ਕਪੂਰਥਲਾ 19 ਅਗਸਤ (ਗੌਰਵ ਮੜੀਆ ) ਸੂਬੇ ਚ ਪੈ ਰਹੇ ਮੀਂਹ ਤੇ ਸਮੇਤ ਪਹਾੜੀ ਖੇਤਰਾਂ ਤੋਂ ਆ ਰਹੇ ਵਾਧੂ ਪਾਣੀ ਕਾਰਨ ਪੰਜਾਬ ਦੇ ਕਈ ਦਰਿਆ ਤੇ ਨਦੀਆਂ ਨਾਲੇ,ਬਰਸਾਤੀ ਚੋਅ ਉਫਾਨ ਤੇ ਹਨ।ਇਸ ਕਰਕੇ ਕੰਢੀ ਖੇਤਰਾਂ ਤੇ ਨੀਵੇਂ ਇਲਾਕਿਆਂ ਚ ਹੜ੍ਹ ਵਰਗੇ ਹਾਲਾਤ ਹਨ।ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਦੇ ਵਲੋਂ ਆਪ ਆਗੂਆਂ ਦੇ ਨਾਲ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ,ਹੜ੍ਹ ਰੋਕੂ ਪ੍ਰਬੰਧਾਂ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ।ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹੋਰ ਲੋੜੀਂਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੋਂ ਪਾਣੀ ਦੇ ਵਧ ਰਹੇ ਪੱਧਰ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਨਿਰੀਖਣ ਕੀਤਾ।
ਨੀਵੇਂ ਇਲਾਕਿਆਂ ਵਿੱਚ ਨਿਕਾਸੀ ਦੇ ਪ੍ਰਬੰਧ ਬਹਾਲ ਕਰਨ ਲਈ ਪ੍ਰਸ਼ਾਸਨ ਅਤੇ ਐਨਡੀਆਰਐਫ ਦੀਆਂ ਟੀਮਾਂ ਸਰਗਰਮ ਹਨ।ਚੇਅਰਮੈਨ ਲੁਬਾਣਾ ਇਸ ਦੌਰਾਨ ਹੜ੍ਹ ਪੀੜਤ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ।ਇਸਦੇ ਨਾਲ ਹੀ ਚੇਅਰਮੈਨ ਲੁਬਾਣਾ ਦੇ ਵਲੋਂ ਸਾਰੇ ਬੰਨ੍ਹ ਦਾ ਨਿਰੀਖਣ ਕੀਤਾ ਗਿਆ।ਮੌਕੇ ਤੇ ਲੋੜੀਂਦੇ ਰਾਸ਼ਨ,ਦਵਾਈਆਂ ਅਤੇ ਮਾਲ ਡੰਗਰਾਂ ਲਈ ਚਾਰੇ ਦਾ ਪ੍ਰਬੰਧ ਕਰਵਾ ਕੇ ਦਿੱਤਾ ਗਿਆ।ਇਸ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਦੇਖਿਆ ਗਿਆ ਕਿ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਪਿੰਡ ਵਾਸੀਆਂ ਨੇ ਬੜਾ ਸਹਿਯੋਗ ਦਿੱਤਾ ਗਿਆ ਹੈ,ਉੱਥੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜਿੱਥੇ ਸਿਵਲ ਤੇ ਪੁਲਸ ਪ੍ਰਸ਼ਾਸਨਿਕ ਅਮਲਾ ਲਗਾਤਾਰ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਕਾਰਜਸ਼ੀਲ ਹੈ,ਉੱਥੇ ਚੇਅਰਮੈਨ ਲੁਬਾਣਾ ਵਲੋਂ ਆਪ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਅਤੇ ਪਾਣੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਸ ਦੇ ਨਾਲ ਕਿਸਾਨਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹੱਲ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹੋਏ ਹਨ ਉੱਥੇ ਪੀੜਤ ਕਿਸਾਨਾਂ ਦਾ ਹਾਲ ਚਾਲ ਪੁੱਛਿਆ।ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਨਗਰ ਸੁਧਾਰ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਐਸਡੀਐਮ ਸਾਹਿਬ,ਚੇਅਰਮੈਨ ਸੁਲਤਾਨਪੁਰ ਲੋਧੀ ਪ੍ਰਦੀਪ ਥਿੰਦ,ਹਲਕਾ ਸੰਗਠਨ ਇੰਚਾਰਜ ਆਕਾਸ਼ਦੀਪ,ਹਲਕਾ ਸੰਗਠਨ ਇੰਚਾਰਜ ਕਪੂਰਥਲਾ ਪਰਵਿੰਦਰ ਢੋਟ ਅਤੇ ਪਾਰਟੀ ਦੇ ਸੀਨੀਅਰ ਲੀਡਰ ਹਾਜ਼ਰ ਸਨ।