By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਮੌਕੇ ਤੇ ਹੀ ਪਹੁੰਚਾਉਣ ਲਈ ਭਾਜਪਾ ਨੇ ਪਿੰਡ ਨੱਥੂਚਲ ਦੇ ਬੂਥ ਨੰਬਰ 56,57 ਵਿੱਚ ਲਗਾਇਆ ਕੈਂਪ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਮੌਕੇ ਤੇ ਹੀ ਪਹੁੰਚਾਉਣ ਲਈ ਭਾਜਪਾ ਨੇ ਪਿੰਡ ਨੱਥੂਚਲ ਦੇ ਬੂਥ ਨੰਬਰ 56,57 ਵਿੱਚ ਲਗਾਇਆ ਕੈਂਪ
JalandharKapurthla

ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਮੌਕੇ ਤੇ ਹੀ ਪਹੁੰਚਾਉਣ ਲਈ ਭਾਜਪਾ ਨੇ ਪਿੰਡ ਨੱਥੂਚਲ ਦੇ ਬੂਥ ਨੰਬਰ 56,57 ਵਿੱਚ ਲਗਾਇਆ ਕੈਂਪ

Talk Hindustan
Last updated: 2025/06/25 at 8:47 AM
Talk Hindustan
Share
3 Min Read
ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਮੌਕੇ ਤੇ ਹੀ ਪਹੁੰਚਾਉਣ ਲਈ ਭਾਜਪਾ ਨੇ ਪਿੰਡ ਨੱਥੂਚਲ ਦੇ ਬੂਥ ਨੰਬਰ 56,57 ਵਿੱਚ ਲਗਾਇਆ ਕੈਂਪ
SHARE
ਭਾਜਪਾ ਪੰਜਾਬ ਅਤੇ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ-ਖੋਜੇਵਾਲ
ਕਪੂਰਥਲਾ( ਗੌਰਵ ਮੜੀਆ)  ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਦੱਸਦਿਆਂ ਕਿਹਾ ਕਿ ਜਦੋਂ ਵੀ ਕੇਂਦਰ ਵਿੱਚ ਭਾਜਪਾ ਸਰਕਾਰ ਸੱਤਾ ਵਿੱਚ ਆਈ ਹੈ,ਤਾਂ ਉਸਨੇ ਪੰਜਾਬ ਲਈ ਕੁਝ ਖਾਸ ਕੀਤਾ ਹੈ। ਮੋਦੀ ਸਰਕਾਰ ਨੇ ਸੁਲਤਾਨਪੁਰ ਲੋਧੀ ਵਿੱਚ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰੋੜਾਂ ਰੁਪਏ ਭੇਜੇ ਸਨ।ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਸੰਭਵ ਬਣਾਉਣ ਲਈ ਇੱਕ ਲਾਂਘਾ ਖੁਲਵਾਇਆ ਗਿਆ ਸੀ।ਇੰਨਾ ਹੀ ਨਹੀਂ ਮੋਦੀ ਸਰਕਾਰ ਨੇ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਉਨ੍ਹਾਂ ਪੰਜਾਬੀ ਨੌਜਵਾਨਾਂ ਲਈ ਵੀ ਪਹਿਲ ਕੀਤੀ ਜੋ ਕਾਲੀ ਸੂਚੀ ਵਿੱਚ ਹੋਣ ਕਾਰਨ ਵਿਦੇਸ਼ਾਂ ਤੋਂ ਵਾਪਸ ਨਹੀਂ ਆ ਸਕੇ।ਹਰ ਮਾਮਲੇ ਵਿੱਚ ਮੋਦੀ ਸਰਕਾਰ ਨੇ ਪੰਜਾਬ ਦਾ ਵਿਸ਼ਵਾਸ ਜਿੱਤਿਆ। ਇਸ ਦੇ ਉਲਟ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਜ਼ਹਿਰ ਫੈਲਾਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪਣਾ ਜਨ-ਆਧਾਰ ਗੁਆ ਚੁੱਕੀ ਆਮ ਆਦਮੀ ਪਾਰਟੀ ਸਰਕਾਰ ਦੇ ਦਿਨ ਖਤਮ ਹੋ ਗਏ ਹਨ।ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਨਾਲ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।
ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਭਾਜਪਾ ਵੱਲੋਂ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਮੌਕੇ ਤੇ ਹੀ ਮਿਲ ਸਕੇ ਦੇ ਤਹਿਤ ਪਿੰਡਨੱਥੂਚਲ ਦੇ ਬੂਥ ਨੰਬਰ 56,57 ਤੇ ਕੈਂਪ ਇੰਚਾਰਜ ਮੰਗਾ ਨਰਾਇਣਗੜ੍ਹ ਦੀ ਅਗਵਾਈ ਹੇਠ ਲਗਾਏ ਗਏ ਸਹਾਇਤਾ ਕੈਂਪ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।ਇਸ ਕੈਂਪ ਵਿੱਚ ਸੈਂਕੜੇ ਲੋਕਾਂ ਨੇ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਇਆ,ਜਿਸ ਤਹਿਤ ਆਯੁਸ਼ਮਾਨ ਕਾਰਡ,ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ,ਕਿਸਾਨ ਸਨਮਾਨ ਨਿਧੀ,ਆਵਾਸ ਯੋਜਨਾ,ਈਸ਼ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,ਪੈਨਸ਼ਨ,ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ,ਟੂਲ ਕਿੱਟ ਵੰਡ ਪ੍ਰੋਗਰਾਮ ਅਤੇ ਕਾਰਡ ਬਣਾਏ ਗਏ।ਖੋਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋਕੇ ਅੱਜ ਪੰਜਾਬ ਦਾ ਹਰ ਵਰਗ ਭਾਜਪਾ ਵਿੱਚ ਆਪਣਾ ਭਵਿੱਖ ਦੇਖ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਵਿਕਾਸ ਨੂੰ ਦੇਖਦੇ ਹੋਏ, ਪੰਜਾਬ ਦੇ ਲੋਕ ਹੁਣ ਭਾਜਪਾ ਦੇ ਹੱਕ ਵਿੱਚ ਇਕੱਠੇ ਹੋ ਰਹੇ ਹਨ।ਖੋਜੇਵਾਲ ਨੇ ਕਿਹਾ ਕਿ ਪੰਜਾਬ ਜੋ ਕਦੇ ਦੇਸ਼ ਦਾ ਮੋਹਰੀ ਸੂਬਾ ਸੀ ਅੱਜ ਆਮ ਆਦਮੀ ਪਾਰਟੀ ਦੀਆਂ ਅਸਫਲਤਾਵਾਂ ਕਾਰਨ ਹਰ ਖੇਤਰ ਵਿੱਚ ਪਛੜ ਗਿਆ ਹੈ।ਲੋਕ ਬੇਰੁਜ਼ਗਾਰੀ,ਕਰਜ਼ੇ ਅਤੇ ਨਸ਼ਿਆਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।ਅਜਿਹੀ ਸਥਿਤੀ ਵਿੱਚ ਭਾਜਪਾ ਹੀ ਪੰਜਾਬ ਨੂੰ ਦੁਬਾਰਾ ਖੜ੍ਹਾ ਕਰਨ ਦਾ ਇੱਕੋ ਇੱਕ ਵਿਕਲਪ ਹੈ।ਇਸ ਮੌਕੇ ਸਾਬਕਾ ਬਲਾਕ ਸਮਿਤੀ ਮੈਂਬਰ ਜਰਨੈਲ ਸਿੰਘ ਨੱਥੂਚਲ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਤੁਲੀ,ਡਾ.ਪ੍ਰਦੀਪ ਕੌਸ਼ਲ,ਮੰਡਲ ਸਦਰ ਸਿੱਧਵਾਂ ਦੋਨਾ ਦੇ ਪ੍ਰਧਾਨ ਗੁਰਪਾਲ ਸਿੰਘ ਗਿੱਲ,ਹਨੀ ਮਹਿਰਾ ਆਦਿ ਹਾਜ਼ਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਅਲਾਇੰਸ ਕਲੱਬ ਕਪੂਰਥਲਾ (ਕਿੰਗਸ) ਵੱਲੋਂ ਇੱਕ ਲੋੜਵੰਦ ਪਰਿਵਾਰ ਨੂੰ ਦਿੱਤਾ ਫਰਿਜ ਅਲਾਇੰਸ ਕਲੱਬ ਕਪੂਰਥਲਾ (ਕਿੰਗਸ) ਵੱਲੋਂ ਇੱਕ ਲੋੜਵੰਦ ਪਰਿਵਾਰ ਨੂੰ ਦਿੱਤਾ ਫਰਿਜ
Next Article ਇੰਡੀਅਨ ਨੇ ਲੁਧਿਆਣਾ ਤੋਂ ਆਪ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭਕਾਮਨਾਵਾ ਇੰਡੀਅਨ ਨੇ ਲੁਧਿਆਣਾ ਤੋਂ ਆਪ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭਕਾਮਨਾਵਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?