By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਪੀਕਰ ਸ. ਸੰਧਵਾਂ ਵੱਲੋਂ ਨਵੇਂ ਬਣੇ ਸਰਪੰਚਾਂ/ਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਦਾ ਕੀਤਾ ਗਿਆ ਸਨਮਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Faridkot > ਸਪੀਕਰ ਸ. ਸੰਧਵਾਂ ਵੱਲੋਂ ਨਵੇਂ ਬਣੇ ਸਰਪੰਚਾਂ/ਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਦਾ ਕੀਤਾ ਗਿਆ ਸਨਮਾਨ
FaridkotPoliticsPunjab

ਸਪੀਕਰ ਸ. ਸੰਧਵਾਂ ਵੱਲੋਂ ਨਵੇਂ ਬਣੇ ਸਰਪੰਚਾਂ/ਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਦਾ ਕੀਤਾ ਗਿਆ ਸਨਮਾਨ

Talk Hindustan
Last updated: 2024/10/27 at 6:24 PM
Talk Hindustan
Share
3 Min Read
ਸਪੀਕਰ ਸ. ਸੰਧਵਾਂ ਵੱਲੋਂ ਨਵੇਂ ਬਣੇ ਸਰਪੰਚਾਂ/ਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਦਾ ਕੀਤਾ ਗਿਆ ਸਨਮਾਨ
SHARE
ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
ਪਿੰਡਾਂ ਦਾ ਵੀ ਹੋਵੇਗਾ ਸ਼ਹਿਰਾਂ ਵਰਗਾ ਵਿਕਾਸ- ਸੰਧਵਾਂ
ਕੋਟਕਪੂਰਾ 27 ਅਕਤੂਬਰ,2024 : ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੇ ਮਕਸਦ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਨਵੇਂ ਬਣੇ ਸਰਪੰਚਾਂ/ਮੈਂਬਰਾਂ ਅਤੇ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਹਿਤ ਮਾਨ ਪੈਲੇਸ ਕੋਟਕਪੂਰਾ ਵਿਖੇ ਸਨਮਾਨ ਸਮਾਰੋਹ ਅਤੇ ਚਾਹ-ਪਾਰਟੀ ਦਾ ਆਯੋਜਨ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਪੀਕਰ ਸ. ਸੰਧਵਾਂ ਨੇ ਸਾਰੀਆਂ ਪੰਚਾਇਤਾਂ ਨੂੰ ਪਿੰਡਾਂ ਵਿੱਚ ਭਾਈਚਾਰਕ ਸਾਂਝ ਬਣਾ ਕੇ ਤੰਦਰੁਸਤ ਸਮਾਜ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਮੁੱਢ ਬੰਨ੍ਹਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਮੌਕੇ ਹਲਕੇ ਵਿੱਚ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ, ਵਿਤਕਰੇਬਾਜੀ ਜਾਂ ਪੱਖਪਾਤ ਦੀ ਇਕ ਵੀ ਮਿਸਾਲ ਦੇਖਣ ਨੂੰ ਨਹੀਂ ਮਿਲੀ। ਉਹਨਾਂ ਕਿਹਾ ਕਿ ਚੁਣੀਆਂ ਗਈਆਂ ਪੰਚਾਇਤਾਂ ਨੂੰ ਉਨ੍ਹਾਂ ਦੇ ਅਖਤਿਆਰੀ ਕੋਟੇ ਵਿਚੋਂ ਪੰਜ-ਪੰਜ ਲੱਖ ਰੁਪਏ ਦਿੱਤੇ ਜਾਣਗੇ ਅਤੇ ਪੰਜਾਬ ਸਰਕਾਰ ਵੱਲੋਂ ਅਲੱਗ ਤੋਂ ਪੰਜ-ਪੰਜ ਲੱਖ ਰੁਪਏ ਦਿੱਤੇ ਜਾਣਗੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵੀ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਲਗਭਗ 15 ਕਰੋੜ ਦੇ ਕਰੀਬ ਦੀ ਗਰਾਂਟ ਲੋਕ ਸੇਵਾ ਵਿੱਚ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਕਰੋੜ ਰੁਪਏ ਨਹਿਰੀ ਪਾਣੀ ਲਈ ਪਾਈਪ ਲਾਈਨ ਤੇ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਲਈ ਖਰਚ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਚੁਣੇ ਗਏ ਪੰਚਾਂ/ਸਰਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਧਿਆਨ ਰੱਖਣ ਕੇ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ,ਇਸ ਲਈ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਐਸ ਐਸ ਪੀ ਡਾ. ਪ੍ਰੱਗਿਆ ਜੈਨ ਨੇ ਵੀ ਨਵੇਂ ਸਰਪੰਚਾਂ , ਮੈਂਬਰਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਮਾਜ ਵਿੱਚੋਂ ਬੁਰਾਈਆਂ ਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਐਸ ਡੀ ਐਮ ਵਰਿੰਦਰ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ,ਸ.ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਪਲਾਨਿੰਗ ਬੋਰਡ ਸ.ਸੁਖਜੀਤ ਸਿੰਘ ਢਿੱਲਵਾਂ,ਸੁਖਵੰਤ ਸਿੰਘ ਪੱਕਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ , ਅਮਨਦੀਪ ਸਿੰਘ,ਬੀ ਡੀ ਪੀ ਓ ਸਰਬਜੀਤ ਸਿੰਘ ,ਸੈਕਟਰੀ ਰੈੱਡ ਕਰਾਸ ਮਨਦੀਪ ਮੌਂਗਾ, ਸਾਹਿਤਕਾਰ ਮੱਖਣ ਬਰਾੜ ਤੋ ਇਲਾਵਾ ਪਿੰਡਾਂ ਦੇ ਸਰਪੰਚ/ਪੰਚ ਹਾਜ਼ਰ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ
Next Article महाराष्ट्र विधानसभा चुनाव के लिए BJP ने जारी की तीसरी लिस्ट महाराष्ट्र विधानसभा चुनाव के लिए BJP ने जारी की तीसरी लिस्ट
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?