By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਨੰਬਰਦਾਰ ਯੂਨੀਅਨ ਦਾ ਵਫਦ ਮਿਲਿਆ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈਣ ਲਈ ਦਿੱਤਾ ਮੰਗ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਨੰਬਰਦਾਰ ਯੂਨੀਅਨ ਦਾ ਵਫਦ ਮਿਲਿਆ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈਣ ਲਈ ਦਿੱਤਾ ਮੰਗ ਪੱਤਰ
Jalandhar

ਪੰਜਾਬ ਨੰਬਰਦਾਰ ਯੂਨੀਅਨ ਦਾ ਵਫਦ ਮਿਲਿਆ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈਣ ਲਈ ਦਿੱਤਾ ਮੰਗ ਪੱਤਰ

Talk Hindustan
Last updated: 2025/03/13 at 9:54 PM
Talk Hindustan
Share
3 Min Read
ਪੰਜਾਬ ਨੰਬਰਦਾਰ ਯੂਨੀਅਨ ਦਾ ਵਫਦ ਮਿਲਿਆ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈਣ ਲਈ ਦਿੱਤਾ ਮੰਗ ਪੱਤਰ
SHARE

ਜਲੰਧਰ: ਪੰਜਾਬ ਨੰਬਰਦਾਰ ਯੂਨੀਅਨ (ਸਮਰਾ 643 ਰਜਿਸਟਰ) ਵੱਲੋਂ ਅੱਜ ਤਹਿਸੀਲ ਕੰਪਲੈਕਸ ਵਿਖੇ ਬਣੇ ਲੰਬੜਦਾਰ ਯੂਨੀਅਨ ਦੇ ਦਫਤਰ ਵਿੱਚ ਇੱਕ ਮੀਟਿੰਗ ਕੀਤੀ ਗਈ, ਇਹ ਮੀਟਿੰਗ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਅਤੇ ਨੰਬਰਦਾਰ ਯੂਨੀਅਨ ਦਿਹਾਤੀ ਦੇ ਪ੍ਰਧਾਨ ਹਰਕਵੰਲ ਸਿੰਘ ਮੁੱਧ ਦੀ ਪ੍ਰਧਾਨਗੀ ਹੇਠ ਹੋਈ ਇਸ ਮੌਕੇ ਤੇ ਜਲੰਧਰ ਸ਼ਹਿਰੀ ਦੇ ਲੰਬੜਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ, ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਿਸ਼ੇਸ਼ ਤੌਰ ਤੇ ਉਪਸਥਿਤ ਹੋਏ ਅਤੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਇਸ ਮੌਕੇ ਤੇ ਲੰਬੜਦਾਰ ਯੂਨੀਅਨ ਦਾ ਇਕ ਵਫਦ ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਅਗਰਵਾਲ ਜੀ ਨੂੰ ਮਿਲਿਆ ਇਸ ਮੌਕੇ ਤੇ ਲੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਜਲੰਧਰ ਦੇ ਕਮਿਸ਼ਨਰ ਨਾਲ ਗੱਲਬਾਤ ਕਰਦੇ ਦੱਸਿਆ ਕਿ ਨੰਬਰਦਾਰਾਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕਾਫੀ ਚਿਰਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ ਸਮੇਂ ਸਮੇਂ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਮਿਲਦੇ ਰਹੇ ਹਨ ਉਹਨਾਂ ਨੇ ਕਿਹਾ ਜਿੱਥੇ ਸਰਕਾਰ ਦੇ ਨੁਮਾਇੰਦਿਆਂ ਨੇ ਉਹਨਾਂ ਨੂੰ ਭਰੋਸਾ ਦਵਾਇਆ ਹੈ ਕਿ ਮੁੱਖ ਮੰਤਰੀ ਸਰਦਾਰ ਭਗਵੰਨ ਸਿੰਘ ਮਾਨ ਸਭ ਉਹਨਾਂ ਦੀਆਂ ਮੰਗਾਂ ਨੂੰ ਰੱਖਣਗੇ ਅਤੇ ਜਲਦ ਹੀ ਉਹ ਮੰਗਾਂ ਮੰਨ ਲਈਆਂ ਜਾਣਗੀਆਂ

ਉਹਨਾਂ ਨੇ ਕਿਹਾ ਕਿ ਉਹਨਾਂ ਨੇ ਡਿਪਟੀ ਕਮਿਸ਼ਨਰ ਸਾਹਿਬ ਜੀ ਨੂੰ ਬੇਨਤੀ ਕੀਤੀ ਹੈ ਕਿ ਉਹ ਮੁੱਖ ਮੰਤਰੀ ਪੰਜਾਬ ਪਾਸੋਂ ਮੀਟਿੰਗ ਦਾ ਸਮਾਂ ਲੈ ਕੇ ਦੇਣ ਤਾਂ ਜੋ ਮੀਟਿੰਗ ਕਰਕੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਮਨਾਇਆ ਜਾ ਸਕੇ ਇਸ ਮੌਕੇ ਤੇ ਉਹਨਾਂ ਨੇ ਫਿਲੌਰ ਹਲਕੇ ਵਿੱਚ ਨੰਬਰਦਾਰਾਂ ਦੇ ਮਾਣ ਭੱਤੇ ਬਾਰੇ ਵੀ ਬੇਨਤੀ ਕੀਤੀ ਅਤੇ ਜਿਸ ਵਿੱਚ ਹਾਲੇ ਤੱਕ ਕਈ ਨੰਬਰਦਾਰਾਂ ਨੂੰ ਕਈ ਮਹੀਨਿਆਂ ਤੱਕ ਦਾ ਮਾਣ ਭੱਤਾ ਨਹੀਂ ਮਿਲਿਆ , ਉਹਨਾਂ ਨੇ ਦੱਸਿਆ ਕਿ ਡੀਸੀ ਸਾਹਿਬ ਨੇ ਆਸਵਾਸਨ ਦਿੱਤਾ ਹੈ ਕਿ ਉਹਨਾਂ ਦੀਆਂ ਮੰਗਾਂ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ। ਅਤੇ ਜਲਦ ਹੀ ਸੀਐਮ ਸਾਹਿਬ ਨਾਲ ਮੀਟਿੰਗ ਦਾ ਸਮਾਂ ਵੀ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਨੰਬਰਦਾਰ ਯੂਨੀਅਨ ਪੰਜਾਬ ਦੇ ਮੁੱਖ ਬੁਲਾਰਾ ਚਰਨਜੀਤ ਸਿੰਘ ਕਰਤਾਰਪੁਰ, ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ ਦੇ ਸਕੱਤਰ ਰਾਜਕੁਮਾਰ ਮਹਿਮੀ, ਨੰਬਰਦਾਰ ਮਨਜੀਤ ਸਿੰਘ ਭੋਗਪੁਰ, ਨੰਬਰਦਾਰ ਯੂਨੀਅਨ ਜਲੰਧਰ ਤਹਿਸੀਲ ਦੋ ਦੇ ਪ੍ਰਧਾਨ ਕੈਲਾਸ਼ ਕੁਮਾਰ, ਨੰਬਰਦਾਰ ਵਿਦਿਆ ਸਾਗਰ ਨੰਬਰਦਾਰ ਨਵਜੋਤ ਸਿੰਘ, ਨੰਬਰਦਾਰ ਇੰਦਰਜੀਤ ਸਿੰਘ, ਨੰਬਰਦਾਰ ਦਰਸ਼ਨ ਸਿੰਘ ਨੰਬਰਦਾਰ ਧਰਮਿੰਦਰ ਸਿੰਘ, ਨੰਬਰਦਾਰ ਬਰਦਾਰ ਹਰਿੰਦਰ ਪਾਲ, ਨੰਬਰਦਾਰ ਅਰਸ਼ਦੀਪ, ਨੰਬਰਦਾਰ ਰਾਮ ਸਿੰਘ ਆਦਿ ਨੰਬਰਦਾਰ ਮੌਜੂਦ ਸਨ

TAGGED: administration, Numberdar union
Share This Article
Facebook Twitter Whatsapp Whatsapp Telegram Copy Link
Share
Previous Article कैबिनेट मंत्री द्वारा लुधियाना के गांव सीहां दौद पहुंचकर अपहृत बालक भवकीरत सिंह को खुद उसके माता-पिता को सौंपा, कैबिनेट मंत्री द्वारा लुधियाना के गांव सीहां दौद पहुंचकर अपहृत बालक भवकीरत सिंह को खुद उसके माता-पिता को सौंपा,
Next Article ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ, ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ, ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?