By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ
AmritsarPunjab

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ

Talk Hindustan
Last updated: 2025/04/17 at 8:33 PM
Talk Hindustan
Share
4 Min Read
ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ
SHARE
ਅੰਮ੍ਰਿਤਸਰ 17 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ, ਏਡੀਏ, ਅੰਮ੍ਰਿਤਸਰ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਅਜਨਾਲਾ ਰੋਡ ਉੱਪਰ ਪਾਲਮ ਗਰੂਵ ਕਲੋਨੀ ਦੇ ਅੰਦਰ ਕਵਾਲੀ ਰੈਸਟੋਰੈਂਟ ਦੇ ਨੇੜੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਹੇਰ ਵਿਖੇ ਵਿਕਸਿਤ ਕੀਤੀ ਜਾ ਰਹੀ ਨਵੀ ਅਣ-ਅਧਿਕਾਰਤ ਕਲੋਨੀ ਖਿਲਾਫ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਪਹਿਲਾਂ ਵੀ ਮਿਤੀ 03.09.2024 ਨੂੰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਪਰ ਕਲੋਨੀਕਾਰ ਵਲੋਂ ਡੈਮੋਲੀਸ਼ਨ ਦੀ ਕਾਰਵਾਈ ਦੇ ਬਾਵਜੂਦ ਮੌਕੇ ਤੇ ਮੁੜ ਵਿਕਾਸ ਦੇ ਕੰਮ ਕਰਵਾਉਂਦੇ ਹੋਏ ਕਲੋਨੀ ਵਿਕਸਿਤ ਕਰ ਲਈ ਗਈ ਸੀ ਜਿਸ ਕਰਕੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਲੋਨੀ ਦੇ ਖ਼ਿਲਾਫ਼ ਡੈਮੋਲਿਸ਼ਨ ਦੀ ਕਾਰਵਾਈ ਮੁੜ ਅਮਲ ਵਿੱਚ ਲਿਆਂਦੀ ਗਈ।
ਇਸ ਤੋਂ ਇਲਾਵਾ ਅੰਮ੍ਰਿਤਸਰ-ਅਜਨਾਲਾ ਰੋਡ ਉਪਰ ਪਿੰਡ ਹਰਸ਼ਾ ਛੀਨਾ (ਅੱਡਾ ਕੁੱਕੜਾਂਵਾਲਾ) ਵਿਖੇ ਬਣ ਰਹੀ ਅਣ-ਅਧਿਕਾਰਿਤ ਕਮਰਸ਼ੀਅਲ ਕਲੋਨੀ ਨੂੰ ਡਿਮੋਲਿਸ਼ ਕਰਨ ਸਬੰਧੀ ਰੈਗੂਲੇਟਰੀ ਟੀਮ ਵਲੋਂ ਮੌਕੇ ਤੇ ਪਹੁੰਚ ਕੀਤੀ ਗਈ। ਮੌਕੇ ਤੇ ਕਲੋਨੀਕਾਰ ਵੱਲੋਂ ਉਕਤ ਕਲੋਨੀ ਵਿਚਲੇ ਪਲਾਟਾਂ ਦੀਆਂ ਸਰਕਾਰ ਦੀਆਂ ਨਵੀਆਂ ਹਦਾਇਤਾਂ ਤਹਿਤ ਹੋਈਆਂ ਰਜਿਸਟਰੀਆਂ ਦੀਆਂ ਕਾਪੀਆਂ ਲਿਖਤੀ ਜੁਆਬ ਰਾਹੀਂ ਪੇਸ਼ ਕੀਤੀਆਂ ਗਈਆਂ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਜਦਕਿ ਮੌਕੇ ਤੇ ਚੱਲ ਰਹੀਆਂ ਉਸਾਰੀਆਂ ਸਬੰਧੀ ਕਲੋਨੀਕਾਰ ਵੱਲੋਂ ਕੋਈ ਅਪਰੂਵਲ ਨਹੀ ਦਿਖਾਈ ਜਿਸ ਕਰਕੇ ਉਸਾਰੀ ਦੇ ਕੰਮਾਂ ਨੂੰ ਬੰਦ ਕਰਵਾਉਂਦੇ ਹੋਏ ਬਿਲਡਿੰਗ ਪਲੈਨ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਉਸਾਰੀ ਨਾ ਕਰਨ ਸਬੰਧੀ ਕਲੋਨੀਕਾਰ ਨੂੰ ਹਦਾਇਤਾਂ ਦਿੱਤੀਆਂ ਗਈਆਂ।
ਇਸ ਤੋਂ ਇਲਾਵਾ ਜ਼ਿਲਾ ਨਗਰ ਯੋਜਨਾਕਾਰ ਵੱਲੋਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲੋਂ ਹੁਣ ਤੱਕ ਕੁੱਲ 17 ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਕਲੋਨਾਈਜਰਾਂ ਅਤੇ ਅਣ-ਅਧਿਕਾਰਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article फर्जी डोप टेस्ट रिपोर्टें जारी करने के बदले रिश्वत लेने के मामले में विजीलेंस ब्यूरो द्वारा घोटाले का पर्दाफाश, सरकारी अस्पताल के दो कर्मचारी 10,000 रुपये रिश्वत लेने के आरोप में गिरफ्तार फर्जी डोप टेस्ट रिपोर्टें जारी करने के बदले रिश्वत लेने के मामले में विजीलेंस ब्यूरो द्वारा घोटाले का पर्दाफाश, सरकारी अस्पताल के दो कर्मचारी 10,000 रुपये रिश्वत लेने के आरोप में गिरफ्तार
Next Article ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ‘ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ – ਕੈਬਨਿਟ ਮੰਤਰੀ ਮੁੰਡੀਆਂ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ‘ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ – ਕੈਬਨਿਟ ਮੰਤਰੀ ਮੁੰਡੀਆਂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?