By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਵਾਂਸ਼ਹਿਰ ਵਿਖੇ ਨਸ਼ਾ ਸਮੱਗਲਰਾਂ ਦੇ ਘਰਾਂ ‘ਤੇ ਚੱਲਿਆ ਪੀਲ਼ਾ ਪੰਜਾ, ਨਸ਼ਾ ਸਮੱਗਲਰਾਂ ਵੱਲੋਂ ਕੀਤੀਆਂ ਗਈਆਂ ਤਿੰਨ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਵਾਂਸ਼ਹਿਰ ਵਿਖੇ ਨਸ਼ਾ ਸਮੱਗਲਰਾਂ ਦੇ ਘਰਾਂ ‘ਤੇ ਚੱਲਿਆ ਪੀਲ਼ਾ ਪੰਜਾ, ਨਸ਼ਾ ਸਮੱਗਲਰਾਂ ਵੱਲੋਂ ਕੀਤੀਆਂ ਗਈਆਂ ਤਿੰਨ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
JalandharPoliticsShaheed Bhagat Singh Nagar

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਵਾਂਸ਼ਹਿਰ ਵਿਖੇ ਨਸ਼ਾ ਸਮੱਗਲਰਾਂ ਦੇ ਘਰਾਂ ‘ਤੇ ਚੱਲਿਆ ਪੀਲ਼ਾ ਪੰਜਾ, ਨਸ਼ਾ ਸਮੱਗਲਰਾਂ ਵੱਲੋਂ ਕੀਤੀਆਂ ਗਈਆਂ ਤਿੰਨ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

Talk Hindustan
Last updated: 2025/03/11 at 10:00 PM
Talk Hindustan
Share
2 Min Read
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਵਾਂਸ਼ਹਿਰ ਵਿਖੇ ਨਸ਼ਾ ਸਮੱਗਲਰਾਂ ਦੇ ਘਰਾਂ ‘ਤੇ  ਚੱਲਿਆ ਪੀਲ਼ਾ ਪੰਜਾ, ਨਸ਼ਾ ਸਮੱਗਲਰਾਂ ਵੱਲੋਂ ਕੀਤੀਆਂ ਗਈਆਂ ਤਿੰਨ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
SHARE
-ਨਸ਼ਾ ਤਸਕਰੀ ਛੱਡ ਦਿਓ, ਜਾਂ ਸਖ਼ਤ ਕਾਰਵਾਈ ਲਈ ਤਿਆਰ ਰਹੋ – ਐਸ.ਐਸ.ਪੀ ਦੀ ਨਸ਼ਾ ਤਸਕਰਾਂ ਨੂੰ ਚਿਤਾਵਨੀ
-ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ
ਨਵਾਂਸ਼ਹਿਰ, 11 ਮਾਰਚ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਵਾਂਸ਼ਹਿਰ ਦੇ ਕਾਲਰਾਂ ਮੁਹੱਲੇ ਵਿਚ ਹੋਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਅੱਜ ਢਹਾਇਆ ਗਿਆ। ਇਹ ਗੈਰ-ਕਾਨੂੰਨੀ ਉਸਾਰੀਆਂ ਤਿੰਨ ਪਰਿਵਾਰਾਂ, ਜਿਨ੍ਹਾਂ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵੱਲੋਂ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ ‘ਤੇ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ, ਜਿਸ ਨੂੰ ਇਨ੍ਹਾਂ ਗੈਰ- ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਬੀਰੋ, ਸ਼ਿੰਦੇ ਅਤੇ ਸੰਤੋਸ਼ ਨਾਂ ਦੀਆਂ ਔਰਤਾਂ ਵਿਰੁੱਧ ਕੀਤੀ ਗਈ ਹੈ, ਜਿਨ੍ਹਾਂ ਖ਼ਿਲਾਫ਼ ਕਈ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਪਰਿਵਾਰ ਉੱਤੇ ਤਾਂ 14 ਪਰਚੇ ਦਰਜ ਹਨ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ- ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆ ਖਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰ ਲਓ, ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹੋ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਸ਼ਕਰਾਂ ਤੋਂ ਸਥਾਨਕ ਵਾਸੀ ਬੇਹੱਦ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਸਵਾਗਤ ਕਰਦੇ ਹਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ ਸ਼੍ਰੀਮਦ ਭਾਗਵਤ ਕਥਾ ਲਈ ਦਿੱਤਾ ਗਿਆ ਸੱਦਾ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ ਸ਼੍ਰੀਮਦ ਭਾਗਵਤ ਕਥਾ ਲਈ ਦਿੱਤਾ ਗਿਆ ਸੱਦਾ
Next Article ਅਟਲ ਜੀ ਦੀਆਂ ਯਾਦਾਂ ਨੂੰ ਸੰਭਾਲਣ ਵਾਲੇ ਓਮਪ੍ਰਕਾਸ਼ ਚਾਵਲਾ ਨੂੰ ਭਾਜਪਾ ਨੇ ਕੀਤਾ ਸਨਮਾਨਿਤ ਅਟਲ ਜੀ ਦੀਆਂ ਯਾਦਾਂ ਨੂੰ ਸੰਭਾਲਣ ਵਾਲੇ ਓਮਪ੍ਰਕਾਸ਼ ਚਾਵਲਾ ਨੂੰ ਭਾਜਪਾ ਨੇ ਕੀਤਾ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?