By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਰਾਜਪਾਲ ਪੰਜਾਬ ਨੇ ਪਿੰਡ ਨਵਾਂ ਪਿੰਡ ਤੋ ਪੰਧੇਰ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਰਾਜਪਾਲ ਪੰਜਾਬ ਨੇ ਪਿੰਡ ਨਵਾਂ ਪਿੰਡ ਤੋ ਪੰਧੇਰ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ
AmritsarPoliticsPunjab

ਰਾਜਪਾਲ ਪੰਜਾਬ ਨੇ ਪਿੰਡ ਨਵਾਂ ਪਿੰਡ ਤੋ ਪੰਧੇਰ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ

Talk Hindustan
Last updated: 2025/04/05 at 9:05 PM
Talk Hindustan
Share
7 Min Read
ਰਾਜਪਾਲ ਪੰਜਾਬ ਨੇ ਪਿੰਡ ਨਵਾਂ ਪਿੰਡ ਤੋ ਪੰਧੇਰ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ
SHARE
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਵਿਲੇਜ ਡਿਫੈਂਸ ਕਮੇਟੀਆਂ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ-ਰਾਜਪਾਲ
ਅੰਮ੍ਰਿਤਸਰ 5 ਅਪ੍ਰੈਲ 2025 – ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਵਿਲੇਜ ਡਿਫੈਸ ਕਮੇਟੀਆਂ ਦੇ ਨੁਮਾਇੰਦੀਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇੰਨ੍ਹਾਂ ਕਮੇਟੀਆਂ ਨੂੰ ਹੋਰ ਮਜਬੂਤ ਕੀਤਾ ਜਾਵੇਗਾ ਤਾਂ ਜੋ ਸਰਹੱਦੀ ਪਿੰਡਾਂ ਵਿਚ ਹੋ ਰਹੀ ਤਸਕਰੀ ਤੇ ਕਾਬੂ ਪਾਇਆ ਜਾ ਸਕੇ। ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਿਲੇਜ ਡਿਫੈਸ ਕਮੇਟੀਆਂ ਦੀ ਬਦੋਲਤ ਹੀ ਪਿੰਡਾਂ ਵਿਚ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ ਅਤੇ ਇੰਨਾਂ ਨੂੰ ਹੋਰ ਮਜਬੂਤ ਕਰਨ ਦੀ ਲੋੜ ਹੈ ਤਾਂ ਜੋ ਨਸ਼ੇ ਦੀ ਸਮੱਸਿਆ ਤੋ ਪਿੰਡਾਂ ਨੂੰ ਮੁਕਤ ਕੀਤਾ ਜਾ ਸਕੇ। ਇਸ ਮੌਕੇ ਉਨਾਂ ਨੇ ਕਮੇਟੀ ਮੈਬਰਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਇਸ ਗੱਲ ਤੋ ਜ਼ੋਰ ਦਿੱਤਾ ਕਿ ਪਿੰਡ ਪੱਧਰ ਤੇ ਔਰਤਾਂ ਨੂੰ ਵੀ ਅੱਗੇ ਆ ਕੇ ਆਪਣੇ ਘਰ ਅਤੇ ਸਮਾਜ ਵਿਚ ਨਸ਼ਿਆਂ ਜਾਂ ਹੋਰ ਸਮੱਸਿਆਵਾਂ ਨੂੰ ਜੜੋ੍ ਖ਼ਤਮ ਕਰਨ ਲਈ ਪ੍ਰਸ਼ਾਸਨ ਨਾਲ ਤਾਲਮੇਲ ਵਧਾਉਣ ਚਾਹੀਦਾ ਹੈ। ਮਾਨਯੋਗ ਰਾਜਪਾਲ ਨੇ ਵਿਲੇਜ ਡਿਫੈਸ ਕਮੇਟੀਆਂ ਦੇ ਮੈਬਰਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਵਿਚ ਖੇਡ ਸਟੇਡੀਅਮ ਤਿਆਰ ਕਰਵਾਉਣ ਤਾਂ ਜੋ ਪਿੰਡਾਂ ਦੇ ਨੋਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿਚ ਵਰਤ ਕੇ ਮਿਹਨਤ ਨਾਲ ਆਪਣਾ ਅਤੇ ਦੇਸ਼ ਦਾ ਭਵਿੱਖ ਬਣਾ ਸਕਣ।
ਉਨਾਂ ਇਸ ਮੌਕੇ ਹਾਕੀ ਦੇ ਦੋ ਅੰਤਰਰਾ਼ਸਟਰੀ ਖਿਡਾਰੀਆਂ ਸ: ਰਮਨਦੀਪ ਸਿੰਘ ਓਲੀਪੀਅਨ, ਅਕਾਸ਼ ਦੀਪ ਸਿੰਘ ਅਰਜੁਨ ਐਵਾਰਡੀ ਓਲੀਪੀਅਨ ਦਾ ਵਿਸ਼ੇਸ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਇੰਨ੍ਹਾਂ ਦੋਵਾ ਖਿਡਾਰੀਆਂ ਨੇ ਆਪਣੇ ਸੂਬੇ ਅਤੇ ਦੇ਼ਸ ਦਾ ਵਿਸ਼ਵ ਪੱਧਰ ਤੇ ਰ਼ੋਸ਼ਨ ਕੀਤਾ ਹੈ । ਇਹ ਦੋਵੇ ਖਿਡਾਰੀ ਵੀ ਮਾਨਯੋਗ ਰਾਜਪਾਲ ਦੀ ਯੁੱਧ ਨਸਿ਼ਆ ਵਿਰੁੱਧ ਪਦਯਾਤਰਾ ਜੋ ਕਿ ਅੱਜ ਨਵਾਂ ਪਿੰਡ ਤੋ ਸ਼ੁਰੂ ਹੋ ਕੇ ਪਿੰਡ ਪੰਧੇਰ ਵਿਖ ਸਮਾਪਤ ਵਿਚ ਸ਼ਾਮਲ ਸਨ। ਇਸ ਮੌਕੇ ਮਾਨਯੋਗ ਰਾਜਪਾਲ ਪੰਜਾਬ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨਾਂ ਨੇ ਵਿਲੇਜ ਡਿਫੈਸ ਕਮੇਟੀਆਂ ਦੇ ਮੈਬਰਾਂ ਨੂੰ ਖੇਡ ਕਿਟਾਂ ਦੀ ਵੰਡ ਵੀ ਕੀਤੀ। ਇਸ ਮੌਕੇ ਵੱਖ ਵੱਖ ਪਿੰਡਾਂ ਮਰੜੀਕਲਾਂ, ਸੋਹੀਆ ਕਲਾਂ, ਅਨਾਇਤਪੁਰਾ, ਪੰਧੇਰ ਖੁਰਦ, ਮਹਿੰਦੀਪੁਰ, ਜੋਹਲ, ਬੋਗੋਵਾਲ , ਰੱਖ ਭੰਗਵਾਂ, ਭੋਮਾ, ਢੰਡੇ,ਢਰਪਈ ਅਤੇ ਪਿੰਡ ਪੰਧੇਰ ਦੀਆਂ ਵਿਲੇਜ ਡਿਫੈਸ ਕਮੇਟੀਆਂ ਦੇ ਮੈਬਰ ਹਾ਼ਜਰ ਸਨ।
ਅੱਜ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਹਜ਼ਾਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਹਮੇਸ਼ਾਂ ਹੀ ਬਾਹਰੀ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਣ ਵਾਲੇ ਬਹਾਦਰ ਪੰਜਾਬੀ ਹੁਣ ਨਸ਼ਿਆਂ ਵਿਰੁੱਧ ਇਸ ਯੁੱਧ ਵਿੱਚ ਵੀ ਫ਼ਤਹਿ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰੇਕ ਵਰਗ ਦਾ ਸਾਥ ਲਿਆ ਜਾਵੇਗਾ। ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਖਿਆ ਕਿ ਪੰਜਾਬ ਦੀ ਧਰਤੀ ਧਰਮ ਅਤੇ ਸੰਸਕ੍ਰਿਤੀ ਦੀ ਰੱਖਿਆ ਦੀ ਪ੍ਰਤੀਕ ਹੈ। ਇੱਥੋਂ ਦੀ ਧਰਤੀ ਨੇ ਜ਼ੁਲਮ ਵਿਰੁੱਧ ਬਲੀਦਾਨ ਦਿੱਤੇ ਹਨ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਸਰਹਿੰਦ ਵਿੱਚ ਧਰਮ ਦੀ ਰੱਖਿਆ ਖਾਤਰ ਦੀਵਾਰ ’ਚ ਚਿਣ ਕੇ ਸ਼ਹੀਦ ਕੀਤੇ ਗਏ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਵੱਲੋਂ ਕ੍ਰਮਵਾਰ 9 ਅਤੇ 7 ਸਾਲ ਦੀ ਉਮਰ ਵਿੱਚ ਜ਼ੁਲਮ ਦੀ ਇੰਤਹਾ ਵਿਰੁੱਧ ਦਿੱਤੇ ਸੁਨੇਹੇ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਵੀ ਜਦੋਂ ਉਸ ਥਾਂ ’ਤੇ ਜਾਈਏ ਤਾਂ ਅੱਖਾਂ ਨਮ ਹੋ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜਿਸ਼ ਦਾ ਸਾਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ’ਚ ਸਾਥ ਦੇਣਾ ਚਾਹੀਦਾ ਹੈ।ਰਾਜਪਾਲ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਉੁਨ੍ਹਾਂ ਕਿਹਾ ਕਿ ਜਦੋਂ ਕਿਸੇ ਕਾਰਜ ਨੂੰ ਸਮਾਜਿਕ ਰੂਪ ’ਚ ਕੀਤਾ ਜਾਵੇ ਤਾਂ ਸਫ਼ਲਤਾ ਜ਼ਰੂਰ ਮਿਲਦੀ ਹੈ।
ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਤਸਕਰੀ ਦੇ ਕਈ ਢੰਗ ਤਰੀਕੇ ਵਰਤੇ ਜਾਂਦੇ ਹਨ ਜਿਨ੍ਹਾਂ ਵਿਚੋਂ ਇੱਕ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਾ ਭੇਜਣਾ ਵੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਫੋਰਸਾਂ ਲੋਕਾਂ ਦੇ ਸਹਿਯੋਗ ਨਾਲ ਡਰੋਨ ਗਤੀਵਿਧੀਆਂ ਉੱਪਰ ਵੀ ਰੋਕ ਲਗਾਉਣ ਵਿੱਚ ਕਾਫੀ ਹੱਦ ਤੱਕ ਸਫਲ ਹੋਈਆਂ ਹਨ ਅਤੇ ਇਸ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵੱਡੇ ਨਸ਼ਾ ਤਸਕਰਾਂ ਖਿਲਾਫ ਵੀ ਕਾਰਵਾਈ ਜਾਰੀ ਹੈ ਅਤੇ ਨਸ਼ੇ ਦਾ ਨੈਟਵਰਕ ਤੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਦਲ ਯਾਤਰਾ ਰਾਹੀਂ ਉਹ ਸੂਬਾ ਵਾਸੀਆਂ ਨੂੰ ਨਸ਼ਿਆਂ ਖਿਲਾਫ ਲਾਮਬੰਧ ਕਰ ਰਹੇ ਹਨ। ਪੈਦਲ ਯਾਤਰਾ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ । ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸਿਆਂ ਵਿਰੁੱਧ ਨੁੱਕੜ ਨਾਟਕ ਰਾਹੀ ਨਸ਼ਾ ਮੁਕਤ ਪੰਜਾਬ ਦਾ ਸਨੇਹਾ ਵੀ ਦਿੱਤਾ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋ ਖੂਨਦਾਨ ਕੈਪ ਦਾ ਵੀ ਆਯੋਜਨ ਕੀਤਾ ਗਿਆ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੱਲ੍ਹ ਮਿਤੀ 6 ਅਪੈ੍ਰਲ ਨੂੰ ਪੈਦਲ ਯਾਤਰਾ ਪਿੰਡ ਮੱਜੂਪਰਾ ਤੋ ਸ਼ੁਰੂ ਹੋ ਕੇ ਪਿੰਡ ਚੇਤਨਪੁਰਾ ਨਰਸਿੰਗ ਕਾਲਜ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਪ੍ਰਿੰਸੀਪਲ ਸਕੱਤਰ, ਰਾਜਪਾਲ ਪੰਜਾਬ, ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ, ਸਕੱਤਰ, ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ, ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਸ੍ਰੀ ਸਤਿੰਦਰ ਸਿੰਘ ਡੀ.ਆਈ.ਜੀ. ਸ: ਮਨਿੰਦਰ ਸਿੰਘ ਐੱਸ.ਐੱਸ.ਪੀ. ਦਿਹਾਤੀ,ਸ਼੍ਰੀ ਲਲਿਤ ਜੈਨ ਆਈ.ਏ.ਐਸ, ਡਾਕਟਰ ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ਼੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਗੁਰਸਿਮਰਨਜੀਤ ਕੌਰ ਸਹਾਇਕ ਕਮਿਸ਼ਨਰ ,ਤੋ ਇਲਾਵਾ ਵੱਖ ਵੱਖ ਵਿਭਾਗਾਂ ਅਧਿਕਾਰੀ, ਧਾਰਮਿਕ, ਸਮਾਜਿਕ, ਸਿੱਖਿਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article कैबिनेट मंत्री मोहिंदर भगत और मेयर विनीत धीर ने हंस राज हंस के साथ जताया दुख कैबिनेट मंत्री मोहिंदर भगत और मेयर विनीत धीर ने हंस राज हंस के साथ जताया दुख
Next Article ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?