By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਨੁੱਖੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ-ਸੁਖਵੰਤ ਸਿੰਘ ਪੱਡਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਨੁੱਖੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ-ਸੁਖਵੰਤ ਸਿੰਘ ਪੱਡਾ
JalandharKapurthla

ਮਨੁੱਖੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ-ਸੁਖਵੰਤ ਸਿੰਘ ਪੱਡਾ

Talk Hindustan
Last updated: 2025/03/18 at 8:56 PM
Talk Hindustan
Share
3 Min Read
ਮਨੁੱਖੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ-ਸੁਖਵੰਤ ਸਿੰਘ ਪੱਡਾ
SHARE
ਕਪੂਰਥਲਾ 18 ਮਾਰਚ (ਗੌਰਵ ਮੜੀਆ) ਹਿਊਮਨ ਰਾਈਟਸ ਕੌਂਸਲ(ਇੰਡੀਆ) ਦੀ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਫਗਵਾੜਾ ਵਿਖੇ ਕੀਤਾ ਗਿਆ।ਇਸ ਮੀਟਿੰਗ ਵਿੱਚ ਮਨੁੱਖੀ ਅਧਿਕਾਰ ਕੌਂਸਲ (ਇੰਡੀਆ)ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ।ਇਸ ਮੌਕੇ ਤੇ ਐਂਟੀ ਕਰੱਪਸ਼ਨ ਕਪੂਰਥਲਾ ਦੇ ਪ੍ਰਧਾਨ ਰਮਨ ਨਹਿਰ ਦੇ ਵਲੋਂ  ਮਨੁੱਖੀ ਅਧਿਕਾਰ ਕੌਂਸਲ (ਇੰਡੀਆ)ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਮਨੁੱਖੀ ਅਧਿਕਾਰ ਕੌਂਸਲ (ਇੰਡੀਆ)ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਨੇ ਕਿਹਾ ਕਿ ਜ਼ਿਆਦਾਤਰ ਨਾਗਰਿਕ ਭਾਰਤੀ ਸੰਵਿਧਾਨ ਵਿੱਚ ਦਰਜ ਮਨੁੱਖੀ ਅਧਿਕਾਰਾਂ ਤੋਂ ਅਣਜਾਣ ਹਨ।ਜਿਸ ਕਾਰਨ ਉਹ ਹਰ ਪੱਧਰ ਤੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ।ਇਸ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਚ ਹਰ ਪੱਧਰ ਤੇ ਮਨੁੱਖੀ ਅਧਿਕਾਰ ਕੌਂਸਲ (ਇੰਡੀਆ)ਸਹਿਯੋਗ ਦੇਵੇਗੀ।
ਆਰਤੀ ਰਾਜਪੂਤ ਨੇ ਦੋਹਰੇ ਮਾਪਦੰਡ ਅਪਨਾਉਣ ਵਾਲਿਆਂ ਨੂੰ ਲੰਮੇ ਹੱਥੀਂ ਲੈਂਦੀਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਨੂੰ ਸਿਆਸੀ ਚਸ਼ਮਿਆਂ ਰਾਹੀਂ ਦੇਖਣ ਦਾ ਰੁਝਾਨ ਵਧਦਾ ਜਾ ਰਿਹਾ ਹੈ।ਹਾਲਾਂਕਿ ਇਹ ਰੁਝਾਨ ਬਹੁਤ ਪਹਿਲਾਂ ਤੋਂ ਹੈ।ਪਹਿਲਾਂ ਇਹ ਕੰਮ ਸਿਆਸੀ ਪਾਰਟੀਆਂ ਦੀਆਂ ਮੋਹਰੀ ਜਥੇਬੰਦੀਆਂ ਕਰਦੀਆਂ ਸਨ ਪਰ ਹੁਣ ਪਾਰਟੀਆਂ ਨੇ ਖ਼ੁਦ ਹੀ ਇਸ ਦੀ ਕਮਾਨ ਸੰਭਾਲ ਲਈ ਹੈ।ਸਮੱਸਿਆ ਸਿਰਫ਼ ਇਹ ਨਹੀਂ ਹੈ ਕਿ ਸਿਆਸੀ ਪਾਰਟੀਆਂ ਹੀ ਮਨੁੱਖੀ ਅਧਿਕਾਰਾਂ ਤੇ ਦੋਹਰੇ ਰਵੱਈਏ ਦਾ ਸਬੂਤ ਦਿੰਦੀਆਂ ਹਨ ਬਲਕਿ ਖੁੰਭਾਂ ਵਾਂਗ ਉੱਗੇ ਮਨੁੱਖੀ ਅਧਿਕਾਰ ਸੰਗਠਨ ਵੀ ਮਨੁੱਖੀ ਅਧਿਕਾਰਾਂ ਦੇ ਨਾਂ ਤੇ ਮਨੁੱਖੀ ਹੱਕਾਂ ਦਾ ਹੀ ਘਾਣ ਕਰ ਰਹੇ ਹਨ।ਇਕ ਹੋਰ ਸਮੱਸਿਆ ਇਹ ਵੀ ਹੈ ਕਿ ਖ਼ੁਦ ਨੂੰ ਬੁੱਧੀਜੀਵੀ ਕਹਿਣ ਅਤੇ ਮਨੁੱਖੀ ਅਧਿਕਾਰਾਂ ਦੀ ਚਿੰਤਾ ਕਰਨ ਵਾਲੇ ਸਮੂਹ ਵੀ ਇਹੀ ਕੰਮ ਕਰਦੇ ਹਨ।
ਇਸ  ਮੌਕੇ ਤੇ ਮਨੁੱਖੀ ਅਧਿਕਾਰ ਕੌਂਸਲ (ਇੰਡੀਆ)ਦੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਮਨੁੱਖੀ ਅਧਿਕਾਰ ਇਤਿਹਾਸ ਵਿੱਚ ਇੱਕ ਨਵਾਂ ਸੰਕਲਪ ਹੈ।ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮਨੁੱਖੀ ਅਧਿਕਾਰਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ।ਕਾਨੂੰਨ ਸੁਤੰਤਰ ਅਦਾਲਤਾਂ ਅਤੇ ਆਧੁਨਿਕ ਸਮਾਜ ਦੀਆਂ ਹੋਰ ਸੰਸਥਾਵਾਂ ਦੇ ਬਿਨ੍ਹਾਂ ਚੰਗੇ ਸ਼ਾਸਨ ਦੇ ਜ਼ਰੂਰੀ ਅੰਗ ਮਨੁੱਖੀ ਅਧਿਕਾਰਾਂ ਦਾ ਵਾਅਦਾ ਬਸ ਇੱਕ ਅਧੂਰਾ ਵਾਅਦਾ ਬਣਕੇ ਰਹਿ ਸਕਦਾ ਹੈ।ਜਦੋਂ ਬੁਨਿਆਦੀ ਆਜ਼ਾਦੀ ਦੀ ਲੋੜ ਹੋਵੇ ਤਾਂ ਫਿਰ ਇਸ ਨੂੰ ਲਾਗੂ ਕਰਨਾ ਅਸੰਭਵ ਹੋ ਸਕਦਾ ਹੈ।
ਇਤਿਹਾਸ ਦਾ ਸਬਕ ਹੈ ਕਿ ਪਾਰਦਰਸ਼ੀ,ਜ਼ਿੰਮੇਵਾਰ,ਜਵਾਬਦੇਹ ਅਤੇ ਭਾਗੀਦਾਰ ਸ਼ਾਸਨ ਮਨੁੱਖੀ ਸਨਮਾਨ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਇੱਕ ਪੂਰਵ ਸ਼ਰਤ ਹੈ।ਜਦੋਂ ਕਿ ਮਨੁੱਖੀ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਅੰਦਰੂਨੀ ਸਨਮਾਨ ਅਤੇ ਬਰਾਬਰ ਅਤੇ ਅਵਿਭਾਗੀ ਅਧਿਕਾਰਾਂ ਦੀ ਮਾਨਤਾ ਸੰਸਾਰ ਵਿੱਚ ਆਜ਼ਾਦੀ,ਨਿਆਂ ਅਤੇ ਸ਼ਾਂਤੀ ਦਾ ਆਧਾਰ ਹੈ।ਇਸ ਮੌਕੇ ਲਾਇਨਜ਼ ਇੰਟਰਨੈਸ਼ਨਲ 321-ਡੀ ਜ਼ਿਲ੍ਹਾ ਕਨਵੈਨਸ਼ਨ ਦੇ ਚੇਅਰਮੈਨ ਲਾਇਨ ਤਜਿੰਦਰ ਬਾਵਾ ਐਮਜੇਐਫ,ਸਾਬਕਾ ਯੂਥ ਕਾਂਗਰਸ ਦੇ ਪ੍ਰਧਾਨ ਅਸ਼ੋਕ ਵਧਵਾ,ਮਨੁੱਖੀ ਅਧਿਕਾਰ ਕੌਂਸਲ(ਐਂਟੀ ਕਰੱਪਨ ਸੈੱਲ)ਦੇ ਪੰਜਾਬ ਪ੍ਰਧਾਨ ਰਮਨ ਨਹਿਰਾ,ਐਂਟੀ ਕੁਰੱਪਸ਼ਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨੰਦ ਸੋਨੀ,ਮਹਿਲਾ ਸੈੱਲ ਪ੍ਰਧਾਨ ਸਾਊਦੀ ਸਿੰਘ,ਲਾਇਨਜ਼ ਸੁਨੀਲ ਢੀਂਗਰਾ,ਵਿਜੇ ਅਰੋੜਾ  ਲੱਕੀ ਹਰਮਨ,ਗੁਲਸ਼ਨ ਸ਼ਰਮਾ ਲੱਕੀ ਅਤੇ ਹੋਰ ਪਤਵੰਤੇ ਮੌਜੂਦ ਸਨ।
TAGGED: club
Share This Article
Facebook Twitter Whatsapp Whatsapp Telegram Copy Link
Share
Previous Article ग्रेनेड हमले के मामले में जालंधर देहाती पुलिस को बड़ी सफलता ; मुख्य दोषी गिरफ्तार ग्रेनेड हमले के मामले में जालंधर देहाती पुलिस को बड़ी सफलता ; मुख्य दोषी गिरफ्तार
Next Article ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?