ਕਰਤਾਰਪੁਰ 12 ਅਗਸਤ( ਜਸਵੰਤ ਵਰਮਾ )ਪੰਜਾਬ ਸਰਕਾਰ ਦੇ ਲੋਕ ਪੱਖੀ ਕੰਮਾਂ ਨੂੰ ਅਤੇ ਲਗਾਤਾਰ ਹੋ ਰਹੇ ਵਿਕਾਸ ਨੂੰ ਵੇਖਦੇ ਹੋਏ ਹਲਕਾ ਕਰਤਾਰਪੁਰ ਦੇ ਪਿੰਡ ਚਾੜ੍ਹਕੇ ਦੇ ਨੌਜਵਾਨਾਂ ਨੇ ਜਿੰਨਾ ਵਿਚ ਜਸਵਿੰਦਰ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ, ਮਨਪ੍ਰੀਤ ਸਿੰਘ, ਸੋਨੂ ਸਿੰਘ ਸਮੇਤ ਕਈ ਪਰਿਵਾਰ ਕਾਂਗਰਸ ਛੱਡ ਕੇ ਕਰਤਾਰਪੁਰ ਤੋਂ ਵਿਧਾਇਕ ਸਰਦਾਰ ਬਲਕਾਰ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ । ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਜਿਸ ਤਰਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੇ ਨੇ ਜਿਵੇਂ ਕਿ ਯੁੱਧ,ਨਸ਼ਿਆ ਵਿਰੁੱਧ ਦੀ ਮੁਹਿੰਮ ਪੰਜਾਬ ਅੰਦਰ ਚਲਾ ਕੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪਰਿਵਾਰ ਦੇ ਹਰ ਇੱਕ ਵਿਅਕਤੀ ਦਾ 10 ਲੱਖ ਤੱਕ ਦਾ ਮੁਫ਼ਤ ਇਲਾਜ ਜਿਸ ਦਾ ਫਾਇਦਾ ਹਰ ਵਰਗ ਦੇ ਲੋਕ ਚੁੱਕ ਸਕਣਗੇ ਜਿਸ ਤਰਾ ਹਰ ਵਰਗ ਨੂੰ 600 ਯੂਨਿਟ ਬਿਜਲੀ ਲਗਾਤਾਰ ਫ੍ਰੀ ਦੇ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਤੱਕ 55000 ਸਰਕਾਰੀ ਨੌਕਰੀਆਂ ਦਿੱਤੀਆ ਗਈਆਂ ਹਨ
ਇਸ ਤਰਾ ਦੀਆ ਅਨੇਕਾਂ ਲੋਕ ਭਲਾਈ ਦੀਆਂ ਸਕੀਮਾਂ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਲਾਭ ਦੇ ਰਹੀ ਹੈ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਸਾਡੇ ਹਲਕੇ ਦੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਦੇਖ ਕੇ ਅਤੇ ਵਿਧਾਇਕ ਬਲਕਾਰ ਸਿੰਘ ਦੀ ਹਲਕਾ ਕਰਤਾਰਪੁਰ ਦੇ ਲੋਕਾਂ ਲਈ ਕੀਤੀ ਜ ਰਹੀ ਦਿਨ ਰਾਤ ਦੀ ਮਿਹਨਤ ਨੂੰ ਵੇਖ ਕੇ ਅਸੀਂ ਵੀ ਮਨ ਬਣਾਇਆ ਕਿ ,ਆਪ, ਵਿੱਚ ਸ਼ਾਮਿਲ ਹੋ ਕੇ ਪਾਰਟੀ ਲਈ ਅਤੇ ਲੋਕਾਂ ਲਈ ਕੰਮ ਕੀਤਾ ਜਾਵੇ ਇਸ ਮੌਕੇ ਤੇ ਜਲੰਧਰ ਲੋਕ ਸਭਾ ਦੇ ਇੰਚਾਰਜ ਤੇ ਇੰਪਰੂਵਮੇਂਟ ਟਰੱਸਟ ਜਲੰਧਰ ਦੇ ਚੇਅਰਮੈਨ , ਰਮਣੀਕ ਸਿੰਘ (ਲੱਕੀ ਰੰਧਾਵਾ) ਜਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਪ੍ਰਦੀਪ ਦੁੱਗਲ,ਜਿਲ੍ਹਾ ਸਕੱਤਰ ਮਦਨ ਲਾਲ,ਹਲਕਾ ਕਰਤਾਰਪੁਰ ਦੇ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ,ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ,ਬਲਾਕ ਪ੍ਰਧਾਨ ਬਲਜੀਤ ਸਿੰਘ ਅਤੇ ਪਾਰਟੀ ਵਰਕਰ ਮੌਜੂਦ ਸਨ