ਕਪੂਰਥਲਾ 25 ਫਰਵਰੀ (ਗੌਰਵ ਮੜੀਆ) ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜਿੱਥੇ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਜਾ ਰਿਹਾ ਹੈ ਉੱਥੇ ਸਰਕਾਰ ਵਲੋਂ ਪੂਰੇ ਪੰਜਾਬ ਦੇ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਵੀ ਬਦਲ ਦਿੱਤੇ ਗਏ ਹਨ । ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਜ਼ਿਲ੍ਹਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਗੁਰਪਾਲ ਸਿੰਘ ਇੰਡੀਅਨ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਨ

