By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
hoshairpurPoliticsPunjab

ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Talk Hindustan
Last updated: 2025/05/14 at 6:56 PM
Talk Hindustan
Share
3 Min Read
ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
SHARE
ਹੁਸ਼ਿਆਰਪੁਰ, 14 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਆਧੁਨਿਕ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਸਿੱਖਿਆ ਸਬੰਧੀ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ।
ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਾਲ ਹੀ ਵਿਚ 5994 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 700 ਅਧਿਆਪਕਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਨਿਯੁਕਤ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 120 ਤੋਂ ਵੱਧ ਅਧਿਆਪਕ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਤਾਇਨਾਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਰਾਖਵਾਂ ਰੱਖਿਆ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਹੋਵੇਗਾ।ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਸੂਬੇ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਕਿਉਂਕਿ ਇਹੀ ਇੱਕੋ ਇੱਕ ਸਾਧਨ ਹੈ ਜਿਸ ਨਾਲ ਸਮਾਜ ਨੂੰ ਖੁਸ਼ਹਾਲ ਅਤੇ ਬਰਾਬਰ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ, ਪ੍ਰਿੰਸੀਪਲ ਕਰਨ ਸ਼ਰਮਾ, ਜ਼ਿਲ੍ਹਾ ਸਮਾਰਟ ਕਲਾਸ ਰੂਮ ਕੋਆਰਡੀਨੇਟਰ ਸਤੀਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਮੀਨਾਕਸ਼ੀ ਵਸ਼ਿਸ਼ਟ, ਨੀਲਮ, ਰਜਨੀ, ਅੰਕੁਰ ਸ਼ਰਮਾ, ਸਰਜੂ ਸੂਰੀ, ਰਾਜੇਸ਼ ਕਪੂਰ, ਬਲਵਿੰਦਰ ਕੁਮਾਰ, ਬਲਦੇਵ ਸਿੰਘ, ਸਾਬਕਾ ਸਰਪੰਚ ਪ੍ਰੇਮ ਕੁਮਾਰ, ਅਨੁਰਾਧਾ ਸਰਪੰਚ ਨਵਾਂ ਜੱਟਪੁਰ, ਗੁਰਮੀਤ ਸਿੰਘ, ਸਰਪੰਚ ਕੁਲਵਿੰਦਰ ਕੌਰ, ਸਮੇਤ ਕਈ ਪਤਵੰਤੇ ਵਿਅਕਤੀ ਮੌਜੂਦ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ
Next Article ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਗੁਰਪਾਲ ਇੰਡੀਅਨ ਨੂੰ ਦਿੱਤਾ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ 78 ਵੇਂ ਮੇਲੇ ਅਤੇ ਸ਼ੋਭਾ ਯਾਤਰਾ ਲਈ ਸੱਦਾ ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਗੁਰਪਾਲ ਇੰਡੀਅਨ ਨੂੰ ਦਿੱਤਾ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ 78 ਵੇਂ ਮੇਲੇ ਅਤੇ ਸ਼ੋਭਾ ਯਾਤਰਾ ਲਈ ਸੱਦਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?