By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ
Jalandhar

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ

Talk Hindustan
Last updated: 2025/02/19 at 8:41 PM
Talk Hindustan
Share
3 Min Read
ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ
SHARE
  • ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੱਢਿਆ ਜਾਵੇਗਾ ਮਾਰਚ, ਪੰਜਾਬੀ ਭਾਸ਼ਾ ’ਤੇ ਆਧਾਰਿਤ ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ
  • ਸੱਭਿਆਚਾਰਕ ਸਮਾਗਮ ’ਚ ਪ੍ਰਸਿੱਧ ਪੰਜਾਬੀ ਗਾਇਕ ਦੇਣਗੇ ਪੇਸ਼ਕਾਰੀਆਂ
  • ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਮਾਗਮ ’ਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ

ਜਲੰਧਰ, 19 ਫਰਵਰੀ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਮੰਤਵ ਨਾਲ 21 ਫਰਵਰੀ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮਾਤ ਭਾਸ਼ਾ ਦਿਵਸ ਮੌਕੇ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਨਕੋਦਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸਮਾਪਤ ਹੋਵੇਗਾ, ਜਿਥੇ ਸੱਭਿਆਚਾਰਕ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਆਪਣੀਆਂ ਪੇਸ਼ਕਾਰੀਆਂ ਦੇਣਗੇ।

ਡਾ. ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਪੰਜਾਬੀ ਭਾਸ਼ਾ ’ਤੇ ਆਧਾਰਿਤ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਸਰਬਓਤਮ ਝਾਕੀ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਸਨੇਹ, ਚੇਤਨਾ ਅਤੇ ਹਾਂ-ਪੱਖੀ ਸੋਚ ਪੈਦਾ ਕਰਨਾ ਹੈ।

ਉਨ੍ਹਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ, ਪੀਣ ਵਾਲੇ ਪਾਣੀ, ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਲਈ ਵਾਹਨ, ਐਂਬੂਲੈਂਸ ਸਮੇਤ ਮੈਡੀਕਲ ਟੀਮਾਂ, ਮਾਰਚ ਦੇ ਰੂਟ ਦੀ ਸਾਫ਼-ਸਫਾਈ, ਆਰਜ਼ੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਜਾਗ੍ਰਿਤੀ ਮੰਚ ਦੇ ਅਹੁਦੇਦਾਰ ਅਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ
Next Article राष्ट्रीय घुड़सवारी चैम्पियनशिप टेंट पेगिंग-2024-25 में व्यक्तिगत किर्च स्पर्धा में बी.एस.एफ. टीम के भगवान बी पटेल ने जीता स्वर्ण पदक राष्ट्रीय घुड़सवारी चैम्पियनशिप टेंट पेगिंग-2024-25 में व्यक्तिगत किर्च स्पर्धा में बी.एस.एफ. टीम के भगवान बी पटेल ने जीता स्वर्ण पदक
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?