By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ, ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ, ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ
AmritsarPunjab

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ, ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ

Talk Hindustan
Last updated: 2025/04/15 at 9:26 PM
Talk Hindustan
Share
2 Min Read
60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ, ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ
SHARE
ਅੰਮਿਤਸਰ, 15 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ
ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article गलत दिशा से आ रहा ट्रेलर कार से टकराया, पांच लोगों की मौत गलत दिशा से आ रहा ट्रेलर कार से टकराया, पांच लोगों की मौत
Next Article कांग्रेस और अकाली दल-भाजपा बी.जे.पी ने अनुसूचित जाति समुदाय को केवल वोट बैंक के रूप में इस्तेमाल किया: विधायक बलकार सिंह कांग्रेस और अकाली दल-भाजपा बी.जे.पी ने अनुसूचित जाति समुदाय को केवल वोट बैंक के रूप में इस्तेमाल किया: विधायक बलकार सिंह
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?