ਕਪੂਰਥਲਾ 30 ਮਈ (ਗੌਰਵ ਮੜੀਆ ) ਸਮੂਹ ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਸਲਾਨਾ ਸੱਭਿਆਚਾਰਕ ਮੇਲਾ ਪਿੰਡ ਹਮੀਰਾ ਕਪੂਰਥਲਾ ਵਿਖੇ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਵਿਜੇ ਕੁਮਾਰ ਹਮੀਰਾ ਦੀ ਅਗਵਾਈ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ 1 ਜੂਨ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਵਿਜੇ ਕੁਮਾਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਬਾਬਾ ਜੀ ਦੀ ਦਰਗਾਹ ਤੇ ਝੰਡਾ ਅਤੇ ਚਾਦਰ ਚੜਾਉਣ ਦੀ ਰਸਮ ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਅਤੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਵੱਲੋਂ ਅਦਾ ਕੀਤੀ ਜਾਵੇਗੀ ।
ਇਸ ਮੇਲੇ ਵਿੱਚ ਮੁੱਖ ਮਹਿਮਾਨਾ ਵਜੋਂ ਸ, ਸੁਖਪਾਲ ਸਿੰਘ ਖਹਿਰਾ ਐਮ ਐਲ ਏ ਭੁਲੱਥ, ਸ਼੍ਰੀ ਗੋਰਵ ਤੂਰਾ ਐਸ ਐਸ ਪੀ ਕਪੂਰਥਲਾ, ਮਨਜੀਤ ਮਾਨ ਸੂਬਾ ਪ੍ਰਧਾਨ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਕਰਨੈਲ ਸਿੰਘ ਡੀ ਐਸ ਪੀ ਭੁਲੱਥ, ਅਮਨਦੀਪ ਨਾਹਰ ਐਸ ਐਚ ਓ ਸੁਭਾਨਪੁਰ, ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ ਜਰਨਲਿਸਟ ਪ੍ਰੈਸ ਕਲੱਬ (ਰਜਿ) ਪੰਜਾਬ,ਸੀਨੀਅਰ ਪ੍ਰੈਸ ਰਿਪੋਰਟਰ ਗੌਰਵ ਮੜੀਆ ਆਦਿ ਸ਼ਿਰਕਤ ਕਰਨਗੇ। ਉਪਰੰਤ ਸੱਭਿਆਚਾਰ ਸਟੇਜ ਤੋਂ ਪ੍ਰਸਿੱਧ ਗਾਇਕ ਗੁਰਬਖਸ਼ ਸ਼ੌਂਕੀ, ਗਾਇਕਾਂ ਮਣੀ ਗਿੱਲ, ਦਲਵਿੰਦਰ ਦਿਆਲਪੁਰੀ, ਨਿਸ਼ਾਨ ਉਚੇਵਾਲਾ, ਗਾਇਕ ਜੋੜੀ ਸ਼ਮੀ ਖਾਨ- ਕਿਰਨ ਰੰਧਾਵਾ, ਲਵਿਸ ਚੌਹਾਨ , ਸਰਬਜੀਤ ਸਹੋਤਾ, ਲਵੀ ਮਾਨ, ਰੋਜੀ ਮਾਨ,ਚੰਨੀ ਗਿੱਲ ਆਦਿ ਕਲਾਕਾਰ ਪਹੁੰਚ ਕੇ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਸੰਗਤਾਂ ਨੂੰ ਵੱਧ ਤੋਂ ਵੱਧ ਮੇਲੇ ਵਿੱਚ ਪਹੁੰਚ ਕੇ ਰੌਣਕ ਵਧਾਉਣ ਦੀ ਅਪੀਲ ਕੀਤੀ ਗਈ ਹੈ।

