ਉੱਘੇ ਪੰਜਾਬੀ ਕਲਾਕਾਰ ਬੱਬੂ ਮਾਨ ਦਾ ਅਖਾੜਾ ਵੀ ਲਗਾਇਆ ਜਾਵੇਗਾ।
ਕਪੂਰਥਲਾ 27 ਫਰਵਰੀ (ਗੌਰਵ ਮੜੀਆ) ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਇੱਕ ਮਾਰਚ ਨੂੰ ਦੁਆਬਾ ਸਪੋਰਟਸ ਕਲੱਬ ਵੱਲੋਂ ਕਰਵਾਈ ਜਾ ਰਹੀ ਜਿਲਿਆਂ ਦੀ ਕਬੱਡੀ ਚੈਂਪੀਅਨਸ਼ਿਪ ਵਿੱਚ ਸ਼ਾਮਿਲ ਹੋਣ ਵਾਸਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ ਕਲੱਬ ਮੈਂਬਰਾਂ ਵੱਲੋਂ ਸੱਦਾ ਪੱਤਰ ਦਿੱਤਾ ਗਿਆ ਅਤੇ ਡੀਸੀ ਕਪੂਰਥਲਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁੱਲਾ ਸੁਰਖਪੁਰ,ਬਲਜੀਤ ਔਜਲਾ,ਸੋਨੂੰ ਜੰਪ, ਪੰਮਾ ਧੰਜੂ, ਜੱਸ ਖੈੜਾ,ਚੰਨਾ ਹੁੰਦਲ, ਹਰਵਿੰਦਰ ਬੱਗੀ,ਪਿੰਦੂ ਸੁਰਖਪੁਰ, ਮੱਖਣ ਅਲੀ ਆਦਿ ਨੇ ਦੱਸਿਆ ਕਿ ਕਬੱਡੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਜ਼ਿਲਿਆਂ ਦੀਆਂ ਟੀਮਾਂ ਅਤੇ ਹਰਿਆਣਾ ਦੀ ਟੀਮ ਹਿੱਸਾ ਲਵੇਗੀ।ਕਬੱਡੀ ਚੈਂਪੀਅਨਸ਼ਿਪ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 5 ਲੱਖ ਰੁਪਏ ਅਤੇ ਦੂਜਾ ਇਨਾਮ 4 ਲੱਖ ਰੁਪਏ ਦਿੱਤਾ ਜਾਵੇਗਾ

ਜਦਕਿ ਕਬੱਡੀ ਚੈਂਪੀਅਨਸ਼ਿਪ ਦੇ ਬੈਸਟ ਰੇਡਰ ਅਤੇ ਜਾਫੀ ਨੂੰ ਬੁਲਟ ਮੋਟਰ ਸਾਈਕਲ ਦੇਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕਬੱਡੀ ਚੈਂਪੀਅਨਸ਼ਿਪ ਨੂੰ ਲੈ ਕੇ ਦੇਸ਼ ਵਿਦੇਸ਼ ਤੇ ਸਟਾਰ ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਉਤਸਾਹ ਪਾਇਆ ਜਾ ਰਿਹਾ ਹੈ ਇਸ ਕਬੱਡੀ ਚੈਂਪੀਅਨਸ਼ਿਪ ਮੌਕੇ ਉੱਘੇ ਪੰਜਾਬੀ ਕਲਾਕਾਰ ਬੱਬੂ ਮਾਨ ਦਾ ਅਖਾੜਾ ਵੀ ਲਗਾਇਆ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਚੈਂਪੀਅਨਸ਼ਿਪ ਦੌਰਾਨ ਕਪੂਰਥਲਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਣ ਵਾਲੀ ਪਹਿਲੀ ਜ਼ਿਲਿਆਂ ਦੀ ਚੈਂਪੀਅਨਸ਼ਿਪ ਲਈ ਇਲਾਕਾ ਨਿਵਾਸੀਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਵੱਖ ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਵਲੋਂ ਦੁਨੀਆਂ ਭਰ ਦੇ ਸੁਪਰ ਸਟਾਰ ਖਿਡਾਰੀ ਖੇਡਦੇ ਹੋਏ ਨਜ਼ਰ ਆਉਣਗੇ।

