस जालंधर ने दिवाली त्यौहार से पहले अधिकृत पटाखा विक्रेताओं के साथ की सुरक्षा बैठक
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?