ਕਪੂਰਥਲਾ ( ਗੌਰਵ ਮੜੀਆ ) ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਵਿਰਾਸਤੀ ਸ਼ਹਿਰ ਦੇ ਮੁਹੱਲਾ ਸ਼ਹਿਰੀਆਂ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਬਹੁਤ ਵੱਡੇ ਗਿਆਨੀ ਅਤੇ ਕਵੀ ਹੋਏ ਹਨ,ਜਿਸ ਕਾਰਨ ਉਨ੍ਹਾਂ ਨੂੰ ਮਹਾਂਰਿਸ਼ੀ ਦੀ ਉਪਾਧੀ ਦਿੱਤੀ ਗਈ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।ਖੋਜੇਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਨੇ ਸ਼੍ਰੀ ਰਮਾਇਣ ਰਾਹੀਂ ਜਨਤਾ ਨੂੰ ਬਦੀ ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰਚਿਤ ਸ਼੍ਰੀ ਰਮਾਇਣ ਮਨੁੱਖੀ ਕਦਰਾਂ ਕੀਮਤਾਂ ਦੀ ਇੱਕ ਸਾਕਾਰ ਰਚਨਾ ਹੈ।
ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਵਿੱਚ ਬਰਾਬਰਤਾ,ਆਦਰਸ਼ ਵਿਅਕਤੀ,ਆਦਰਸ਼ ਰਾਜਾ ਬਣਨ ਦਾ ਉਪਦੇਸ਼ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਸਾਰੂ ਸਮਾਜ ਦੀ ਸਿਰਜਣਾ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ। ਖੋਜੇਵਾਲ ਨੇ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।ਉਨ੍ਹਾਂਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਜੀਵਨ ਸਫਰ ਨੂੰ ਪ੍ਰਸਤੁਤ ਕਰਨ ਵਾਲੇ ਮਹਾਨ ਮਹਾਂਕਵਿ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਾਨੂੰ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਆਓ ਸਭ ਮਿਲ ਕੇ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲੀਏ ਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਆਪਸੀ ਭਾਈਚਾਰੇ ਦਾ ਸੰਦੇਸ਼ ਦੇਈਏ। ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਡਵੋਕੇਟ ਹੇਰਿ ਸ਼ਰਮਾ,ਸੰਨੀ ਬੈਂਸ, ਕਮਲਜੀਤ ਪ੍ਰਭਾਕਰ,ਵਿੱਕੀ ਗੁਜਰਾਲ,ਰਾਂਝਾ ਗੁਜਰਾਲ,ਸੰਨੀ ਸਤਬੀਰ ਸਿੰਘ,ਗੋਲਡੀ ਨਾਹਰ ਆਦਿ ਹਾਜ਼ਿਰ ਹੋਏ।